ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਨ ਨੂੰ ਰੋਕਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਚਰਚਾ

0
152
Kuldeep Singh met Arvind Kejriwal, Complete preparations to prevent pollution from straw, Awareness teams, vigilance teams, publicity campaigns and providing subsidy to farmers on agricultural bonds etc
Kuldeep Singh met Arvind Kejriwal, Complete preparations to prevent pollution from straw, Awareness teams, vigilance teams, publicity campaigns and providing subsidy to farmers on agricultural bonds etc
  • ਕੇਜ਼ਰੀਵਾਲ ਨੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸਨ ਨੂੰ ਰੋਕਣ ਲਈ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ

ਚੰਡੀਗੜ੍ਹ, PUNJAB NEWS (Kuldeep Singh met Arvind Kejriwal) : ਪੰਜਾਬ ਸਰਕਾਰ ਵਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਨ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ ਟੀਮਾਂ, ਚੌਕਸੀ ਟੀਮਾਂ, ਪ੍ਰਚਾਰ ਮੁਹਿੰਮ ਅਤੇ ਖੇਤੀ ਸੰਦਾ ‘ਤੇ ਕਿਸਾਨਾ ਨੂੰ ਸਬਸਿਡੀ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹੈ।

 

ਪਰਾਲੀ ਨੂੰ ਸਾੜਨ ਤੋਂ ਰੋਕਣ ਸਬੰਧੀ ਵਿਚਾਰ ਚਰਚਾ ਕਰਨ ਲਈ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਕੀਤੀ। ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸਨ ਨੂੰ ਰੋਕਣ ਲਈ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਹੈ।

ਪਰਾਲੀ ਤੋਂ ਹੋਣ ਵਾਲੇ ਪ੍ਰਦੂਸਨ ਨੂੰ ਰੋਕਣ ਲਈ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ

 

ਕੁਲਦੀਪ ਸਿੰਘ ਧਾਲੀਵਾਲ ਨੇ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ ਤੋਂ ਨਾਂਹ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪ੍ਰਦੂਸਨ ਰੋਕਣ ਲਈ ਆਪਣੇ ਪੱਧਰ ‘ਤੇ ਹਰ ਹੀਲਾ ਵਸੀਲਾ ਵਰਤੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਖੇਤੀ ਸੰਦ ਵੀ ਸਸਤੇ ਭਾਅ ‘ਤੇ ਮੁਹੱਈਆ ਕਰਵਾਏ ਜਾਣਗੇ।

 

ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪ੍ਰਦੂਸਨ ਰੋਕਣ ਲਈ ਆਪਣੇ ਪੱਧਰ ‘ਤੇ ਹਰ ਹੀਲਾ ਵਸੀਲਾ ਵਰਤੇਗੀ

 

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪ੍ਰਦੂਸ਼ਨ ਕੰਟਰੋਲ ਬੋਰਡ ਤੋਂ ਇਲਾਵਾ ਕਈ ਹੋਰ ਵਿਭਾਗਾਂ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ ਵੱਖ ਉਪਰਾਲੇ ਕੀਤੇ ਜਾਣਗੇ ਅਤੇ ਮੁਹਿੰਮਾਂ ਚਲਾਈਆਂ ਜਾਣਗੀਆਂ।

 

 

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਾਡੀ ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਨ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਰੋਗ ਮੁਕਤ ਸਾਫ ਸੁਥਰੇ ਵਾਤਾਵਰਣ ਦਾ ਅਨੰਦ ਮਾਣ ਸਕਣ।

 

ਇਹ ਵੀ ਪੜ੍ਹੋ:  BMW ਪੰਜਾਬ ਵਿੱਚ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰੇਗੀ

ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਨੇ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਕੀਤੀ ਮੰਗ

ਸਾਡੇ ਨਾਲ ਜੁੜੋ :  Twitter Facebook youtube

SHARE