Lal Chand Kataruchak : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ

0
228
Lal Chand Kataruchak

India News (ਇੰਡੀਆ ਨਿਊਜ਼), Lal Chand Kataruchak, ਚੰਡੀਗੜ੍ਹ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਸਥਾਨਕ ਸਟੇਟ ਫੌਰੈਸਟ ਰਿਸਰਚ ਇੰਸਟੀਚਿਊਟ (ਐਸ.ਐਫ.ਆਰ.ਆਈ.) ਦੇ ਅਧਿਕਾਰੀਆਂ ਨਾਲ ਲੁਧਿਆਣਾ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਲਗਭਗ 15 ਜ਼ਿਲ੍ਹਿਆਂ ਦੇ ਜ਼ਿਲ੍ਹਾ ਵਣ ਅਫ਼ਸਰਾਂ (ਡੀ.ਐਫ.ਓਜ) ਵਲੋਂ ਸ਼ਮੂਲੀਅਤ ਕੀਤੀ ਗਈ।

ਉਨ੍ਹਾਂ ਰਿਸਰਚ ਇੰਸਟੀਚਿਊਟ ਵਿੱਚ ਚੱਲ ਰਹੇ 55ਵੇਂ ਵਣ ਗਾਰਡ ਬੇਸਿਕ ਸਿਖਲਾਈ ਕੋਰਸ ਵਿੱਚ ਸ਼ਾਮਲ ਨਵੇਂ ਭਰਤੀ ਵਣ ਗਾਰਡਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਰੀਬ 45 ਨਵੇਂ ਭਰਤੀ ਹੋਏ ਗਾਰਡਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਨੌਕਰੀ ਦੀ ਵਧਾਈ ਦਿੰਦਿਆਂ ਅਜੋਕੇ ਵਾਤਾਵਰਣ ਦੀ ਰੱਖਿਆ ਦੇ ਲਈ ਆਪਣੀ ਡਿਊਟੀ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।

ਸਾਰਥਕ ਨਤੀਜੇ ਸਾਹਮਣੇ ਆ ਰਹੇ

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ CM Bhagwant maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਹੋਰ ਹਰਿਆ ਭਰਿਆ ਅਤੇ ਇਸਦੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜੰਗਲਾਤ ਵਿਭਾਗ ਦੇ ਖੇਤਰ ਅਧੀਨ ਰਕਬੇ ਨੂੰ ਹਾਰਿਆ ਭਰਿਆ ਬਣਾਉਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਸਰਕਾਰੀ ਸਕੀਮਾਂ ਜਮੀਨ ਪੱਧਰ ਤੇ

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ ਕੀਤੀ ਅਤੇ ਕਰੀਬ 149 ਗੁਰੂ ਨਾਨਕ ਬਗੀਚੀਆਂ ਦੀ ਦੇਖ ਰੇਖ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਰੀ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾਵੇ। ਜਿਨ੍ਹਾਂ ਵਿੱਚ ਰਾਜ ਮਾਰਗਾਂ ਦੇ ਕੰਢਿਆਂ, ਲਿੰਕ ਸੜ੍ਹਕਾਂ ਦੇ ਕਿਨਾਰੇ ਅਤੇ ਹੋਰ ਪਿੰਡਾਂ ਸ਼ਹਿਰਾਂ ਵਿੱਚ ਖਾਲੀ ਪਈਆਂ ਜ਼ਮੀਨਾਂ ‘ਤੇ ਰੁੱਖ ਲਗਾਏ ਜਾਣ।

ਹਰਿਆਵਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ। ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਇਹ ਸਹਾਈ ਹੁੰਦੇ ਹਨ। ਉਨ੍ਹਾ ਦੱਸਿਆ ਕਿ ਮਨੁੱਖੀ ਜਿੰਦਗੀ ਵਿੱਚ ਪੌਦਿਆਂ ਦੀ ਬਹੁਤ ਵੱਡੀ ਮਹੱਤਤਾ ਹੈ ਅਤੇ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਪੰਜਾਬੀਆਂ ਨੂੰ ਪੰਜਾਬ ਸਰਕਾਰ ਦੀ ਹਰਿਆਵਲ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ ਹਨ।

ਇਹ ਵੀ ਪੜ੍ਹੋ :BKU Charuni : ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਵੱਲੋਂ ਪਿਪਲੀ ਵੱਲ ਕੂਚ

 

SHARE