ਕੀ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ : ਮਾਨ

0
199
Mann's tweet on Congress dharna
Mann's tweet on Congress dharna

ਕਾਂਗਰਸ ਦੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਟਵੀਟ 

ਦਿਨੇਸ਼ ਮੌਦਗਿਲ, ਲੁਧਿਆਣਾ/ ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਨਾਰਾਜ਼ ਕਾਂਗਰਸੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਇਹ ਧਰਨਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਦਿੱਤਾ ਗਿਆ। ਇਸ ਧਰਨੇ ਵਿੱਚ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਗੁਰਕੀਰਤ ਸਿੰਘ ਕੋਟਲੀ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਅਰੁਣਾ ਚੌਧਰੀ, ਡਾ. ਰਾਜਕੁਮਾਰ ਚੱਬੇਵਾਲ, ਸੁੱਖ ਸਰਕਾਰੀਆ, ਪ੍ਰਗਟ ਸਿੰਘ ਆਦਿ ਨੇ ਵੀ ਸ਼ਮੂਲੀਅਤ ਕੀਤੀ।

ਕਾਂਗਰਸੀਆਂ ਨੂੰ ਹਿਰਾਸਤ ‘ਚ ਲੈ ਕੇ ਥਾਣੇ ਲੈ ਗਈ ਪੁਲਸ

ਮੁੱਖ ਮੰਤਰੀ ਭਗਵੰਤ ਮਾਨ ਦੇ ਨਾ ਆਉਣ ਕਾਰਨ ਕਾਂਗਰਸੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੰਦਰ ਹੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ‘ਤੇ ਪੁਲਸ ਨੇ ਕਾਂਗਰਸੀਆਂ ਨੂੰ ਹਿਰਾਸਤ ‘ਚ ਲੈ ਕੇ ਥਾਣੇ ਲੈ ਗਈ। ਹਾਲਾਂਕਿ ਕਾਂਗਰਸੀਆਂ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਮਾਮਲਾ ਦੱਸਿਆ ਹੈ।

ਇਸ ਲਈ ਕੀਤਾ ਮਾਨ ਨੇ ਸਵਾਲ

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਦਾ ਸਮਰਥਨ ਕਰਨਾ ਸਾਬਤ ਕਰਦਾ ਹੈ ਕਿ ਰਿਸ਼ਵਤਖੋਰੀ ਉਨ੍ਹਾਂ ਦੇ ਖੂਨ ਵਿੱਚ ਹੈ। ਕਾਂਗਰਸੀਆਂ ਵੱਲੋਂ ਨਾਅਰੇ ਲਾਏ ਗਏ ਕਿ ‘ਸਾਡਾ ਹੱਕ ਇੱਥੇ ਰੱਖ’ ਪਰ ਮੁੱਖ ਮੰਤਰੀ ਮਾਨ ਨੇ ਕਾਂਗਰਸੀਆਂ ਨੂੰ ਸਵਾਲ ਕੀਤਾ ਕਿ ਕੀ ਇਸ ਦਾ ਮਤਲਬ ਇਹ ਹੈ ਕਿ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?

ਇਸ ਧਰਨੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਮੈਂ ਦੁਖੀ ਹਾਂ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਾਕੀ ਕਾਂਗਰਸ ਅੱਜ ਮੇਰੇ ਘਰ ਆ ਕੇ ਰਿਸ਼ਵਤਖੋਰੀ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਆਗੂਆਂ ਦੇ ਹੱਕ ਵਿੱਚ ਰੋਸ ਮੁਜ਼ਾਹਰਾ ਕਰਨ ਆਈ। ਪੰਜਾਬ ਨੂੰ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਸ ਗੱਲ ਦਾ ਸਬੂਤ ਹੈ ਕਿ ਰਿਸ਼ਵਤਖੋਰੀ ਉਨ੍ਹਾਂ ਦੇ ਖੂਨ ਵਿੱਚ ਹੈ। ਉਹ ਨਾਅਰੇ ਲਗਾ ਰਹੇ ਸਨ ਕਿ ‘ਸਾਡਾ ਹੱਕ ਅਥੇ ਰੱਖ’ ਭਾਵ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?

ਇਹ ਵੀ ਪੜੋ : ਸੰਗਰੂਰ ਲੋਕ ਸਭਾ ਉਪ ਚੋਣ: ਕਿਸੇ ਵੀ ਪਾਰਟੀ ਲਈ ਆਸਾਨ ਨਹੀਂ ਜਿੱਤ ਦਾ ਰਾਹ

ਇਹ ਵੀ ਪੜੋ : ਸੀਐਮ ਹਾਊਸ ‘ਚ ਕਾਂਗਰਸ ਵਿਧਾਇਕਾਂ ਦੀ ਨਾਅਰੇਬਾਜ਼ੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਸਾਡੇ ਨਾਲ ਜੁੜੋ : Twitter Facebook youtube

SHARE