ਮੰਡੀ ਬੋਰਡ ਵੱਲੋਂ ਕਰੋੜਾਂ ਰੁਪਏ ਦੀ ਜਮੀਨ ਤੋਂ ਨਾਜਾਇਜ ਕਬਜੇ ਹਟਵਾਏ

0
246
Mandi Board Ludhiana
Mandi Board Ludhiana
  • ਨਵੀਂ ਸਬਜ਼ੀ ਮੰਡੀ ‘ਚ 17 ਖਾਲੀ ਪਲਾਟਾਂ ਦੇ ਕਬਜ਼ੇ ਛੁੱਡਵਾਏ

ਦਿਨੇਸ਼ ਮੌਦਗਿਲ, Ludhiana News : ਪੰਜਾਬ ਮੰਡੀ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਸਥਾਨਕ ਬਹਾਦੁਰਕੇ ਰੋਡ ‘ਤੇ ਨਵੀਂ ਸਬਜ਼ੀ ਮੰਡੀ ਵਿੱਚ 17 ਖਾਲੀ ਪਲਾਟਾਂ ਤੋਂ ਨਾਜਾਇਜ਼ ਕਬਜ਼ੇ ਛੁੱਡਵਾਏ ਗਏ।

ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਮੰਡੀ ਅਫ਼ਸਰ (DMO) ਬੀਰ ਇੰਦਰ ਸਿੰਘ ਸਿੱਧੂ ਦੇ ਨਾਲ ਸਕੱਤਰ ਜਸਮੀਤ ਸਿੰਘ, ਜਨਰਲ ਮੈਨੇਜਰ ਹਰਮਿੰਦਰ ਸਿੰਘ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ।

ਨੋਟਿਸ ਤੋਂ ਬਾਅਦ ਵੀ ਨਹੀਂ ਛੱਡ ਰਹੇ ਸੀ ਕਬਜੇ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ DMO ਬੀਰਇੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਡੀ ਦੇ 17 ਪਲਾਟਾਂ ਤੋਂ ਇਹ ਨਾਜਾਇਜ਼ ਕਬਜ਼ੇ ਸਫ਼ਲਤਾਪੂਰਵਕ ਹਟਾਏ ਗਏ ਹਨ l ਹੁਣ ਇਹ ਪਲਾਟ ਪੰਜਾਬ ਮੰਡੀ ਬੋਰਡ ਵੱਲੋਂ ਵੇਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੋ ਵਾਰ ਕਾਬਜ਼ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਸਨ ਅਤੇ ਮੰਡੀ ਵਿੱਚ ਕਾਬਜ਼ਾਂ ਨੂੰ ਆਪਣੇ ਨਾਜਾਇਜ਼ ਕਬਜ਼ੇ ਛੱਡਣ ਲਈ ਅਪੀਲ ਕਰਨ ਸਬੰਧੀ ਜਨਤਕ ਐਲਾਨ ਵੀ ਕੀਤੇ ਗਏ ਸਨ।

ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਕਿਹਾ ਕਿ ਮੰਡੀ ਵਿੱਚ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਦੇ ਖ਼ਿਲਾਫ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੀ ਸਖ਼ਤੀ, ਦਹਿਸ਼ਤ ‘ਚ ਨਸ਼ਾ ਤਸਕਰ

ਇਹ ਵੀ ਪੜ੍ਹੋ:  ਬਿਜਲੀ ਸੋਧ ਬਿੱਲ ਰਾਜਾਂ ਦੇ ਅਧਿਕਾਰਾਂ ‘ਤੇ ਹਮਲਾ: ਭਗਵੰਤ ਮਾਨ

ਸਾਡੇ ਨਾਲ ਜੁੜੋ : Twitter Facebook youtube

SHARE