ਮੁੱਖ ਮੰਤਰੀ ਵੱਲੋਂ ਮਾਰਚ-2023 ਵਿਚ ਪਵਿੱਤਰ ਨਗਰੀ ਅੰਮ੍ਰਿਤਸਰ ’ਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ

0
157
Major countries will discuss education, A review of preparations for the prestigious G-20 summit, Extensive planning for the success of the event

  • ਸੰਮੇਲਨ ਦੇ ਸੁਚਾਰੂ ਪ੍ਰਬੰਧਾਂ ਲਈ ਕੈਬਨਿਟ ਸਬ-ਕਮੇਟੀ ਗਠਿਤ
  • ਆਲਮੀ ਸਮਾਗਮ ਨੂੰ ਸਫਲ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

ਚੰਡੀਗੜ੍ਹ, PUNJAB NEWS (A review of preparations for the prestigious G-20 summit) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ ਅਤੇ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ।

Major countries will discuss education, A review of preparations for the prestigious G-20 summit, Extensive planning for the success of the event
Major countries will discuss education, A review of preparations for the prestigious G-20 summit, Extensive planning for the success of the event

ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇਤਜ਼ਾਮ ਕੀਤੇ ਜਾਣਗੇ।

Major countries will discuss education, A review of preparations for the prestigious G-20 summit, Extensive planning for the success of the event
Major countries will discuss education, A review of preparations for the prestigious G-20 summit, Extensive planning for the success of the event

ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ।

Major countries will discuss education, A review of preparations for the prestigious G-20 summit, Extensive planning for the success of the event
Major countries will discuss education, A review of preparations for the prestigious G-20 summit, Extensive planning for the success of the event

ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ।

ਉਨ੍ਹਾਂ ਕਿਹਾ ਕਿ ਇਹ ਕੈਬਨਿਟ ਸਬ-ਕਮੇਟੀ ਸੰਮੇਲਨ ਦੇ ਰੋਜ਼ਮੱਰਾ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ ਤਾਂ ਕਿ ਇਸ ਨੂੰ ਨਿਰਵਿਘਨ ਰੂਪ ਵਿਚ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਇਸ ਸੰਮੇਲਨ ਨੂੰ ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜ੍ਹਨ ਲਈ ਕੈਬਨਿਟ ਸਬ-ਕਮੇਟੀ ਨੂੰ ਸਹਿਯੋਗ ਕਰਨ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਵਿਚ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ।

ਇਹ ਵੀ ਪੜ੍ਹੋ: ਭਾਰੀ ਬਰਫਬਾਰੀ ਦੇ ਚਲਦੇ ਇਸ ਸਾਲ ਦੀ ਹੇਮਕੁੰਟ ਸਾਹਿਬ ਯਾਤਰਾ ਰੋਕੀ

ਇਹ ਵੀ ਪੜ੍ਹੋ: ਦਿੱਲੀ, ਉੱਤਰ ਪ੍ਰਦੇਸ਼ ਸਮੇਤ ਕਈਂ ਰਾਜਾਂ’ ਚ ਮੀਂਹ ਨਾਲ ਭਾਰੀ ਨੁਕਸਾਨ

ਇਹ ਵੀ ਪੜ੍ਹੋ:  ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

ਸਾਡੇ ਨਾਲ ਜੁੜੋ :  Twitter Facebook youtube

SHARE