- 22 ਸਤੰਬਰ ਤੱਕ 22 ਖੇਡਾਂ ‘ਚ 15000 ਖਿਡਾਰੀ ਆਪਣੀ ਕਾਬਲੀਅਤ ਦੇ ਜੌਹਰ ਵਿਖਾਉਣਗੇ
ਦਿਨੇਸ਼ ਮੌਦਗਿਲ, Ludhiana News (Kheda Vatan Punjab Diyan Update) : ਵਿਧਾਇਕਾਂ ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ ਅਤੇ ਮਦਨ ਲਾਲ ਬੱਗਾ ਵੱਲੋਂ ਸੂਬੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ 2022’ ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਖੇਡਾਂ ਦਾ ਰਸਮੀ ਸੁ਼ੁਰੂਆਤ ਕਰਵਾਉਣ ਤੋਂਂ ਬਾਅਦ ਵਿਧਾਇਕਾਂ ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ ਅਤੇ ਮਦਨ ਲਾਲ ਬੱਗਾ ਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨਵੇਂ ਖਿਡਾਰੀਆਂ ਨੂੰ ਉਡਾਰੀ ਭਰਨ ਲਈ ਖੰਭ ਲਾਏ ਜਾ ਰਹੇ ਹਨ।
ਇਨ੍ਹਾਂ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ
ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ ‘ਤੇ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ-ਖੋ ਅਤੇ ਕੁਸ਼ਤੀ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ‘ਤੇ ਛੇ ਉਮਰ ਵਰਗ ਵਿੱਚ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ।
ਛੇ ਵਰਗਾਂ ਵਿੱਚ ਹੋਣਗੇ ਮੁਕਾਬਲੇ
ਇਹ ਮੁਕਾਬਲੇ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਛੇ ਵਰਗਾਂ ਵਿੱਚ ਹੋਣਗੇ। ਪੈਰਾ ਖਿਡਾਰੀਆਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਅਤੇ ਅਥਲੈਟਿਕਸ ਦੇ ਮੁਕਾਬਲੇ ਸ਼ਾਮਲ ਹਨ ਅਤੇ ਇਨ੍ਹਾਂ ਸ਼੍ਰੇਣੀਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।
ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾਣਗੇ
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ਦੇ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾਣਗੇ। ਰਾਜ ਪੱਧਰ ‘ਤੇ ਜੇਤੂਆਂ ਨੂੰ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਦੇ ਜੇਤੂ ਨੂੰ 10,000 ਰੁਪਏ ਦਿੱਤੇ ਜਾਣਗੇ, ਦੂਜੇ ਲਈ 7,000 ਜਦਕਿ ਤੀਜੇ ਸਥਾਨ ਦੇ ਜੇਤੂਆਂ ਲਈ 5,000 ਰੁਪਏ ਦਿੱਤੇ ਜਾਣਗੇ। ਇਸ ਮੌਕੇ ਦੁਪਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਸੋਨੀਆ ਅਲਗ ਅਤੇ ਖੇਡ ਵਿੰਗ ਦੇ ਕੋਆਰਡੀਨੇਟਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਲੁਧਿਆਣਾ-ਦਿੱਲੀ ਦਰਮਿਆਨ ਉਡਾਣਾਂ ਸ਼ੁਰੂ ਕਰਨ ਦੀ ਮੰਗ
ਇਹ ਵੀ ਪੜ੍ਹੋ: ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ
ਸਾਡੇ ਨਾਲ ਜੁੜੋ : Twitter Facebook youtube