India News (ਇੰਡੀਆ ਨਿਊਜ਼), Joginder Pal Bhoa Arresteda, ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਉਹਨਾਂ ਦੇ ਇੱਕ ਸਾਥੀ ਸਮੇਤ ਰਾਤ ਗਿਰਫਤਾਰ ਕਰ ਲਿਆ ਗਿਆ ਹੈ। ਨਜਾਇਜ਼ ਮਾਈਨਿੰਗ ਮਾਮਲੇ ਵਿੱਚ ਘਿਰੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਅਸਲ ਦੇ ਵਿੱਚ ਜੋਗਿੰਦਰ ਪਾਲ ਨੂੰ ਸ਼ੂਗਰ ਦੀ ਸਮੱਸਿਆ ਹੈ ਅਤੇ 2017 ਵਿੱਚ ਉਹਨਾਂ ਦੀ ਬਾਈਪਾਸ ਸਰਜਰੀ ਹੋਈ ਸੀ। ਜਿਸ ਕਾਰਨ ਉਹਨਾਂ ਨੂੰ ਡਾਕਟਰਾਂ ਦੀ ਨਿਗਰਾਨੀ ਦੇ ਵਿੱਚ ਰੱਖਿਆ ਗਿਆ ਹੈ। ਹਸਪਤਾਲ ਵਿੱਚ ਵੱਡੀ ਮਾਤਰਾ ਵਿੱਚ ਪੁਲਿਸ ਫੋਰਸ ਵੀ ਤੈਨਾਤ ਕੀਤੀ ਗਈ ਹੈ। ਨਜਾਇਜ ਮਾਈਨਿੰਗ ਦੇ ਮਾਮਲੇ ਵਿੱਚ ਘਿਰੇ ਜੋਗਿੰਦਰ ਪਾਲ ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਸਾਬਕਾ ਵਿਧਾਇਕ ਜਮਾਨਤ ਤੇ ਚੱਲ ਰਹੇ ਸਨ
ਮਾਈਨਿੰਗ ਵਿਭਾਗ ਦੀ ਸ਼ਿਕਾਇਤ ਉੱਤੇ ਪੁਲਿਸ ਨੇ ਇੱਕ ਕਰਸ਼ਰ ਉੱਤੇ ਛਾਪੇਮਾਰੀ ਕਰਕੇ ਪੋਕ ਲਾਈਨ ਮਸ਼ੀਨ ਅਤੇ ਤਿੰਨ ਵਾਹਨਾਂ ਨੂੰ ਹਿਰਾਸਤ ਵਿੱਚ ਲਿਆ ਸੀ। ਪਿਛਲੇ ਸਾਲ 8 ਜੂਨ ਨੂੰ ਕੀਤੀ ਗਈ ਇਸ ਛਾਪੇਮਾਰੀ ਦੇ ਵਿੱਚ ਕਰਸ਼ਰ ਦਾ ਕੰਮ ਕਰਨ ਵਾਲੇ ਸੁਨੀਲ ਕੁਮਾਰ ਅਤੇ ਪ੍ਰਕਾਸ਼ ਨਾ ਦੇ ਦੋ ਵਿਅਕਤੀ ਸ਼ਾਮਿਲ ਸਨ। ਪੁਲਿਸ ਦੀ ਜਾਂਚ ਦੇ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੀ ਇਸ ਨਜਾਇਜ਼ ਮਾਈਨਿੰਗ ਮਾਮਲੇ ਵਿੱਚ ਸ਼ਮੂਲੀਅਤ ਸਾਹਮਣੇ ਆਈ ਸੀ। ਕਥਿਤ ਨਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਜਮਾਨਤ ਤੇ ਚੱਲ ਰਹੇ ਸਨ ਜਿਨਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਕ੍ਰਿਸ਼ਨਾ ਦੇਵੀ ਦੀ ਸਮੂਲੀਅਤ ਵੀ ਸਾਹਮਣੇ ਆਈ
ਪੁਲਿਸ ਵੱਲੋਂ 8 ਜੂਨ ਨੂੰ ਕੀਤੀ ਗਈ ਛਾਪੇਮਾਰੀ ਦੀ ਜਾਂਚ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਉਹਨਾਂ ਦੀ ਪਤਨੀ ਕ੍ਰਿਸ਼ਨਾ ਦੇਵੀ ਦੀ ਸਮੂਲੀਅਤ ਵੀ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਉਹਨਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਕਰਸ਼ਰ ਮਾਮਲੇ ਵਿੱਚ ਜੋਗਿੰਦਰ ਪਾਲ ਦੀ 50 ਫੀਸਦੀ ਹਿੱਸੇਦਾਰੀ ਹੈ ਅਤੇ 25 ਫੀਸਦੀ ਉਹਨਾਂ ਦੀ ਪਤਨੀ ਕ੍ਰਿਸ਼ਨਾ ਦੇਵੀ ਦੀ ਹਿੱਸੇਦਾਰੀ ਹੈ।