ਲੁਧਿਆਣਾ ‘ਚ ਥਾਰ ਨੇ 9 ਸਾਲਾ ਬੱਚੇ ਨੂੰ ਕੁਚਲਿਆ, ਘਟਨਾ ਸੀਸੀਟੀਵੀ ‘ਚ ਕੈਦ

0
122
Ludhiana Crime News

ਲੁਧਿਆਣਾ (Ludhiana Crime News) : ਲੁਧਿਆਣਾ ‘ਚ ਉਸ ਸਮੇਂ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਜਦੋਂ ਸੈਕਟਰ-39 ਦੇ ਇਲਾਕੇ ‘ਚ ਇਕ ਨਾਬਾਲਗ ਡਰਾਈਵਰ ਵੱਲੋਂ 9 ਸਾਲਾ ਬੱਚੇ ਨੂੰ ਥਾਰ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਘਟਨਾ ਦੌਰਾਨ ਬੱਚੇ ਦੀਆਂ ਪਸਲੀਆਂ ਟੁੱਟ ਗਈਆਂ ਅਤੇ ਉਸ ਦਾ ਚਿਹਰਾ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਇੱਕ 9 ਸਾਲ ਦਾ ਬੱਚਾ ਗਲੀ ਵਿੱਚ ਖੇਡ ਰਿਹਾ ਸੀ। ਇਸ ਦੌਰਾਨ ਸੈਕਟਰ-39 ਰੋਡ ‘ਤੇ ਇਕ ਥਾਰ ਆ ਗਿਆ, ਜਿਸ ਨੂੰ ਇਕ ਨਾਬਾਲਗ ਲੜਕਾ ਭਜਾ ਰਿਹਾ ਸੀ। ਉਸ ਨੇ ਗਲੀ ‘ਚ ਖੇਡ ਰਹੇ ਬੱਚੇ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਬੱਚੇ ਦੀ ਪਛਾਣ ਕੁਸ਼ ਗੋਇਲ ਵਜੋਂ ਹੋਈ ਹੈ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਡੀ.ਐਮ.ਸੀ. ਲੁਧਿਆਣਾ ਵਿਖੇ ਦਾਖਲ ਕਰਵਾਇਆ। ਇਹ ਸਾਰੀ ਘਟਨਾ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਜ਼ਖਮੀ ਬੱਚੇ ਦਾ ਪਿਤਾ ਮੁਕੇਸ਼ ਕੁਮਾਰ ਹੌਜ਼ਰੀ ਦਾ ਕਾਰੋਬਾਰ ਕਰਦਾ ਹੈ। ਉਸ ਨੇ ਦੱਸਿਆ ਕਿ ਮੌਕੇ ‘ਤੇ ਉਸ ਨੇ ਥਾਣਾ ਮੋਤੀ ਨਗਰ ਦੀ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ ਵੀ ਜ਼ਬਤ ਕਰ ਲਈ ਗਈ ਹੈ ਅਤੇ ਮੁਕੇਸ਼ ਕੁਮਾਰ ਦੇ ਬਿਆਨਾਂ ‘ਤੇ ਥਾਰ ਦੇ ਨਾਬਾਲਗ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Also Read : ਅੱਤਵਾਦੀ ਹਵਾਰਾ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਇਆ

Also Read : ਸੀਐਮ ਮਾਨ ਨੇ ਪੁੰਛ ਵਿੱਚ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

Also Read : Fire In Army Truck : ਜੰਮੂ-ਕਸ਼ਮੀਰ ‘ਚ ਫੌਜ ਦੇ ਟਰੱਕ ਨੂੰ ਲੱਗੀ ਅੱਗ, 5 ਜਵਾਨ ਸ਼ਹੀਦ

Also Read : ਫੌਜ ਦੇ ਟਰੱਕ ‘ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਲਈ NIA ਕਸ਼ਮੀਰ ਲਈ ਰਵਾਨਾ

Connect With Us : Twitter Facebook

SHARE