Main objective of the Punjab government led by Chief Minister Bhagwant Mann is to make the state garbage free: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਨੌਕਰੀਆਂ, ਮੁਹੱਲਾ ਕਲੀਨਿਕ, ਮੁਫਤ ਬਿਜਲੀ ਵਰਗੀਆਂ ਗਰੰਟੀਆਂ ਨੂੰ ਪਹਿਲੀ ਸਾਲ ਦੌਰਾਨ ਹੀ ਕੀਤਾ ਪੂਰਾ
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਕੈਬਨਿਟ ਮੰਤਰੀ ਡਾ. ਨਿੱਜਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੇਕਰ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।