ਪੁਲੀਸ ਨੇ ਜੌਹਰੀ ਕਤਲ ਕੇਸ ਵਿੱਚ ਮੁਲਜ਼ਮ ਨੂੰ ਪੇਸ਼ ਕੀਤਾ, 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ

0
159
Johari Murder Case In Moga

Johari Murder Case In Moga : ਮੋਗਾ ਦੀ ਰਾਮਗੰਜ ਮੰਡੀ ‘ਚ ਸਥਿਤ ਏਸ਼ੀਆ ਜਵੈਲਰ ਦੇ ਮਾਲਕ ਪਰਮਿੰਦਰ ਵਿੱਕੀ ਨੂੰ ਅਣਪਛਾਤੇ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਕੇ ਕੀਤੀ ਗਈ ਲੁੱਟ ਦੀ ਵਾਰਦਾਤ ‘ਚ ਸ਼ਾਮਲ ਕਥਿਤ ਦੋਸ਼ੀਆਂ ਨੂੰ ਅੱਜ ਮੋਗਾ ਪੁਲਿਸ ਵੱਲੋਂ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ।

ਜਾਣਕਾਰੀ ਅਨੁਸਾਰ 12 ਜੂਨ ਨੂੰ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਜੌਹਰੀ ਦਾ ਕਤਲ ਕਰ ਦਿੱਤਾ ਗਿਆ ਸੀ। ਉਕਤ ਮਾਮਲੇ ‘ਚ ਥਾਣਾ ਸਿਟੀ ਸਾਊਥ ਦੀ ਪੁਲਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਸੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵਾਇਰਲ ਕਰਕੇ ਲੋਕਾਂ ਤੋਂ ਸਹਿਯੋਗ ਮੰਗਿਆ ਗਿਆ।

ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਕਤ ਮਾਮਲੇ ‘ਚ ਸ਼ਾਮਿਲ 4 ਕਥਿਤ ਦੋਸ਼ੀਆਂ ਰਾਜਵਿੰਦਰ ਸਿੰਘ ਮੰਗਾ ਉਰਫ਼ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ਼ ਅਵਿਨਾਸ਼ ਸਿੰਘ ਵਾਸੀ ਬਿਹਾਰ, ਵਰੁਣ ਜੈਜੀ ਉਰਫ਼ ਵਾਨੂੰ ਵਾਸੀ ਜਲੰਧਰ ਅਤੇ ਗੁਰਪ੍ਰੀਤ ਸਿੰਘ ਗੋਪੀ ਵਾਸੀ ਬਿਹਾਰ ਨੂੰ ਗਿ੍ਫ਼ਤਾਰ ਕਰ ਲਿਆ | ਅੰਮਿ੍ਤਸਰ ਨਾਂਦੇੜ ਮਹਾਰਾਸ਼ਟਰ ਤੋਂ ਖੋਹਿਆ ਗਿਆ ਰਿਵਾਲਵਰ ਅਤੇ ਹੋਰ ਹਥਿਆਰ ਮੋਗਾ ਪੁਲਿਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਕੇਂਦਰੀ ਏਜੰਸੀਆਂ ਅਤੇ ਬਿਹਾਰ ਪੁਲਿਸ ਦੇ ਸਹਿਯੋਗ ਨਾਲ ਬਰਾਮਦ ਕੀਤੇ ਹਨ।

ਉਕਤ ਮਾਮਲੇ ‘ਚ ਗੋਲੂ ਵਾਸੀ ਪਟਨਾ ਬਿਹਾਰ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ, ਜਿਸ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਥਾਣਾ ਸਿਟੀ ਸਾਊਥ ਦੇ ਇੰਚਾਰਜ ਅਮਨਦੀਪ ਸਿੰਘ ਕੰਬੋਜ ਨੇ ਕਥਿਤ ਦੋਸ਼ੀਆਂ ਨੂੰ ਸਿਵਲ ਹਸਪਤਾਲ ਮੋਗਾ ਤੋਂ ਮੈਡੀਕਲ ਕਰਵਾਉਣ ਉਪਰੰਤ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ | ਅਦਾਲਤ ਨੇ ਕਥਿਤ ਦੋਸ਼ੀਆਂ ਦਾ 5 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।

Also Read : ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ 48 ਤਹਿਸੀਲਦਾਰਾਂ ਦੀ ਸੂਚੀ ਮੁੱਖ ਮੰਤਰੀ ਤੱਕ ਪਹੁੰਚੀ

Also Read : ਆਈਏਐਸ ਸੰਜੇ ਪੋਪਲੀ ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਦਿਤੀ

Also Read : ਸੀਐਮ ਮਾਨ ਨੇ ਸੰਗਰੂਰ ਵਿੱਚ ਮਾਡਰਨ ਲਾਇਬ੍ਰੇਰੀ ਦਾ ਉਦਘਾਟਨ ਕੀਤਾ

Connect With Us : Twitter Facebook
SHARE