Lok Sabha Elections 2024 : ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਬੂਥਾਂ ਤੇ ਹੋਣਗੇ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

0
215
Lok Sabha Elections 2024

Lok Sabha Elections 2024 : India News (ਇੰਡੀਆ ਨਿਊਜ਼),ਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਇੱਕ ਜੂਨ ਨੂੰ ਜ਼ਿਆਦਾ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਵਿੱਚ ਟੈਂਟ ਲਾ ਕੇ ਬੈਠਣ ਦਾ ਪ੍ਰਬੰਧ, ਠੰਡੇ ਅਤੇ ਮਿੱਠੇ ਜਲ ਦੀ ਛਬੀਲ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। Lok Sabha Elections 2024

ਛਬੀਲ ਲਾ ਕੇ ਰਿਹਰਸਲ ਕੀਤੀ

ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵੋਟਰ ਸਾਖਰਤਾ ਕਲੱਬ ਦੇ ਮੈਂਬਰਾਂ ਵੱਲੋਂ ਮਤਦਾਨ ਵਾਲੇ ਦਿਨ ਚੋਣ ਬੂਥਾਂ ਉਪਰ ਲਗਾਈਆਂ ਜਾਣ ਵਾਲੀਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੀ ਤਿਆਰੀ ਵੱਜੋਂ ਲਾਂਡਰਾ-ਖਰੜ ਸੜਕ ਉਪਰ ਠੰਡੇ ਅਤੇ ਮਿੱਠੇ ਪਾਣੀ ਦੀ ਛਬੀਲ ਦੇ ਨਾਲ-ਨਾਲ ਵੇਰਕਾ ਦੀ ਮਿੱਠੀ ਲੱਸੀ ਛਬੀਲ ਲਾ ਕੇ ਰਿਹਰਸਲ ਕੀਤੀ ਗਈ। ਇਸ ਛਬੀਲ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਅਤੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਕੀਤਾ ਗਿਆ।

ਬਜ਼ੁਰਗ ਵੋਟਰਾਂ ਨੂੰ ਚੋਣ ਬੂਥ ਤੇ ਪਹੁੰਚਾਉਣ

ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵੋਟਾਂ ਵਾਲੇ ਦਿਨ ਰੈਪੀਡੋ ਬਾਈਕ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਅਤੇ ਬਜ਼ੁਰਗ ਵੋਟਰਾਂ ਨੂੰ ਚੋਣ ਬੂਥ ਤੇ ਪਹੁੰਚਾਉਣ ਅਤੇ ਛੱਡਣ ਦੀ ਸੇਵਾ ਮੁਫ਼ਤ ਦਿੱਤੀ ਜਾਵੇਗੀ। ਇਸ ਮੌਕੇ ਮਕੈਨੀਕਲ ਵਿਭਾਗ ਦੇ ਮੁਖੀ ਸੰਜੀਵ ਜਿੰਦਲ ਅਤੇ ਸਵੀਪ ਟੀਮ ਦੇ ਮੈਂਬਰ ਅਮ੍ਰਿਤਪਾਲ ਸਿੰਘ, ਰਣਵੀਰ ਸਿੰਘ ਅਤੇ ਸਤਿੰਦਰ ਸਿੰਘ ਨੇ ਵਿਸ਼ੇਸ਼ ਜ਼ਿੰਮੇਵਾਰੀਆਂ ਨਿਭਾਈਆਂ। Lok Sabha Elections 2024

ਇਹ ਵੀ ਪੜ੍ਹੋ :BJP Candidate Subhash Sharma : ਆਮ ਆਦਮੀ ਪਾਰਟੀ ਦੇ ਸ਼ਾਸਨ ‘ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ :-ਡਾ. ਸੁਭਾਸ਼ ਸ਼ਰਮਾ

 

SHARE