India News (ਇੰਡੀਆ ਨਿਊਜ਼), Ludhiana Vigilance Bureau, ਚੰਡੀਗੜ੍ਹ : ਲੁਧਿਆਣਾ ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ ਹੈ। ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪਿੰਡ ਵਿੱਚ ਦੋ ਮਕਾਨਾਂ ਦਾ ਲੈਂਟਰ ਪਾਉਣ ਬਦਲੇ ਰਿਸਵਤ ਲੈਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਕਤ ਅਧਿਕਾਰੀ ਵੱਲੋਂ ਮਕਾਨ ਦਾ ਲੈਂਟਰ ਪਾਉਣ ਬਦਲੇ ਰਿਸ਼ਵਤ ਮੰਗੀ ਜਾ ਰਹੀ ਹੈ ਅਤੇ ਕਿਹਾ ਕਿ ਇਹ ਰਿਸ਼ਵਤ ਵਿਭਾਗ ਦੇ ਹੋਰ ਅਧਿਕਾਰੀਆਂ ਨੂੰ ਵੀ ਦਿੱਤੀ ਜਾਣੀ ਹੈ।
ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ
ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾਇਆ। (ਗਲਾਡਾ) ਦੇ ਫੀਲਡ ਅਫਸਰ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਜਾਣਕਾਰੀ ਦਿੰਦੇ ਦੱਸਿਆ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗਲਾਡਾ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।