ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਆਉਣ ਅੱਗੇ
ਦਿਨੇਸ਼ ਮੌਦਗਿਲ, ਲੁਧਿਆਣਾ: ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸ਼ਤੁਭ ਸ਼ਰਮਾ ਦੀ ਅਗੁਵਾਈ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨੌਜਵਾਨਾਂ ਨੂੰ ਨਸ਼ੇ ਵਿੱਚੋਂ ਕੱਢਣ ਅਤੇ ਇਸ ਦੀ ਸਪਲਾਈ ਚੇਨ ਤੋੜਨ ‘ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਕੌਸ਼ਤੁਭ ਸ਼ਰਮਾ ਨੇ ਕਿਹਾ ਸੂਬਾ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਇਕ ਜਾਗਰੂਕਤਾ ਅਭਿਆਨ ਚਲਾਵੇਗੀ, ਤਾਂ ਜੋ ਨੌਜਵਾਨਾਂ ਦੀ ਬੇਅੰਤ ਊਰਜ਼ਾ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਵਚਨਬੱਧ ਹੈ, ਹੁਣ ਇਹ ਫੈਸਲਾ ਲਿਆ ਗਿਆ ਹੈ ਸਕੂਲ ਅਤੇ ਕਾਲਜ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਦੇ ਹਰ ਵਰਗ ਦੇ ਸਹਿਯੋਗ ਰਾਹੀਂ ਇੱਕ ਵੱਡੀ ਜਾਗਰੂਕਤਾ ਲਹਿਰ ਦੀ ਸੁਰੂਆਤ ਕੀਤੀ ਜਾਵੇ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਹ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਣ।
ਖਾਕਾ ਤਿਆਰ ਕਰ ਲਿਆ ਗਿਆ ਹੈ: ਸੁਰਭੀ ਮਲਿਕ
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਮੁਹਿੰਮ ਲਈ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਗਿਆ ਹੈ l ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ ਕਿ ਨਸ਼ਿਆਂ ਦੀ ਬੁਰਾਈ ਦਾ ਸੂਬੇ ਤੋਂ ਪੂਰੀ ਤਰਾਂ ਸਫਾਇਆ ਕੀਤਾ ਜਾਵੇ।
ਓਟ ਕਲੀਨਿਕ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਦੇ ਆਦੀ ਨੌਜਵਾਨਾਂ ਦੇ ਇਲਾਜ ਲਈ ਨਸ਼ਾ ਛੁਡਾਊ ਅਤੇ ਓਟ ਕਲੀਨਿਕ ਵਿੱਚ ਇਲਾਜ਼ ਅਧੀਨ ਲੋਕਾਂ ਵੱਲੋਂ 100 ਫੀਸਦ ਭਰਵਾਂ ਹੁੰਗਾਰਾ ਮਿਲ ਰਿਹਾ ਹੈ l ਉਨ੍ਹਾਂ ਦੱਸਿਆ ਕਿ ਇਹ ਕੇਂਦਰ ਨਸ਼ੇ ਦੇ ਆਦੀ ਨੌਜਵਾਨਾਂ ਦੀ ਜ਼ਿੰਦਗੀ ਬਦਲ ਰਹੇ ਹਨ, ਕਿਉਂਕਿ ਇਥੇ ਚੰਗੇ ਇਲਾਜ਼ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਵਿਚ ਸਹਾਇਤਾ ਕੀਤੀ ਜਾਂਦੀ ਹੈ।
ਇਹ ਵੀ ਪੜੋ : ਮੈਂ ਭਗਤ ਸਿੰਘ ਦੇ ਪਿੰਡ ਵਿੱਚ ਸਹੁੰ ਚੁੱਕੀ ਹੈ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਹੋਣਗੇ : ਭਗਵੰਤ ਮਾਨ
ਸਾਡੇ ਨਾਲ ਜੁੜੋ : Twitter Facebook youtube