Latest Govt Jobs In Punjab : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਨੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਫੋਂ ਬਾਲ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਚਾਰ ਮੈਂਬਰਾਂ ਦੀ ਭਰਤੀ ਕੀਤੀ ਜਾਵੇਗੀ। ਜਿਸ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਦੇ ਹਨ।
ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਵਧੇਰੇ ਵੇਰਵਿਆਂ ਲਈ ਵਿਭਾਗ ਦੀ ਵੈੱਬਸਾਈਟ https://sswcd.punjab.gov.in/en ‘ਤੇ ਲਾਗ ਆਨ ਕਰ ਸਕਦੇ ਹਨ। ਭਵਿੱਖ ਵਿੱਚ ਪੰਜਾਬ ਸਰਕਾਰ ਦੁਆਰਾ ਭਰਤੀ ਨੋਟਿਸ ਵਿੱਚ ਕੋਈ ਵੀ ਸੋਧ ਵੈੱਬਸਾਈਟ https://sswcd.punjab.gov.in/en ‘ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਨ੍ਹਾਂ ਖਾਲੀ ਅਸਾਮੀਆਂ ਲਈ ਦਿਲਚਸਪੀ ਰੱਖਣ ਵਾਲੇ ਉਮੀਦਵਾਰ 5 ਜੂਨ 2023 ਤੱਕ ਆਪਣੀ ਅਰਜ਼ੀ ਭੇਜ ਸਕਦੇ ਹਨ।
Also Read : ਸੁਖਬੀਰ ਬਾਦਲ Kotkapura Firing Case ਵਿੱਚ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ
Also Read : ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ
Also Read : ਸਿੱਧੂ ਮੂਸੇਵਾਲਾ ਅੱਜ ਵੀ ਪ੍ਰਸ਼ੰਸਕਾਂ ਦੇ ਦਿਲਾਂ ‘ਚ ਜ਼ਿੰਦਾ, ਕਤਲ ਤੋਂ ਪਹਿਲਾਂ ਕਈ ਗੀਤ ਰਿਕਾਰਡ ਕੀਤੇ