- ਦਰਜਾ 3 ਅਤੇ 4 ਦੀ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ ਗਏ
ਇੰਡੀਆ ਨਿਊਜ਼ PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਤਰਸ ਦੇ ਆਧਾਰ ‘ਤੇ 11 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰਾਂ ਨੂੰ ਦਰਜਾ 3 ਅਤੇ 4 ਦੀ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਭਰਤੀ ਨਾਲ ਵਿਭਾਗ ‘ਚ ਦਰਜਾ-4 ਨਾਲ ਸੰਬੰਧਤ ਤਰਸ ਦੇ ਆਧਾਰਿਤ ਮੁਲਾਜ਼ਮਾਂ ਦੇ ਬਕਾਇਆ ਮਾਮਲੇ ਹੱਲ ਕਰ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅਹੁਦਾ ਸੰਭਾਲਿਆ
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਕੱਲ ਕਰਣਗੇ ਦੂਜਾ ਵਿਆਹ
ਇਹ ਵੀ ਪੜ੍ਹੋ : ਮਾਨ ਨੇ 100 ਦਿਨਾਂ ‘ਚ ਸੂਬੇ ‘ਚ ਕੀ ਅਤੇ ਕਿੰਨਾ ਬਦਲਿਆ?
ਸਾਡੇ ਨਾਲ ਜੁੜੋ : Twitter Facebook youtube