ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਦੇ ਹੱਲ ਤੋਂ ਹੱਥ ਪਿੱਛੇ ਖਿੱਚਣ ਲਈ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

0
167
Major steps need to be taken to ensure stubble management, Criticism of the central government, Paddy cultivation in 75 lakh acres in Punjab
Major steps need to be taken to ensure stubble management, Criticism of the central government, Paddy cultivation in 75 lakh acres in Punjab
  • ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਇਕ ਲੱਖ ਤੋਂ ਵੱਧ ਮਸੀਨਾਂ ਦੇਣ ‘ਤੇ ਵਿਚਾਰ ਕਰ ਰਹੀ ਹੈ ਪੰਜਾਬ ਸਰਕਾਰ ਭਗਵੰਤ ਮਾਨ
  • ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਦੇ ਉਦੇਸ ਨਾਲ ਚੁੱਕਿਆ ਕਦਮ

ਚੰਡੀਗੜ, PUNJAB NEWS (Criticism of the central government) : ਪਰਾਲੀ ਸਾੜਨ ਦੀ ਸਮੱਸਿਆ ਦਾ ਵਿਹਾਰਕ ਹੱਲ ਯਕੀਨੀ ਬਣਾਉਣ ਤੋਂ ਹੱਥ ਖਿੱਚਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਖੇਤਾਂ ਵਿੱਚ ਹੀ ਨਿਬੇੜੇ ਲਈ ਆਪਣੇ ਸਰੋਤਾਂ ਤੋਂ ਇਕ ਲੱਖ ਤੋਂ ਵੱਧ ਮਸੀਨਾਂ ਦੇਣ ‘ਤੇ ਵਿਚਾਰ ਕਰ ਰਹੀ ਹੈ।

 

ਮੁੱਖ ਮੰਤਰੀ ਨੇ ਕਿਹਾ, “ਅਸੀਂ ਇਸ ਖਤਰੇ ਦਾ ਸਾਂਝਾ ਹੱਲ ਪੇਸ ਕੀਤਾ ਸੀ ਪਰ ਕੇਂਦਰ ਸਰਕਾਰ ਨੇ ਸਾਡੀ ਮਦਦ ਕਰਨ ਦੀ ਬਜਾਏ ਇਸ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇਸ ਦਾ ਮਤਲਬ ਇਹ ਨਹੀਂ ਹੈ ਕਿ ਇਹ ਸਾਨੂੰ ਸਾਡੇ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਰੋਕੇਗਾ।”

 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਕਾਸਤ ਕੀਤੀ ਗਈ ਹੈ। ਇਸ ਵਿੱਚੋਂ 37 ਲੱਖ ਏਕੜ ਵਾਲੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਂਦੇ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜਮੀਨ ਵਿੱਚ ਪਰਾਲੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵੱਡੇ ਕਦਮ ਚੁੱਕਣ ਦੀ ਲੋੜ ਹੈ।

 

ਸੂਬਾ ਸਰਕਾਰ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸਣ ਮੁਕਤ ਬਣਾਉਣ ਲਈ ਵਚਨਬੱਧ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਇਕ ਲੱਖ ਮਸੀਨਾਂ ਦੇਣ ‘ਤੇ ਵਿਚਾਰ ਕਰ ਰਹੀ ਹੈ। ਉਨਾਂ ਕਿਹਾ ਕਿ ਰੋਜਾਨਾ ਅੱਠ ਤੋਂ 10 ਏਕੜ ਫਸਲਾਂ ਦੀ ਰਹਿੰਦ-ਖੂੰਹਦ ਦਾ ਨਿਬੇੜਾ ਕਰਨ ਦੀ ਸਮਰੱਥਾ ਰੱਖਣ ਵਾਲੀਆਂ ਇਹ ਮਸੀਨਾਂ ਇਸ ਸਮੱਸਿਆ ਨੂੰ ਹੱਲ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸਣ ਮੁਕਤ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।

 

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਦੀ ਗੁਰੂ ਨਾਲ, ਪਾਣੀ ਦੀ ਪਿਤਾ ਨਾਲ ਅਤੇ ਜਮੀਨ (ਧਰਤ) ਦੀ ਮਾਤਾ ਨਾਲ ਤੁਲਨਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

 

ਇਹ ਵੀ ਪੜ੍ਹੋ:  ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ, ਦੋ ਗ੍ਰਿਫ਼ਤਾਰ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE