ਲਾਂਰੇਸ ਬਿਸ਼ਨੋਈ ਗੈਂਗ ਦਾ ਗੁਰਗਾ ਬੀ.ਐਮ.ਡਬਲਿਊ ਕਾਰ ਅਤੇ 11 ਪਿਸਟਲਾਂ ਸਮੇਤ ਮੋਹਾਲੀ ਤੋਂ ਗ੍ਰਿਫਤਾਰ

0
199
Lawrence Bishnoi's Gurga arrested with 11 pistols and a BMW car
Lawrence Bishnoi's Gurga arrested with 11 pistols and a BMW car
  • ਰਿਮਾਂਡ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ

ਐਸ.ਏ.ਐਸ. ਨਗਰ PUNJAB NEWS (Lawrence Bishnoi’s Gurga arrested with 11 pistols and a BMW car) : ਮੋਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਗੁਰਸ਼ੇਰ ਸਿੰਘ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਰਹਿਨੁਮਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋਂ ਕੱਲ ਥਾਣਾ ਸਿਟੀ ਖਰੜ ਦੇ ਏਰੀਆ ਵਿੱਚੋਂ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਗੈਂਗ ਦੇ ਗੁਰਗੇ ਮਨਪ੍ਰੀਤ ਸਿੰਘ ਉਰਫ ਭੀਮਾ ਪੁੱਤਰ ਲਾਲ ਚੰਦ ਵਾਸੀ #940 ਨੇੜੇ ਐਮ.ਸੀ. ਦਫਤਰ ਵਿਸ਼ਕਰਮਾ ਰੋਡ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਨੂੰ ਸਮੇਤ 11 ਪਿਸਟਲ ਅਤੇ ਇੱਕ ਬੀ.ਐਮ.ਡਬਲਿਊ ਕਾਰ ਦੇ ਗ੍ਰਿਫਤਾਰ ਕੀਤਾ ਹੈ।

 

ਦੋਸ਼ੀ ਮਨਪ੍ਰੀਤ ਸਿੰਘ ਉਰਫ ਭੀਮਾ ਜੋ ਕਿ ਸੁਨੀਲ ਕੁਮਾਰ ਉਰਫ ਮੋਨੂੰ ਗੁੱਜਰ ਪੁੱਤਰ ਬਾਬੂ ਰਾਮ ਵਾਸੀ ਪਿੰਡ ਹਾਜੀਪੁਰ ਥਾਣਾ ਗੜ੍ਹਸ਼ੰਕਰ ਥਾਣਾ ਭਾਵਾਲਾ ਜ਼ਿਲ੍ਹਾ ਹੁਸ਼ਿਆਰਪੁਰ, ਜਸਮੀਤ ਸਿੰਘ ਉਰਫ ਲੱਕੀ ਪੁੱਤਰ ਜੋਮਿੰਦਰ ਸਿੰਘ ਵਾਸੀ ਰਾਏਪੁਰ ਥਾਣਾ ਬੁੱਲੋਵਾਲ ਜਿਲ੍ਹਾ ਹੁਸ਼ਿਆਰਪੁਰ ਅਤੇ ਨਿਖਿਲਕਾਂਤ ਸ਼ਰਮਾ ਪੁੱਤਰ ਸੁਜੀਤ ਸ਼ਰਮਾ ਵਾਸੀ ਮਕਾਨ ਨੰਬਰ 2327/2 ਮਹੱਲਾ ਰੂਪਚੰਦ ਥਾਣਾ ਕੋਤਵਾਲੀ ਜ਼ਿਲ੍ਹਾ ਪਟਿਆਲਾ ਦਾ ਪੁਰਾਣਾ ਸਾਥੀ ਹੈ।

 

ਜੋ ਇਹ ਸਾਰੇ ਅਸਲੇ ਐਮੂਨੀਸ਼ਨ ਦੀ ਸਪਲਾਈ ਅਸ਼ਵਨੀ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਵਾਸੀ ਪਿੰਡ ਖਿੱਜਰਪੁਰ ਥਾਣਾ ਪਿਹੋਵਾ ਜ਼ਿਲ੍ਹਾ ਕੁਰਕਸ਼ੇਤਰ ਨੇ ਹੀ ਮਨਪ੍ਰੀਤ ਸਿੰਘ ਉਰਫ ਭੀਮਾ, ਜਸਮੀਤ ਸਿੰਘ ਉਰਫ ਲੱਕੀ, ਨਿਖਿਲਕਾਂਤ ਸ਼ਰਮਾ ਅਤੇ ਸੁਨੀਲ ਕੁਮਾਰ ਉਰਫ ਮੋਨੂੰ ਗੁੱਜਰ ਨੂੰ ਕੀਤੀ ਸੀ। ਜੋ ਅਸ਼ਵਨੀ ਕੁਮਾਰ ਉਕਤ ਨੂੰ ਪਹਿਲਾ ਹੀ ਸੀ.ਆਈ.ਏ ਸਟਾਫ ਵੱਲੋ ਮੁੱਕਦਮਾ ਨੰਬਰ 115/22 ਥਾਣਾ ਸਦਰ ਖਰੜ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।

 

ਅਸ਼ਵਨੀ ਕੁਮਾਰ ਨੂੰ ਪਹਿਲਾ ਹੀ ਸੀ.ਆਈ.ਏ ਸਟਾਫ ਵੱਲੋ ਗ੍ਰਿਫਤਾਰ ਕੀਤਾ

 

ਜੋ ਬ੍ਰਾਮਦ ਪਿਸਟਲਾ ਵਿੱਚ ਇੱਕ ਪਿਸਟਲ ਗਲੋਕ 9 ਐਮ.ਐਮ. (ਮੇਂਡ ਇੰਨ ਅਸਟਰੀਆ) ਬਾਰੇ ਪਤਾ ਕੀਤਾ ਜਾ ਰਿਹਾ ਹੈ। ਦੋਸ਼ੀ ਉਕਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮੇ ਦੀ ਤਫਤੀਸ਼ ਜਾਰੀ ਹੈ।

 

ਇਹ ਵੀ ਪੜ੍ਹੋ:  ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ, ਦੋ ਗ੍ਰਿਫ਼ਤਾਰ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE