India News (ਇੰਡੀਆ ਨਿਊਜ਼), Joined Aam Aadmi Party, ਚੰਡੀਗੜ੍ਹ : ਸਤਨਾਮ ਐਲਸੀਵੀ ਆਪਰੇਟਰ ਯੂਨੀਅਨ ਲਾਲੜੂ ਦੇ ਕਈਂ ਦਰਜਨਾਂ ਡਰਾਇਵਰ ਤੇ ਕਲੀਨਰਾਂ ਸਮੇਤ ਕੈਂਟਰ ਮਾਲਕਾਂ ਨੇ ਆਪ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਾਟਰ ਐਂਡ ਸੀਵਰੇਜ ਬੋਰਡ ਦੇ ਵਾਇਸ ਚੇਅਰਮੈਨ ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸੈਲੀ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰੋਜਾਨਾਂ ਲੋਕ ਆਮ ਆਦਮੀ ਪਾਰਟੀ ਵਿੱਚ ਸਮੂਲੀਅਤ ਕਰ ਰਹੇ ਹਨ।
ਯੂਨੀਅਨ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ਉੱਤੇ
ਸ਼ਰਮਾ ਨੇ ਕਿਹਾ ਕਿ ਸਾਮਿਲ ਹੋਏ ਵਿਅਕਤੀਆਂ ਨੂੰ ਪਾਰਟੀ ਵਿੱਚ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਯੂਨੀਅਨ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ਉੱਤੇ ਯੂਨੀਅਨ ਦੇ ਡਰਾਇਵਰ, ਕਲੀਨਰਾਂ ਅਤੇ ਆਪਰੇਟਰਾਂ ਦੀ ਸਲਾਹ ਨਾਲ ਕੀਤਾ ਜਾਵੇਗਾ ਤਾਂ ਜੋ ਸਾਰਿਆਂ ਦੀ ਆਪਸੀ ਭਾਈਚਾਰਕ ਸਾਂਝ ਬਣੀ ਰਹੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਹਰ ਵਿਅਕਤੀ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ
ਸੁਭਾਸ਼ ਸ਼ਰਮਾ ਨੇ ਕਿਹਾ ਕਿ ਹਲਕਾ ਡੇਰਾਬੱਸੀ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਾਲੜੂ ਖੇਤਰਾਂ ਵਿੱਚ ਜਿੱਥੇ ਵੀ ਪੀਣ ਵਾਲੇ ਪਾਣੀ ਅਤੇ ਸੀਵਰੇਜ ਤੋਂ ਵਾਂਝਾ ਖੇਤਰ ਹੈ, ਉੱਥੇ ਪਹਿਲ ਦੇ ਅਧਾਰ ਉੱਤੇ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ਼ ਪਾ ਕੇ ਹਰ ਵਿਅਕਤੀ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਕਰਮ ਮਹਿਤਾ, ਕਰਨੈਲ ਸਿੰਘ, ਪੰਕਜ ਰਾਣਾ, ਜਸਵਿੰਦਰ ਸਿੰਘ, ਹਰਜੀਤ ਕੰਵਲ, ਮੁਕੇਸ਼ ਮਹਿਤਾ, ਹਰਦੇਵ ਜੌਲੀ, ਅਮਰਜੀਤ ਸਰਸੀਣੀ, ਬਲਵਿੰਦਰ ਸਿੰਘ ਆਲਮਗੀਰ, ਗੁਰਪਾਲ ਸਿੰਘ ਲੈਹਲੀ, ਕੰਵਰਪਾਲ ਰਾਣਾ ਮਗਰਾ, ਗੋਰਵ ਦੱਪਰ, ਰਾਜਪਾਲ ਭਗਵਾਸੀ, ਨਰਿੰਦਰ ਧੀਮਾਨ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ :SDM Office Bill Clerk Arrested : ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ