Kejriwal in Punjab ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਕਰਾਂਗੇ : ਕੇਜਰੀਵਾਲ

0
246
Kejriwal in Punjab

Kejriwal in Punjab

ਦਿਨੇਸ਼ ਮੌਦਗਿਲ, ਲੁਧਿਆਣਾ:

Kejriwal in Punjab ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਿਅਕਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ, ਚਾਹੇ ਉਹ ਕਿਸੇ ਵੀ ਧਰਮ ਜਾਂ ਜਾਤ ਦਾ ਹੋਵੇ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਬੇਅਦਬੀ ਅਤੇ ਬੰਬ ਧਮਾਕੇ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।

ਕੇਜਰੀਵਾਲ ਨੇ ਦਿੱਤੀ ਉਦਾਹਰਣ Kejriwal in Punjab

ਉਦਾਹਰਣ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਕੱਲ੍ਹ ਇੱਕ ਆਦਮੀ ਮੇਰੇ ਕੋਲ ਆਇਆ ਅਤੇ ਕਿਹਾ ਕਿ ਮੈਂ ਹਿੰਦੂ ਹਾਂ। ਇਨ੍ਹੀਂ ਦਿਨੀਂ ਮੇਰੇ ਮਨ ਵਿਚ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਾ ਹੈ। ਪਿਛਲੇ ਸਮੇਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੇ ਮੈਨੂੰ ਪਰੇਸ਼ਾਨ ਕੀਤਾ ਹੈ। ਮੈਂ ਅਤੇ ਮੇਰਾ ਪਰਿਵਾਰ ਡਰ ਮਹਿਸੂਸ ਕਰ ਰਹੇ ਹਾਂ। ਕੇਜਰੀਵਾਲ ਨੇ ਕਿਹਾ ਕਿ ਅਮਨ-ਕਾਨੂੰਨ ਦੀ ਤਰਸਯੋਗ ਹਾਲਤ, ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮਾਮਲੇ ‘ਤੇ ਕਾਂਗਰਸ-ਭਾਜਪਾ ਦੀ ਗੰਦੀ ਰਾਜਨੀਤੀ ਕਾਰਨ ਲੋਕਾਂ ‘ਚ ਡਰ ਵਧ ਗਿਆ ਹੈ।

ਇਨ੍ਹਾਂ ਸਾਰੀਆਂ ਘਟਨਾਵਾਂ ਦੇ ਮੱਦੇਨਜ਼ਰ ਅੱਜ ਮੈਂ ਪੰਜਾਬ ਦੇ ਸਾਰੇ ਵਿਅਕਤੀਆਂ ਅਤੇ ਵਪਾਰੀਆਂ ਨੂੰ, ਭਾਵੇਂ ਉਹ ਹਿੰਦੂ, ਸਿੱਖ, ਮੁਸਲਿਮ ਜਾਂ ਇਸਾਈ ਹੋਣ, ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਪੰਜਾਬ ਦੇ 3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ‘ਆਪ’ ਸਰਕਾਰ ਚੁੱਕੇਗੀ। ‘ਆਪ’ ਸਰਕਾਰ ਸਾਰੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਦੂਰ ਕਰੇਗੀ। ‘ਆਪ’ ਸਰਕਾਰ ਪੰਜਾਬ ਦੇ ਹਰ ਵਿਅਕਤੀ, ਹਰ ਵਪਾਰੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੋਵੇਗੀ।

ਕੇਂਦਰ ਨਾਲ ਤਾਲਮੇਲ ਬਣਾਕੇ ਕਰਾਂਗੇ ਕਮ Kejriwal in Punjab

ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ਕੇਂਦਰ ਸਰਕਾਰ ਨਾਲ ਕਿਸ ਤਰ੍ਹਾਂ ਦੇ ਰਿਸ਼ਤੇ ਹੋਣਗੇ, ਇਸ ‘ਤੇ ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਸਾਡੀ ਸਰਕਾਰ ਦੇ ਮੋਦੀ ਸਰਕਾਰ ਨਾਲ ਕਈ ਮਾਮਲਿਆਂ ‘ਤੇ ਤਿੱਖੇ ਮਤਭੇਦ ਹਨ। ਇਸ ਦੇ ਬਾਵਜੂਦ ਅਸੀਂ ਹਮੇਸ਼ਾ ਦੇਸ਼ ਦੀ ਸੁਰੱਖਿਆ ਅਤੇ ਲੋਕਾਂ ਦੀ ਭਲਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦਾ ਸਾਥ ਦਿੱਤਾ ਹੈ। ਕੋਰੋਨਾ ਦੌਰ ਦੌਰਾਨ ਵੀ ਅਸੀਂ ਕੇਂਦਰ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਕੋਸ਼ਿਸ਼ ਕੀਤੀ ਅਤੇ ਦਿੱਲੀ ਦੇ ਲੱਖਾਂ ਲੋਕਾਂ ਦੀਆਂ ਜਾਨਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਇਆ। ਜੇਕਰ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੀ ਬਿਹਤਰੀ ਲਈ ਕੇਂਦਰ ਸਰਕਾਰ ਨਾਲ ਸਬੰਧ ਠੀਕ ਕਰਕੇ ਤਾਲਮੇਲ ਨਾਲ ਕੰਮ ਕਰਾਂਗੇ।

ਇਹ ਵੀ ਪੜ੍ਹੋ :  Punjab Assembly Election Breaking ਸ਼੍ਰੋਮਣੀ ਅਕਾਲੀ ਦਲ ਦਾ ਐਲਾਨ, ਸਰਕਾਰ ਬਣੀ ਤੇ ਦੇਣਗੇ ਇਹ ਸਹੂਲਤਾਂ

ਪੰਜਾਬ ਦੀ ਸਰਹਦ ਦੀ ਰਾਖੀ ਕਰਾਂਗੇ Kejriwal in Punjab

ਸਰਹੱਦ ਪਾਰੋਂ ਨਸ਼ਿਆਂ ਅਤੇ ਡਰੋਨਾਂ ਦੀ ਤਸਕਰੀ ਦੇ ਮੁੱਦੇ ‘ਤੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ (ਅੰਤਰਰਾਸ਼ਟਰੀ) ਸਰਹੱਦ ਦੀ ਰਾਖੀ ਕਰਕੇ ਸਰਹੱਦ ਪਾਰੋਂ ਹੋ ਰਹੀ ਘੁਸਪੈਠ, ਨਸ਼ਿਆਂ ਦੀ ਤਸਕਰੀ ਅਤੇ ਡਰੋਨਾਂ ਨੂੰ ਠੱਲ੍ਹ ਪਾਵਾਂਗੇ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਕਰਾਂਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਇਮਾਨਦਾਰ ਸਰਕਾਰ ਦੀ ਲੋੜ ਹੈ। ਜੇਕਰ ਇਮਾਨਦਾਰ ਸਰਕਾਰ ਬਣੀ ਤਾਂ ਇਹ ਪੰਜਾਬ ਪੁਲਿਸ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰੇਗੀ ਅਤੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ : Amit Shah in Ludhiana ਚੰਨੀ ਅਸਫਲ ਮੁੱਖਮੰਤਰੀ : ਸ਼ਾਹ

ਇਹ ਵੀ ਪੜ੍ਹੋ : What is Punjab drug case ਛੇ ਹਜ਼ਾਰ ਕਰੋੜ ਰੁਪਏ ਦੇ ਡ੍ਰੱਗ ਕੇਸ ਵਿਚ ਫਸੇ ਮਜੀਠੀਆ

Connect With Us : Twitter Facebook

 

SHARE