Malerkotla Breaking news ਮਲੇਰਕੋਟਲਾ ਨੂੰ ਤੀਜੀ ਮਹਿਲਾ ਪੁਲਿਸ ਕਪਤਾਨ ਮਿਲੀ

0
250
Malerkotla Breaking news

Malerkotla Breaking news

ਅਲਕਾ ਮੀਨਾ ਨੇ ਬਤੌਰ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ

ਦਿਨੇਸ਼ ਮੋਦਗਿਲ, ਲੁਧਿਆਣਾ, ਮਾਲੇਰਕੋਟਲਾ:

Malerkotla Breaking news ਅਲਕਾ ਮੀਨਾ ਆਈਪੀਐਸ 2010 ਨੇ ਅੱਜ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮਾਲੇਰਕੋਟਲਾ ਦਾ ਕਾਰਜ ਭਾਰ ਸੰਭਾਲਿਆ । ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮਾਲੇਰਕੋਟਲਾ ਤੋਂ ਪਹਿਲਾ ਅਲਕਾ ਮੀਨਾ, ਬਰਨਾਲਾ ਵਿਖੇ ਬਤੌਰ ਐਸਐਸਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਅਲਕਾ ਮੀਨਾ ਆਈਪੀਐਸ ਮਾਲੇਰਕੋਟਲਾ ਦੇ ਤੀਜੇ ਮਹਿਲਾ ਸੀਨੀਅਰ ਕਪਤਾਨ ਪੁਲਿਸ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਣਗੇ । ਇਨ੍ਹਾਂ ਤੋਂ ਪਹਿਲਾਂ ਡਾ. ਰਵਜੋਤ ਕੌਰ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਐਸਐਸਪੀ ਵਜੋਂ ਤਾਇਨਾਤ ਸਨ ।

ਉੱਚ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਅਲਕਾ ਮੀਨਾ Malerkotla Breaking news

2010 ਬੈਚ ਦੀ ਆਈਪੀਐਸ, ਅਲਕਾ ਮੀਨਾ ਐਸਐਸਪੀ ਬਰਨਾਲਾ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਫਤਹਿਗੜ੍ਹ ਸਾਹਿਬ ਤੋਂ ਇਲਾਵਾ ਵੱਖ ਵੱਖ ਉੱਚ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੇ ਕੰਮ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣਗੇ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ । ਹਰੇਕ ਨਾਗਰਿਕ ਦਾ ਉਨ੍ਹਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।

ਲੋਕਾਂ ਨੂੰ ਨਿਆਂ ਦਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ Malerkotla Breaking news

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਆਂ ਦਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੋਵੇਗੀ ਅਤੇ ਥਾਣਿਆਂ, ਪੁਲਿਸ ਚੌਂਕੀਆਂ ਅਤੇ ਪੁਲਿਸ ਵਿਭਾਗ ਦੇ ਦਫ਼ਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨੀ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ। ਅਲਕਾ ਮੀਨਾ ਦਾ ਪੁਲਿਸ ਲਾਇਨ ਪੁੱਜਣ ਤੇ ਪੁਲਿਸ ਮੁਲਾਜ਼ਮਾਂ ਵਲੋਂ ਸਲਾਮੀ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ ।

Also Read : Central Government and Drug Issues ਕੀ ਤੁਸੀਂ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨਦੇ ?

Connect With Us : Twitter Facebook youtube

 

SHARE