Lok Sabha Elections-2024 : ਲੋਕ ਸਭਾ ਚੋਣਾਂ-2024 ਸਬੰਧੀ ਈ ਵੀ ਐਮ ਜਾਗਰੂਕਤਾ ਤੇ ਸਵੀਪ ਗਤੀਵਿਧੀਆਂ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਦੇਸ਼

0
133
Lok Sabha Elections-2024
ਈਵੀਐਮ ਜਾਗਰੂਕਤਾ ਅਤੇ ਸਵੀਪ ਗਤੀਵਿਧੀਆਂ

India News (ਇੰਡੀਆ ਨਿਊਜ਼), Lok Sabha Elections-2024, ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ’ਚ ਈ ਵੀ ਐਮ ਜਾਗਰੂਕਤਾ ਅਤੇ ਸਵੀਪ ਗਤੀਵਿਧੀਆਂ ਤਹਿਤ 5 ਅਤੇ 6 ਜਨਵਰੀ ਨੂੰ ਦੋ ਦਿਨ ਡਿਜੀਟਲ ਮੋਬਾਇਲ ਵੈਨਾਂ ਚਲਾਈਆਂ ਜਾਣਗੀਆਂ। ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨੂੰ ਇਨ੍ਹਾਂ ਡਿਜੀਟਲ ਮੋਬਾਇਲ ਵੈਨਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈ ਕੇ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਕਿਹਾ ਹੈ।

ਖਰੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ’ਚ

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਡਿਜੀਟਲ ਵੈਨ 5 ਜਨਵਰੀ ਨੂੰ ਸਵੇਰੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਧਾਨ ਸਭਾ ਹਲਕਾ ਅਤੇ ਬਾਅਦ ਦੁਪਹਿਰ ਡੇਰਾਬੱਸੀ ਵਿਧਾਨ ਸਭਾ ਹਲਕਾ ’ਚ ਜਾਵੇਗੀ। ਅਗਲੇ ਦਿਨ 6 ਜਨਵਰੀ ਨੂੰ ਇਹ ਡਿਜੀਟਲ ਮੋਬਾਇਲ ਵੈਨ ਖਰੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ’ਚ ਜਾਵੇਗੀ।

ਡਿਜੀਟਲ ਮੋਬਾਇਲ ਵੈਨਾਂ ਦਾ ਵੱਧ ਤੋਂ ਵੱਧ ਫ਼ਾਇਦਾ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਇਨ੍ਹਾਂ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐਸ ਡੀ ਐਮਜ਼) ਨੂੰ ਇਨ੍ਹਾਂ ਡਿਜੀਟਲ ਮੋਬਾਇਲ ਵੈਨਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈ ਕੇ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਕਿਹਾ ਹੈ। ਗੋਰ ਤਲਬ ਹੈ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ’ਚ ਈ ਵੀ ਐਮ ਜਾਗਰੂਕਤਾ ਅਤੇ ਸਵੀਪ ਗਤੀਵਿਧੀਆਂ ਤਹਿਤ 5 ਅਤੇ 6 ਜਨਵਰੀ ਨੂੰ ਦੋ ਦਿਨ ਡਿਜੀਟਲ ਮੋਬਾਇਲ ਵੈਨਾਂ ਚਲਾਈਆਂ ਜਾਣ ਦਾ ਪ੍ਰੋਗਰਾਮ ਹੈ।

ਇਹ ਵੀ ਪੜ੍ਹੋ :Preparation For Republic Day : ਗਣਤੰਤਰ ਦਿਵਸ ਦੀ ਤਿਆਰੀ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ

 

SHARE