License Suspended : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਰਮ ਤੋਂ ਮੰਗੀ ਸੀ ਜਾਣਕਾਰੀ ਪਰ ਦਫਤਰ ਮਿਲਿਆ ਬੰਦ,ਅਲਟਰਨੇਟਿਵ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

0
175
License Suspended

India News (ਇੰਡੀਆ ਨਿਊਜ਼), License Suspended , ਚੰਡੀਗੜ੍ਹ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ ਵੱਲੋ ਮੈਸ: ਅਲਟਰਨੇਟਿਵ ਫਰਮ, ਫੇਜ਼ 11 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਕੀਤਾ ਗਿਆ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ( License Suspended )ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (Additional District Magistrate) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸ: ਅਲਟਰਨੇਟਿਵ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 7 ਫਰਵਰੀ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।

15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੋਹਾਲੀ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਮੈਸ: ਅਲਟਰਨੇਟਿਵ ਫਰਮ ਐਸ.ਸੀ.ਐਫ ਨੰਬਰ: 89, ਦੂਜੀ ਮੰਜ਼ਿਲ, ਫੇਜ਼ 11 ਮੋਹਾਲੀ ਦੇ ਦਿੱਤੇ ਪਤੇ ਉਤੇ ਇਸ ਫਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਦਫਤਰੀ ਪਤੇ ਤੇ ਜਾਰੀ ਨੋਟਿਸ ਬਾਬਤ ਰਿਪੋਰਟ ਕੀਤੀ ਹੈ ਕਿ ਦਿੱਤੇ ਪਤੇ ਉਤੇ ਇਸ ਨਾਮ ਦਾ ਦਫਤਰ ਬੰਦ ਹੈ।

ਜਿਸ ਕਾਰਨ ਉਕਤ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

ਇਹ ਵੀ ਪੜ੍ਹੋ :Buta Singh Wala School : ਬੂਟਾ ਸਿੰਘ ਵਾਲਾ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗ਼ਮਾ

 

SHARE