ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੰਗ ਮੰਨੀ, ਫਿਰੋਜ਼ਪੁਰ ‘ਚ ਖੁੱਲ੍ਹੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ

0
88
Liquor Factory in Ferozepur

Liquor Factory in Ferozepur : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਜੀਰਾ ਵਿਖੇ ਖੁੱਲ੍ਹੀ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਪਿਛਲੇ 177 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਦਬਾਅ ਹੇਠ ਲਿਆ ਹੈ। ਹਾਈ ਕੋਰਟ ਨੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਸਰਕਾਰ ਨੂੰ ਫੈਕਟਰੀ ਮਾਲਕਾਂ ਦਾ ਪੱਖ ਸੁਣਨ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਸਵੇਰੇ ਮੁੱਖ ਮੰਤਰੀ ਨੇ ਕਿਸਾਨਾਂ ਦੀ ਮੰਗ ‘ਤੇ ਜੀਰੇ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਗੱਲ ਦੁਹਰਾਈ, ਫਿਰ ਦੁਪਹਿਰ ਬਾਅਦ ਹਾਈ ਕੋਰਟ ਨੇ ਸਰਕਾਰ ਨੂੰ ਫੈਕਟਰੀ ਬੰਦ ਕਰਨ ਦਾ ਫੈਸਲਾ ਲੈਣ ਤੋਂ ਪਹਿਲਾਂ ਫੈਕਟਰੀ ਮਾਲਕ ਦਾ ਪੱਖ ਸੁਣਨ ਲਈ ਕਿਹਾ।

2 ਹਫਤਿਆਂ ਦੇ ਅੰਦਰ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਫੈਕਟਰੀ ਦਾ ਪੱਖ ਸੁਣਨ ਲਈ ਕਿਹਾ ਹੈ। ਦੱਸ ਦੇਈਏ ਕਿ ਇਸ ਦੀ ਸ਼ੁਰੂਆਤ 2006 ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਕਸਬੇ ਨੇੜੇ ਮਨਸੂਰਵਾਲ ਪਿੰਡ ਵਿੱਚ ਹੋਈ ਸੀ। ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਦੀ ਸ਼ਰਾਬ ਫੈਕਟਰੀ ਨੂੰ ਰੱਦ ਕਰਨ ਲਈ ਕਿਸਾਨ ਅੰਦੋਲਨ 24 ਜੁਲਾਈ 2022 ਤੋਂ ਸ਼ੁਰੂ ਹੋਇਆ ਸੀ। ਕਿਸਾਨਾਂ ਦੇ ਇਸ ਸੰਘਰਸ਼ ਦੇ 177ਵੇਂ ਦਿਨ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੰਗ ਮੰਨ ਲਈ ਹੈ।

Also Read : PSEB ਦੀ 12ਵੀਂ ਦੀ ਪ੍ਰੀਖਿਆ ਫਿਰ ਰੱਦ, ਜਾਣੋ ਕਾਰਨ

Also Read : ਜ਼ਮੀਨੀ ਵਿਵਾਦ ਨੂੰ ਲੈ ਕੇ ਪੋਤੇ ਨੇ ਦਾਦੇ ਦਾ ਕੀਤਾ ਕਤਲ

Also Read : ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਔਰਤ ਦਾ ਕਤਲ 

Connect With Us : Twitter Facebook

SHARE