ਪੰਜਾਬ ‘ਚ ਅਗਵਾ ਹੋਈ ਕੁੜੀ ਦੀ ਲਾਸ਼ ਮਿਲੀ, “ਮਾਂ” ਨਿਕਲੀ ਕਾਤਲ

0
111
Kidnapped Girl Body Found

Kidnapped Girl Body Found : ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੋਂ ਦੇ ਪਿੰਡ ਰਾਮਪੁਰਾ ਤੋਂ ਬੀਤੇ ਦਿਨ ਅਗਵਾ ਹੋਈ 7 ਸਾਲਾ ਬੱਚੀ ਦੀ ਲਾਸ਼ ਅੱਜ ਬਰਾਮਦ ਕਰ ਲਈ ਗਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਘਟਨਾ ਨੂੰ ਬੱਚੀ ਦੀ ਮਤਰੇਈ ਮਾਂ ਨੇ ਅੰਜਾਮ ਦਿੱਤਾ, ਜਿਸ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਬਾਲਟੀ ‘ਚ ਰੱਖ ਕੇ ਨੇੜੇ ਦੇ ਸ਼ੈੱਡ ‘ਚ ਸੁੱਟ ਦਿੱਤਾ ਗਿਆ।

ਇਸ ਪੂਰੇ ਮਾਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਕਾਤਲ ਔਰਤ ਬਾਲਟੀ ਚੁੱਕ ਕੇ ਲੈ ਜਾ ਰਹੀ ਹੈ। ਦੱਸ ਦੇਈਏ ਕਿ ਜਦੋਂ ਲੜਕੀ ਟਿਊਸ਼ਨ ਪੜ੍ਹਨ ਲਈ ਘਰੋਂ ਨਿਕਲੀ ਸੀ ਤਾਂ ਉਸ ਨੂੰ ਬਾਈਕ ਸਵਾਰ ਵਿਅਕਤੀ ਅਤੇ ਔਰਤ ਨੇ ਅਗਵਾ ਕਰ ਲਿਆ, ਜਿਸ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ। ਵੀਡੀਓ ਮੁਤਾਬਕ ਲੜਕੀ ਨੂੰ ਮੋਟਰਸਾਈਕਲ ‘ਤੇ ਬਿਠਾ ਕੇ ਲਿਜਾਇਆ ਗਿਆ ਸੀ, ਜਿਸ ਦੀ ਅੱਜ ਲਾਸ਼ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ।

Also Read : PSEB ਦੀ 12ਵੀਂ ਦੀ ਪ੍ਰੀਖਿਆ ਫਿਰ ਰੱਦ, ਜਾਣੋ ਕਾਰਨ

Also Read : ਜ਼ਮੀਨੀ ਵਿਵਾਦ ਨੂੰ ਲੈ ਕੇ ਪੋਤੇ ਨੇ ਦਾਦੇ ਦਾ ਕੀਤਾ ਕਤਲ

Also Read : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੰਗ ਮੰਨੀ, ਫਿਰੋਜ਼ਪੁਰ ‘ਚ ਖੁੱਲ੍ਹੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ

Connect With Us : Twitter Facebook

SHARE