ਕਾਲੀ ਦੇਵੀ ਮੰਦਿਰ ਦੇ ਸਾਹਮਣੇ ਦੋ ਗੁੱਟਾਂ ‘ਚ ਹੋਏ ਝਗੜੇ ‘ਚ 6 ਕੇਸ ਦਰਜ, 3 ਗ੍ਰਿਫ਼ਤਾਰ Legal action in Patiala case

0
232

ਕਾਲੀ ਦੇਵੀ ਮੰਦਿਰ ਦੇ ਸਾਹਮਣੇ ਦੋ ਗੁੱਟਾਂ ‘ਚ ਹੋਏ ਝਗੜੇ ‘ਚ 6 ਕੇਸ ਦਰਜ, 3 ਗ੍ਰਿਫ਼ਤਾਰ Legal action in Patiala case

ਮੁੱਖ ਦੋਸ਼ੀ ਬਰਜਿੰਦਰ ਸਿੰਘ ਪਰਵਾਨਾ ਉਰਫ ਸੰਨੀ ਪੁੱਤਰ ਕਰਨੈਲ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਜੀ. ਨਗਰ, ਰਾਜਪੁਰਾ ਨਾਮਜ਼ਦ

  • 24 ਵਿਅਕਤੀਆਂ ਨੂੰ ਨਾਮਜ਼ਦ, 40/50 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ
  • ਕਮਿਸ਼ਨਰ ਚੰਦਰ ਗੇਂਦ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡੀ.ਸੀ. ਸਾਕਸ਼ੀ ਸਾਹਨੀ ਅਤੇ ਐੱਸ.ਐੱਸ.ਪੀ. ਦੀਪਕ ਪਾਰਿਕ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ
  • ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਆਈ.ਜੀ. ਛੀਨਾ
  • ਸੋਸ਼ਲ ਮੀਡੀਆ ‘ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ

ਇੰਡੀਆ ਨਿਊਜ਼ ਪਟਿਆਲਾ

ਇਸ ਮੌਕੇ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਚੰਦਰ ਗੇਂਦ, ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐੱਸ.ਐੱਸ.ਪੀ. ਦੀਪਕ ਪਾਰਿਕ ਨੇ ਕਿਹਾ ਹੈ ਕਿ ਬੀਤੇ ਦਿਨ ਮਾਤਾ ਕਾਲੀ ਦੇਵੀ ਮੰਦਿਰ ਨੇੜੇ ਹਿੰਦੂ ਅਤੇ ਸਿੱਖ ਜੱਥੇਬੰਦੀਆਂ ਵਿਚਕਾਰ ਹੋਏ ਝੜਪ ਦੇ ਮਾਮਲਿਆਂ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਪਟਿਆਲਾ ਜ਼ਿਲ੍ਹੇ ਅਤੇ ਖਾਸ ਕਰਕੇ ਸ਼ਹਿਰ ਵਿੱਚ ਮਾਹੌਲ ਸ਼ਾਂਤ ਹੈ ਅਤੇ ਅਮਨ-ਕਾਨੂੰਨ ਵਿੱਚ ਆਮ ਨਾਗਰਿਕਾਂ ਦਾ ਭਰੋਸਾ ਬਹਾਲ ਕਰਨ ਲਈ ਜ਼ਿਲ੍ਹਾ ਪੁਲੀਸ ਸਮੇਤ ਵਿਸ਼ੇਸ਼ ਪੁਲੀਸ ਬਲਾਂ ਦੀਆਂ ਵਾਧੂ ਟੁਕੜੀਆਂ 24 ਘੰਟੇ ਮੁਸਤੈਦ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਮਾਜ ਵਿਰੋਧੀ ਆਗੂਆਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ। ਇਸ ਤੋਂ ਬਿਨਾਂ ਸੋਸ਼ਲ ਮੀਡੀਆ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅੱਜ ਦੇਰ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੰਦਰ ਗੇਂਦ ਨੇ ਕਿਹਾ ਕਿ ਪਟਿਆਲਾ ਅਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨ ਦੀ ਘਟਨਾ ਨੂੰ ਪੁਲਿਸ ਨੇ ਪੂਰੀ ਪੇਸ਼ੇਵਰ ਸੂਝ-ਬੂਝ ਨਾਲ ਹੱਲ ਕੀਤਾ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਧਾਈ ਦਾ ਹੱਕਦਾਰ ਹੈ।

ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ : ਆਈ.ਜੀ

ਆਈ.ਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਹਿੰਦੂ ਅਤੇ ਸਿੱਖ ਗੈਂਗਸਟਰਾਂ ਦੇ ਆਪਸੀ ਝਗੜੇ ‘ਚ ਜਿੱਥੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਥੇ ਹੀ ਇਸ ਪੂਰੇ ਮਾਮਲੇ ‘ਚ ਮੁੱਖ ਦੋਸ਼ੀ ਬਰਜਿੰਦਰ ਸਿੰਘ ਪਰਵਾਨਾ ਉਰਫ ਸੰਨੀ ਪੁੱਤਰ ਕਰਨੈਲ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਜੀ. ਨਗਰ, ਰਾਜਪੁਰਾ ਨੂੰ ਨਾਮਜ਼ਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬਰਜਿੰਦਰ ਸਿੰਘ ਪਰਵਾਨਾ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਹ ਗਰਮ ਖਿਆਲੀ ਅਤੇ ਕੱਟੜ ਵਿਚਾਰਾਂ ਦਾ ਵਿਅਕਤੀ ਹੈ, ਜਿਸ ਸਬੰਧੀ ਪੂਰੀ ਪੜਤਾਲ ਕੀਤੀ ਜਾ ਰਹੀ ਹੈ। ਜਦਕਿ ਹਰੀਸ਼ ਸਿੰਗਲਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਆਈ.ਜੀ ਛੀਨਾ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਸਬੰਧੀ 6 ਵੱਖ-ਵੱਖ ਪੁਲਸ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ‘ਚੋਂ 5 ਥਾਣਾ ਕੋਤਵਾਲੀ ਅਤੇ 1 ਮਾਮਲਾ ਥਾਣਾ ਲਾਹੌਰੀ ਗੇਟ ‘ਚ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਸੋਸ਼ਲ ਮੀਡੀਆ ਨੂੰ ਵੀ ਵਾਚਿਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਕ ਸਵਾਲ ਦੇ ਜਵਾਬ ‘ਚ ਦੱਸਿਆ ਕਿ ਗੋਲੀ ਲੱਗਣ ਵਾਲੇ ਰਜਿੰਦਰ ਹਸਪਤਾਲ ‘ਚ ਜੇਰੇ ਇਲਾਜ ਪਿੰਡ ਅਜਨਾਲੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦਾ ਡਾਕਟਰਾਂ ਦੀ ਟੀਮ ਨੇ ਪੀ.ਜੀ.ਆਈ. ਮਾਹਿਰ ਵੀ ਸ਼ਾਮਲ ਹਨ, ਉਨ੍ਹਾਂ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ, ਇਲਾਜ ਵਿੱਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ। ਐਸਐਸਪੀ ਦੀਪਕ ਪਾਰਿਕ ਨੇ ਕਿਹਾ ਕਿ ਸਾਰੇ ਕੇਸਾਂ ਦੀ ਬਿਨਾਂ ਕਿਸੇ ਦਬਾਅ ਦੇ ਸੁਤੰਤਰ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਆਈ.ਜੀ ਐੱਸ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਆਸ਼ੂਤੋਸ਼ ਗੌਤਮ ਪੁੱਤਰ ਪੀਤਾਂਬਰ ਦੱਤ ਦੇ ਬਿਆਨਾਂ ‘ਤੇ ਦਰਜ ਕੀਤੇ ਗਏ ਮੁਕੱਦਮਾ ਨੰਬਰ 73/22 ਥਾਣਾ ਕੋਤਵਾਲੀ ਦੀ ਜਾਂਚ ਦੌਰਾਨ 24 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਵਿੱਚ ਮੁੱਖ ਮੁਲਜ਼ਮਾਂ ਵਿੱਚ ਕੁਲਦੀਪ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਬਿਜਲਪੁਰ ਅੱਡਾ ਢਿੰਥਲ ਅਤੇ ਬਰਜਿੰਦਰ ਸਿੰਘ ਪਰਵਾਨਾ ਅਤੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਕੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਲੁਕ ਆਊਟ ਕਾਰਨਰ ਵੀ ਜਾਰੀ ਕੀਤਾ ਜਾ ਰਿਹਾ ਹੈ।

ਆਈ.ਜੀ ਐੱਸ. ਛੀਨਾ ਨੇ ਦੱਸਿਆ ਕਿ ਇਸ ਤੋਂ ਬਿਨਾਂ ਐੱਸ.ਆਈ. ਹਰੀਸ਼ ਸਿੰਗਲਾ ਪੁੱਤਰ ਰਾਜ ਕੁਮਾਰ ਸਿੰਗਲਾ ਅਤੇ 40/50 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਕੋਤਵਾਲੀ ਥਾਣਾ ਕੋਤਵਾਲੀ ਮੇਵਾ ਸਿੰਘ ਵਿਖੇ ਮੁਕੱਦਮਾ ਨੰਬਰ 74/22 ਦਰਜ ਕੀਤਾ ਗਿਆ ਹੈ। Legal action in Patiala case

Also Read : ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਅਪਣਾਇਆ ਜਾਵੇਗਾ Distributed Rs. 179 crore under Post Matric Scholarship

Also Read : ਪਟਿਆਲੇ ਦੀ ਘਟਨਾ ਸਰਕਾਰ ਦੀ ਪ੍ਰਸ਼ਾਸਨਿਕ ਅਣਗਹਿਲੀ, ਗੈਰ-ਜ਼ਿੰਮੇਵਾਰਾਨਾ ਸਿਆਸਤ ਦਾ ਨਤੀਜਾ Sukhbir Singh Badal expressed concern

Also Read : ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ : ਭਗਵੰਤ ਮਾਨ Clash in Patiala

SHARE