Kotkapura Firing Case : ਮਸ਼ਹੂਰ ਕੋਟਕਪੂਰਾ ਗੋਲੀ ਕਾਂਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਇਸ ਮਾਮਲੇ ਵਿੱਚ ਨਾਮਜ਼ਦ ਹੋਰ ਮੁਲਜ਼ਮ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਪਤਾ ਲੱਗਾ ਹੈ ਕਿ ਬਾਕੀ ਸਾਰੇ ਮੁਲਜ਼ਮਾਂ ਨੇ ਪੇਸ਼ੀ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲੀਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਸੀ, ਜਿਸ ਵਿੱਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ ਅਤੇ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸਨ। ਪੁਲੀਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਸੀ।
Also Read : ਪੁੱਤ ਦੀ ਨੇਮ ਪਲੇਟ ਪੜ੍ਹ ਕੇ ਰੋ ਪਈ ਮਾਂ, ਪੱਤਿਕਾ ‘ਤੇ ਲਿਖੀ ਸੀ ਇਹ ਲਾਈਨ
Also Read : ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ
Also Read : ਸਿੱਧੂ ਮੂਸੇਵਾਲਾ ਅੱਜ ਵੀ ਪ੍ਰਸ਼ੰਸਕਾਂ ਦੇ ਦਿਲਾਂ ‘ਚ ਜ਼ਿੰਦਾ, ਕਤਲ ਤੋਂ ਪਹਿਲਾਂ ਕਈ ਗੀਤ ਰਿਕਾਰਡ ਕੀਤੇ