ਨੈਸ਼ਨਲ ਫੈਡਰੇਸ਼ਨ ਆਫ਼ ਦਿ ਬਲਾਈਂਡ ਅਤੇ ਬਲਾਈਂਡ ਪਰਸਨਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

0
175
Legitimate demands of blind people, Meeting with the association, Vacancies will be filled
Legitimate demands of blind people, Meeting with the association, Vacancies will be filled
  • ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ ਸਰਕਾਰ

ਚੰਡੀਗੜ੍ਹ, PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੇਤਰਹੀਣ ਬਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ।

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੈਡਰੇਸ਼ਨ ਆਫ਼ ਦਿ ਬਲਾਈਂਡ, ਪੰਜਾਬ ਬਰਾਂਚ ਅਤੇ ਬਲਾਈਂਡ ਪਰਸਨਜ਼ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਮਗਰੋਂ ਇਹ ਪ੍ਰਗਟਾਵਾ ਕੀਤਾ। ਈ.ਟੀ. ਓ. ਨੇ ਮੁੱਖ ਮੰਤਰੀ ਦੇ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਕਮਿਸ਼ਨਰ ਡਿਸਏਬਿਲਟੀ ਦੀ ਨਿਯੁਕਤੀ ਕਰਨ ਅਤੇ ਕਈ ਹੋਰ ਮੰਗਾਂ `ਤੇ ਵਿਚਾਰ ਵਟਾਂਦਰਾ ਕੀਤਾ

Legitimate demands of blind people, Meeting with the association, Vacancies will be filled
Legitimate demands of blind people, Meeting with the association, Vacancies will be filled

ਈ.ਟੀ.ਓ. ਨੇ ਦੱਸਿਆ ਕਿ ਨੇਤਰਹੀਣਾਂ ਦੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਕੋਟੇ ਤਹਿਤ ਪਈਆਂ ਖਾਲੀ ਅਸਾਮੀਆਂ ਨੂੰ ਭਰਨ, ਅੰਗਹੀਣ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਸਪੈ਼ਸ਼ਲ ਅਲਾਊਂਸ ਮੁੜ ਲਾਗੂ ਕਰਨ, ਵੱਖ-ਵੱਖ ਵਿਭਾਗਾਂ ਵਿੱਚ ਅੰਗਹੀਣਾਂ ਨੂੰ ਪਦਉੱਨਤ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਤਬਲਾ ਇੰਸਟਰਕਟਰਾਂ ਦੀ ਗਰੇਡ ਪੇਅ`ਤੇ ਵਿਚਾਰ ਕਰਨ, ਨੇਤਰਹੀਣ ਖਿਡਾਰੀਆਂ ਨੂੰ ਆਮ ਖਿਡਾਰੀਆਂ ਵਾਂਗ ਸਹੂਲਤਾਂ ਮੁਹੱਈਆ ਕਰਵਾਉਣ, ਅੰਗਹੀਣ ਪੈਨਸ਼ਨ ਵਿੱਚ ਵਾਧਾ ਕਰਨ, ਨੇਤਰਹੀਣਾਂ ਲਈ ਚਲਾਏ ਜਾ ਰਹੇ ਸਰਕਾਰੀ ਸਕੂਲ ਜਮਾਲਪੁਰ ਵਿੱਚ ਸਟਾਫ ਅਤੇ ਹੋਰ ਸਹੂਲਤਾਂ ਵਧਾਉਣ, ਅੰਗਹੀਣ ਲੜਕੀਆਂ ਲਈ ਸ਼ਗਨ ਸਕੀਮ, ਮਨਰੇਗਾ ਸਕੀਮ ਵਿੱਚ ਰਾਖਵਾਂਕਰਨ, ਪੰਜਾਬ ਦੇ ਵਾਸੀ ਨੇਤਰਹੀਣਾਂ ਨੂੰ ਭਰਤੀ ਸਮੇਂ ਡੋਮੀਸਾਈਲ ਆਧਾਰ ‘ਤੇ ਨੌਕਰੀ ਦੇਣ, ਦਿਵਿਆਂਗਜਨਾਂ ਦੀ ਭਲਾਈ ਲਈ ਕਮਿਸ਼ਨਰ ਡਿਸਏਬਿਲਟੀ ਦੀ ਨਿਯੁਕਤੀ ਕਰਨ ਅਤੇ ਕਈ ਹੋਰ ਮੰਗਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਜਾਇਜ਼ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇਗਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਨੇਤਰਹੀਣ ਭੈਣਾਂ / ਭਰਾਵਾਂ ਦਾ ਚੰਗਾ ਜੀਵਨ ਨਿਰਬਾਹ ਕਰਨਾ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ‘ਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ।

Legitimate demands of blind people, Meeting with the association, Vacancies will be filled
Legitimate demands of blind people, Meeting with the association, Vacancies will be filled

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ, ਸਕੱਤਰ ਪ੍ਰਸੋਨਲ ਰਜਤ ਅਗਰਵਾਲ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ, ਡਿਪਟੀ ਸਕੱਤਰ ਮੁੱਖ ਮੰਤਰੀ ਦਫ਼ਤਰ ਨਵਰਾਜ ਸਿੰਘ ਬਰਾੜ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਅਰਵਿੰਦਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਸਰਕਾਰ ਨੇ 5 ਮਹੀਨਿਆਂ ਦੌਰਾਨ ਇਤਿਹਾਸਕ ਫੈਸਲੇ ਲਏ : ਹਰਪਾਲ ਚੀਮਾ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਇਹ ਵੀ ਪੜ੍ਹੋ: 72,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤਾਂ ਹੋਣਗੀਆਂ ਬਿਹਤਰ: ਡਾ. ਨਿੱਝਰ

ਸਾਡੇ ਨਾਲ ਜੁੜੋ :  Twitter Facebook youtube

SHARE