ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ

0
180
Mann Statement on Unemployment
Mann Statement on Unemployment
  • ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇੰਡੀਆ ਨਿਊਜ਼, ਚੰਡੀਗੜ੍ਹ (Mann Statement on Unemployment) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਰਸੂਖਦਾਰ ਸਿਆਸੀ ਪਰਿਵਾਰਾਂ ਦੇ ਨਿੱਜੀ ਮੁਫਾਦ ਹੋਣ ਕਰਕੇ ਸੂਬਾ ਵਿਕਾਸ ਪੱਖੋਂ ਪੱਛੜ ਗਿਆ ਅਤੇ ਸਾਡੇ ਨੌਜਵਾਨਾਂ ਕੋਲੋਂ ਰੁਜ਼ਗਾਰ ਦੇ ਮੌਕੇ ਖੁੱਸ ਗਏ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬਧੋਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਰਿਵਾਰਾਂ ਨੇ ਨਿੱਜੀ ਹਿੱਤ ਪਾਲਣ ਲਈ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ।

ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ

Mann Statement on Unemployment

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਟਾਟਾ ਗਰੁੱਪ ਸੂਬੇ ਵਿਚ ਲੁਧਿਆਣਾ ਨੇੜੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਵੱਡਾ ਪ੍ਰਾਜੈਕਟ ਸਥਾਪਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਟਾਟਾ ਸਟੀਲ ਵੱਲੋਂ ਜਮਸ਼ੇਦਪੁਰ ਤੋਂ ਬਾਅਦ ਵੱਡਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਹੋਰ ਉਦਯੋਗਿਕ ਪ੍ਰਾਜੈਕਟ ਵੀ ਸਥਾਪਤ ਕੀਤੇ ਜਾ ਰਹੇ ਹਨ।

ਵੱਡੀਆਂ ਕੰਪਨੀਆਂ ਨਿਵੇਸ਼ ਕਰ ਰਹੀਆਂ

ਮੁੱਖ ਮੰਤਰੀ ਨੇ ਕਿਹਾ,“ਪੰਜਾਬ ਦੇ ਸੁਖਾਵੇਂ ਮਾਹੌਲ ਸਦਕਾ ਵੱਡੀਆਂ ਕੰਪਨੀਆਂ ਨਿਵੇਸ਼ ਕਰ ਰਹੀਆਂ ਹਨ ਅਤੇ ਹੁਣ ਪ੍ਰਾਜੈਕਟ ਸਥਾਪਤ ਕਰਨ ਲਈ ਸਿੱਧਾ ਪੰਜਾਬ ਨਾਲ MOU ਕੀਤਾ ਜਾਂਦਾ ਹੈ ਜਦਕਿ ਇਸ ਤੋਂ ਪਹਿਲਾਂ ਨਿਵੇਸ਼ਕਾਰਾਂ ਨੂੰ ਸੱਤਾਧਾਰੀ ਸਿਆਸੀ ਪਰਿਵਾਰਾਂ ਨਾਲ MOU ਕਰਨ ਲਈ ਮਜਬੂਰ ਕੀਤਾ ਜਾਂਦਾ ਸੀ ਜਿਸ ਕਰਕੇ ਨਿਵੇਸ਼ਕਾਰ ਪੰਜਾਬ ਤੋਂ ਮੂੰਹ ਫੇਰ ਲੈਂਦੇ ਸਨ।” ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਸੱਤਾਧਾਰੀ ਅਜਿਹੇ ਪ੍ਰਾਜੈਕਟਾਂ ਤੋਂ ਇਨ੍ਹਾਂ ਪਰਿਵਾਰਾਂ ਨੂੰ ਮਿਲਣ ਵਾਲੇ ਫਾਇਦਾ ਪੁੱਛਦੇ ਸਨ ਪਰ ਹੁਣ ਅਸੀਂ ਇਨ੍ਹਾਂ ਪ੍ਰਾਜੈਕਟਾਂ ਨਾਲ ਨੌਜਵਾਨਾਂ ਨੂੰ ਮਿਲਣ ਵਾਲੀਆਂ ਨੌਕਰੀਆਂ ਪੁੱਛਦੇ ਹਾਂ।

ਨੌਜਵਾਨਾਂ ਨੂੰ ਸਖ਼ਤ ਮਿਹਨਤ ਲਈ ਅਪੀਲ ਕੀਤੀ

ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਇਹ ਪ੍ਰਾਪਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਕਰਨ ਵਾਲੇ ਨੌਜਵਾਨ ਇਸ ਨੌਕਰੀ ਦੇ ਹੱਕਦਾਰ ਹਨ ਕਿਉਂਕਿ ਉਹ ਕਰੜੇ ਇਮਤਿਹਾਨ ਵਿੱਚੋਂ ਲੰਘ ਕੇ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਭਰਤੀ ਵੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾ ਰਹੀ ਹੈ ਜਿਸ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਜਗਦੀਪ ਗੋਲਡੀ ਤੇ ਅਜੀਤਪਾਲ ਸਿੰਘ ਕੋਹਲੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀਕੇ ਤਿਵਾੜੀ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਪੁਲ ਉਜਵਲ ਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਸਰਕਾਰੀ ਸਕੂਲਾਂ ਅਤੇ ਕਾਲਜਾਂ’ ਚ ਗੈਸਟ ਫੈਕਲਟੀ ਅਧਿਆਪਕਾਂ ਦੀ ਭਰਤੀ ਹੋਵੇਗੀ : ਮਾਨ

ਇਹ ਵੀ ਪੜ੍ਹੋ: ਸੰਗਰੂਰ-ਲੁਧਿਆਣਾ ਰੋਡ ‘ਤੇ ਦੋ ਟੋਲ ਪਲਾਜ਼ੇ ਹੋਏ ਬੰਦ

ਸਾਡੇ ਨਾਲ ਜੁੜੋ :  Twitter Facebook youtube

SHARE