Last Day Of Voter Registration
India News (ਇੰਡੀਆ ਨਿਊਜ਼), ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕੀਤੀ ਗਈ। ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਭਾਰਤੀ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਜ਼ਿਲ੍ਹਾ ਸਵੀਪ ਟੀਮ ਵੱਲੌਂ ਨਿਰੰਤਰ ਵੋਟਰਾਂ ਤੱਕ ਨਿੱਜੀ ਪਹੁੰਚ ਬਣਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਐਨ ਜੀ ਓਜ਼ ਦੇ ਸਹਿਯੋਗ ਨਾਲ ਬੂਥ ਪੱਧਰ ਉੱਪਰ ਹਰ ਰੋਜ਼ ਵੱਡੇ ਪੱਧਰ ਤੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਨਾਲ ਲੋਕ ਸਭਾ ਚੋਣਾਂ 2024 ਵਿੱਚ ਵੋਟਰ ਪ੍ਰਤੀਸ਼ਤਤਾ 80 ਫ਼ੀਸਦੀ ਤੋਂ ਵੱਧ ਹੋ ਸਕੇ।
6ਵਾਂ ਵੋਟਰ ਰਜਿਸਟ੍ਰੇਸ਼ਨ ਕੈਂਪ
ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਸ਼ੋਸ਼ਲ ਲਾਈਫ ਹੈਲਪ ਐਂਡ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਲੋਹਗੜ੍ਹ ਰੋਡ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਨੇੜੇ ਮਿਉਂਸਪਲ ਪਾਰਕ, ਵੋਟਰ ਪੰਜੀਕਰਣ ਦੇ ਆਖ਼ਰੀ ਦਿਨ 6ਵਾਂ ਵੋਟਰ ਰਜਿਸਟ੍ਰੇਸ਼ਨ ਕੈਂਪ ਲਾਇਆ ਗਿਆ।
ਇਸ ਕੈਂਪ ਦੌਰਾਨ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਨੇ ਚੋਣਾਂ ਨਾਲ ਸਬੰਧਤ ਵੱਖ-ਵੱਖ ਮੋਬਾਈਲ ਐਪਸ (ਵੋਟਰ ਹੈਲਪਲਾਈਨ ਐਪ, ਦਿਵਿਆਂਗਜਨ ਲਈ ਸਕਸ਼ਮ ਐਪ ਅਤੇ ਜਾਗਰੂਕ ਅਤੇ ਚੇਤੰਨ ਵੋਟਰਾਂ ਲਈ ਸੀ ਵੀਜਲ ਐਪ) ਬਾਰੇ ਜਾਣਕਾਰੀ ਦਿੱਤੀ ਗਈ। ਦੱਸਿਆ ਕਿ ਜ਼ਿਲ੍ਹੇ ਵਿਚ ਗੈਰ ਸਰਕਾਰੀ ਸੰਗਠਨਾਂ ਦੀ ਮਦਦ ਨਾਲ ਅੱਜ ਨੌਜਵਾਨਾਂ ਅਤੇ ਸੀਨੀਅਰ ਸਿਟੀਜਨ ਦੀਆਂ ਵੋਟਾਂ ਬਣਾਈਆਂ ਗਈਆਂ/ਤਬਦੀਲ ਕੀਤੀਆਂ ਗਈਆਂ।
ਸਵੇਰੇ ਸੈਰ ਦੇ ਸ਼ੌਕੀਨ ਲੋਕਾਂ ਨੂੰ
ਡਾ ਕਰਨ ਕਾਮਰਾ ਚੈਅਰਮੈਨ ਸੋਸ਼ਲ ਲਾਈਫ਼ ਅਤੇ ਹੈਲਪ ਕੇਅਰ ਫਾਊਂਡੇਸ਼ਨ ਅਤੇ ਉਹਨਾਂ ਦੀ ਪਤਨੀ ਬਬਿਤਾ ਵੱਲੋਂ ਦੱਸਿਆ ਗਿਆ ਕਿ ਸੰਸਥਾ ਵੱਲੋਂ ਇਹ 6ਵਾਂ ਕੈਂਪ ਹੈ। 153 ਨਵੀਂਆਂ ਵੋਟਾਂ ਬਣਾਉਣ ਜਾਂ ਵੋਟ ਤਬਦੀਲ ਦੇ ਫਾਰਮ ਪ੍ਰਾਪਤ ਕੀਤੇ ਗਏ। ਡਾ. ਰਾਸ਼ੀ ਆਈਅਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਰਵਮੰਗਲ ਸੋਸਾਇਟੀ, ਸਿਗਮਾ ਸਿਟੀ, ਰਿਸ਼ੀ ਅਪਾਰਟਮੈਂਟ ਅਤੇ ਨੇੜੇ ਦੀਆਂ ਸੁਸਾਇਟੀਆਂ ਦੇ ਯੋਗ ਵੋਟਰਾਂ ਨੇ ਵੋਟ ਬਣਵਾਈ।
ਇਸ ਮੌਕੇ ਸਵੇਰੇ ਸੈਰ ਦੇ ਸ਼ੌਕੀਨ ਲੋਕਾਂ ਨੂੰ ਵੀ ਵੋਟ ਪਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਕੈਂਪ ਦੌਰਾਨ ਵੋਟਰਾਂ ਵੱਜੋਂ ਰਜਿਸਟਰ ਹੋਣ ਵਾਲੇ ਯੋਗ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਕੈਪਸ ਅਤੇ ਚਾਬੀਆਂ ਦੇ ਛੱਲੇ ਵੀ ਤਕਸੀਮ ਕੀਤੇ ਗਏ। Last Day Of Voter Registration
ਇਹ ਵੀ ਪੜ੍ਹੋ :Annual Event Of The School : ਬੇਬੀ ਕਾਨਵੈਂਟ ਸਕੂਲ ਦਾ ਵਿਦਿਅਕ ਸੈਸ਼ਨ ਸਮਾਗਮ, ਹੋਣਹਾਰ ਵਿਦਿਆਰਥੀਆਂ ਦਾ ਸਨਮਾਨ