ਆਉਣ ਵਾਲੇ ਕੁਝ ਸਾਲਾ ਵਿੱਚ ਪੰਜਾਬ ਖੇਡਾਂ ਦੇ ਖੇਤਰ ਵਿੱਚ ਭਾਰਤ ਦਾ ਨੰਬਰ ਇੱਕ ਸੂਬਾ ਬਣੇਗਾ : ਮੀਤ ਹੇਅਰ

0
207
Khedan Watan Punjab Deyan 2022, Beginning of district level tournament, Punjab will soon become India's number one state in the field of sports
Khedan Watan Punjab Deyan 2022, Beginning of district level tournament, Punjab will soon become India's number one state in the field of sports
  • ਖੇਡਾਂ ਵਤਨ ਪੰਜਾਬ ਦੀਆਂ 2022
  • ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ
  • ਖੇਡ ਮੰਤਰੀ ਮੀਤ ਹੇਅਰ ਵੱਲੋਂ ਉਚੇਚੇ ਤੌਰ ਤੇ ਸਮਾਗਮ ਵਿੱਚ ਕੀਤੀ ਗਈ ਸ਼ਿਰਕਤ
  • ਪੰਜਾਬ ਵਿੱਚ ਖੇਡ ਕਲਚਰ ਨੂੰ ਮੁੜ ਤੋਂ ਪ੍ਰਮੋਟ ਕਰਨ ਲਈ ਸਰਕਾਰ ਵੱਲੋਂ ਪਹਿਲੀ ਵਾਰ ਇਸ ਪੱਧਰ ਦਾ ਖੇਡ ਟੂਰਨਾਮੈਂਟ ਪੂਰੇ ਪੰਜਾਬ ਵਿੱਚ ਕਰਵਾਇਆ ਜਾ ਰਿਹਾ : ਅਨਮੋਲ ਗਗਨ ਮਾਨ

ਐਸ.ਏ.ਐਸ.ਨਗਰ/ਚੰਡੀਗੜ੍ਹ, INDIA NEWS (Khedan Watan Punjab Deyan 2022): ਆਦਮੀ ਆਪਣੀ ਲਗਨ ਅਤੇ ਮਿਹਨਤ ਨਾਲ ਵੱਡੇ ਤੋਂ ਵੱਡਾ ਟੀਚਾ ਸਰ ਕਰ ਸਕਦਾ ਹੈ। ਤੁਸੀ ਸਾਰੇ ਪੰਜਾਬ ਦੇ ਜੰਮਪਲ ਹੋ, ਜਿਨ੍ਹਾਂ ਨੇ ਮਿਹਨਤ ਨਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਹਰ ਖੇਤਰ ਵਿੱਚ ਮੱਲਾ ਮਾਰੀਆ ਹਨ। ਮੈਨੂੰ ਪੂਰਨ ਆਸ ਹੈ ਕਿ ਤੁਹਾਡੇ ਵਿੱਚੋਂ ਆਉਣ ਵਾਲੇ ਕੁੱਝ ਸਾਲਾ ਵਿੱਚ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਵਿੱਚ ਮੈਡਲ ਹਾਸਲ ਕਰ ਕੇ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿੱਚ ਉੱਚਾ ਕਰਨਗੇ।

Khedan Watan Punjab Deyan 2022, Beginning of district level tournament, Punjab will soon become India's number one state in the field of sports
Khedan Watan Punjab Deyan 2022, Beginning of district level tournament, Punjab will soon become India’s number one state in the field of sports

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਇਹ ਪਹਿਲੀ ਵਾਰ ਇਸ ਵੱਡੇ ਪੱਧਰ ਦਾ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀ ਬਲਾਕ ਪੱਧਰ ਤੋਂ ਜਿੱਤ ਕੇ ਸੂਬਾ ਪੱਧਰ ਤੱਕ ਖੇਡਣਗੇ ਤੇ ਸਰਕਾਰ ਵੱਲੋਂ ਖੇਡ ਨੀਤੀ ਮੁਤਾਬਿਕ ਉਨ੍ਹਾਂ ਦੀ ਗਰੇਡੇਸ਼ਨ ਅਤੇ ਕਰੋੜਾ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਹ ਬਿਆਨ ਅਨਮੋਲ ਗਗਨ ਮਾਨ ਸੈਰ ਸਪਾਟਾ ਅਤੇ ਸੱਭਿਆਚਾਰਕ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਅੱਜ ਐਸ.ਏ.ਐਸ ਨਗਰ ਦੇ ਬਹੁ ਮੰਤਵੀ ਖੇਡ ਸਟੇਡੀਅਮ ਸੈਕਟਰ 78 ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2022’ ਅਧੀਨ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੀ ਸ਼ੁਰੂਆਤ ਕਰਦਿਆ ਖਿਡਾਰੀਆਂ ਨੂੰ ਸੰਬੋਧਨ ਕਰਦਿਆ ਦਿੱਤਾ ਗਿਆ।

ਪੰਜਾਬ ਵਿੱਚ ਪਹਿਲਾ ਕਦੇ ਵੀ ਖੇਡਾਂ ਪ੍ਰਤੀ ਅਜਿਹਾ ਮਾਹੌਲ ਨਹੀਂ ਬਣਿਆ

ਇਸ ਸਮਾਗਮ ਵਿੱਚ ਗੁਰਮੀਤ ਸਿੰਘ ਮੀਤ ਹੇਅਰ, ਖੇਡ ਮੰਤਰੀ ਉਚੇਚੇ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਵੱਲੋਂ ਵੀ ਬੱਚਿਆ ਦੀ ਹੌਸਲਾ ਅਫ਼ਜਾਈ ਕਰਦਿਆ ਕਿਹਾ ਗਿਆ ਕਿ ਪੰਜਾਬ ਵਿੱਚ ਪਹਿਲਾ ਕਦੇ ਵੀ ਖੇਡਾਂ ਪ੍ਰਤੀ ਅਜਿਹਾ ਮਾਹੌਲ ਨਹੀ ਬਣਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੀ ਸਫ਼ਲਤਾ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਸ ਬਲਾਕ ਵਿੱਚ ਪਹਿਲਾ 200 ਤੋਂ ਵੱਧ ਖਿਡਾਰੀ ਨਹੀਂ ਸਨ ਹੁੰਦੇ ਹੁਣ ਇਨ੍ਹਾਂ ਖੇਡਾਂ ਵਿੱਚ ਬਲਾਕ ਪੱਧਰ ਤੇ 3500 ਦੇ ਕਰੀਬ ਖਿਡਾਰੀਆਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਜਦਕਿ ਡੇਰਾਬਸੀ ਬਲਾਕ ਵਿੱਚ 4200 ਖਿਡਾਰੀਆਂ ਵੱਲ਼ੋਂ ਖੇਡਾਂ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਗਈ।

ਪੰਜਾਬ ਛੇਤੀ ਹੀ ਭਾਰਤ ਦਾ ਖੇਡਾਂ ਦੇ ਖੇਤਰ ਵਿੱਚ ਨੰਬਰ ਇੱਕ ਸੂਬਾ ਬਣੇਗਾ

Khedan Watan Punjab Deyan 2022, Beginning of district level tournament, Punjab will soon become India's number one state in the field of sports
Khedan Watan Punjab Deyan 2022, Beginning of district level tournament, Punjab will soon become India’s number one state in the field of sports

ਉਨ੍ਹਾਂ ਇਨ੍ਹਾਂ ਖੇਡਾਂ ਦਾ ਸਫ਼ਲਤਾਪੂਰਵਕ ਆਯੋਜਨ ਕਰਨ ਲਈ ਜਿਲ੍ਹਾਂ ਪ੍ਰਸ਼ਾਸਨ, ਕੋਚਾਂ, ਅਧਿਆਪਕਾਂ ਅਤੇ ਜਿਲ੍ਹਾ ਖੇਡ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਉਤਸ਼ਾਹ ਦੇਖ ਕੇ ਸਾਨੂੰ ਆਸ ਹੈ ਕਿ ਅਗਲੇ 5-7 ਸਾਲਾ ਵਿੱਚ ਪੰਜਾਬ ਵਿੱਚੋਂ ਕੌਮਾਂਤਰੀ ਪੱਧਰ ਦੇ ਵੱਡੇ ਖਿਡਾਰੀ ਉਭਰ ਕੇ ਅੱਗੇ ਆਉਂਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਖੇਡ ਭਾਵਨਾ ਨੂੰ ਮੁੜ ਤੋਂ ਪ੍ਰਫੁੱਲਤ ਕਰਨ ਲਈ ਦਿਨ ਰਾਤ ਕੋਸ਼ਿਸ ਕੀਤੀ ਜਾ ਰਹੀ ਹੈ ਅਤੇ ਸਾਨੂੰ ਆਸ ਹੈ ਕਿ ਪੰਜਾਬ ਛੇਤੀ ਹੀ ਭਾਰਤ ਦਾ ਖੇਡਾਂ ਦੇ ਖੇਤਰ ਵਿੱਚ ਨੰਬਰ ਇੱਕ ਸੂਬਾ ਬਣੇਗਾ।

Khedan Watan Punjab Deyan 2022, Beginning of district level tournament, Punjab will soon become India's number one state in the field of sports
Khedan Watan Punjab Deyan 2022, Beginning of district level tournament, Punjab will soon become India’s number one state in the field of sports

ਇਸ ਮੌਕੇ ਹਲਕਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਵੀ ਸੰਬੋਧਨ ਕਰਦਿਆ ਭਾਗ ਲੈਣ ਵਾਲੇ ਖਿਡਾਰੀਆਂ, ਕੋਚਾਂ ਅਤੇ ਉਨ੍ਹਾਂ ਦੇ ਅਧਿਆਪਕਾ ਨੂੰ ਵਧਾਈ ਪੇਸ਼ ਕੀਤੀ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਇਸ ਮੌਕੇ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾ ਦਾ ਸਵਾਗਤ ਕੀਤਾ ਗਿਆ।

ਖਿਡਾਰੀਆਂ ਵੱਲੋਂ ਖੇਡਾਂ ਨੂੰ ਖੇਡ ਭਾਵਨਾਂ ਨਾਲ ਖੇਡਣ ਦੇ ਮੰਤਵ ਲਈ ਸਹੁੰ ਵੀ ਚੁੱਕੀ ਗਈ। ਪ੍ਰੋਗਰਾਮ ਦੀ ਸੁਰੂਆਤ ਦੌਰਾਨ ਜੁਗਨੀ ਕਲਚਰ ਤੇ ਵੇਅਲਫੇਅਰ ਕਲੱਬ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਦੇ ਅੰਤਰਗਤ ਪੰਜਾਬ ਦੇ ਮਾਰਸ਼ਲ ਆਰਟ ਗੱਤਕੇ ਦਾ ਪ੍ਰਦਰਸ਼ਨ ਅਤੇ ਭੰਗੜਾ, ਗਿੱਧਾ ਵੀ ਪੇਸ਼ ਕੀਤਾ ਗਿਆ।

Khedan Watan Punjab Deyan 2022, Beginning of district level tournament, Punjab will soon become India's number one state in the field of sports
Khedan Watan Punjab Deyan 2022, Beginning of district level tournament, Punjab will soon become India’s number one state in the field of sports

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐਸ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਮੋਹਾਲੀ ਸਰਬਜੀਤ ਕੌਰ,ਜਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ,ਯੂਥ ਡਿਵੈਲਪਮੈਂਟ ਐਂਡ ਸਪੋਰਟਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਆਮ ਆਦਮੀ ਪਾਰਟੀ ਦੇ ਜਿਲ੍ਹਾ ਇੰਚਾਰਜ਼ ਮੈਡਮ ਪ੍ਰਭਜੋਤ ਕੌਰ ਤੋਂ ਇਲਾਵਾ ਸਕੂਲਾ ਦੇ ਵਿਦਿਆਰਥੀ, ਕੋਚ, ਅਧਿਆਪਕ, ਸਕੂਲਾ ਦੇ ਵਿਦਿਆਰਥੀ ਤੇ ਸ਼ਹਿਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਸੋਹੀਆਂ ਬੀੜ ਨੂੰ ਬਿਹਤਰੀਨ ‘ਈਕੋ ਟੂਰਿਜ਼ਮ’ ਕੇਂਦਰ ਵਜੋਂ ਵਿਕਸਤ ਕਰੇਗੀ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE