ਕੁਦਨੀ ਨੇ ਪੀ.ਐਸ.ਆਈ.ਡੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ (Kudni took over as the Chairman of PSIDC)

0
128
Kudni took over as the Chairman of PSIDC
Kudni took over as the Chairman of PSIDC

Kudni took over as the Chairman of PSIDC: ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐੱਸ.ਆਈ.ਡੀ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਜਸਵੀਰ ਸਿੰਘ ਕੁਦਨੀ ਨੇ ਇੱਥੇ ਉਦਯੋਗ ਭਵਨ ਵਿਖੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀਆਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਜਸਵੀਰ ਸਿੰਘ ਕੁਦਨੀ ਸੂਬੇ ਵਿੱਚ ਉਦਯੋਗਾਂ ਨੂੰ ਉੱਚਾ ਚੁੱਕਣ ਲਈ ਠੋਸ ਉਪਰਾਲੇ ਕਰਨ ਦੇ ਨਾਲ-ਨਾਲ ਉਦਯੋਗਾਂ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਸਖ਼ਤ ਮਿਹਨਤ ਕਰਨਗੇ।
ਇਸ ਮੌਕੇ ਜਸਵੀਰ ਸਿੰਘ ਕੁਦਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਉਦਯੋਗ ਦੇ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਸੂਬੇ ਦਾ ਉਦਯੋਗ ‘ਰੰਗਲਾ ਪੰਜਾਬ ਮਿਸ਼ਨ’ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕੇ।

SHARE