India News (ਇੰਡੀਆ ਨਿਊਜ਼), Mansukh Mandaviya, ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਦੇ ਕਸਬਾ ਡਕਾਲਾ ਦੇ ਵਿੱਚ ਅੱਜ ਭਾਰਤ ਸੰਕਲਪ ਯਾਤਰਾ ਦੇ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਲੀਆ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਭਾਰਤ ਸਰਕਾਰ ਦੀਆਂ ਸਕੀਮਾਂ ਤਹਿਤ ਲੋਕਾਂ ਤੋਂ ਜਾਣਕਾਰੀ ਹਾਸਿਲ ਕੀਤੀ। ਭਾਰਤ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਲੋਕਾਂ ਨੂੰ ਉਤਸਾਹਿਤ ਕੀਤਾ।
ਇਸ ਮੌਕੇ ਐਮਪੀ ਪਟਿਆਲਾ ਮਹਾਰਾਣੀ ਪਰਨੀਤ ਕੌਰ (Parneet Kaur) ਵਿਸ਼ੇਸ਼ ਤੌਰ ਤੇ ਮੌਜੂਦ ਸਨ। ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਦੌਰਾਨ ਭਾਰਤ ਸਰਕਾਰ ਦੀਆਂ ਜਨ ਕਲਿਆਣ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਹਰ ਪਿੰਡ ਪਹੁੰਚੇਗੀ ਭਾਰਤ ਸੰਕਲਪ ਯਾਤਰਾ
ਇਸ ਮੌਕੇ ਮਨਸੁਖ ਮਾਂਡਵੀਆ (Mansukh Mandaviya) ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦੇ ਲਈ ਵਚਨਵੱਧ ਹੈ। ਇਸੇ ਦੇ ਚਲਦਿਆਂ ਸੰਕਲਪ ਯਾਤਰਾ ਦੇ ਤਹਿਤ ਪਿੰਡਾਂ ਦੇ ਲੋਕਾਂ ਨੂੰ ਇਹਨਾਂ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਤੇ ਇਹਨਾਂ ਯੋਜਨਾਵਾਂ ਦਾ ਲਾਭ ਲੈਣ ਦੇ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਮੈਂ ਆਪਣੇ ਪਿੰਡਾਂ ਦੇ ਵਿੱਚ ਜਾ ਕੇ ਆਇਆ ਹਾਂ ਅਤੇ ਉਥੋਂ ਦੇ ਲੋਕ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਬਹੁਤ ਵਧੀਆ ਤਰੀਕੇ ਦੇ ਨਾਲ ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੂਰੇ ਪੰਜਾਬ ਦੇ ਪਿੰਡ ਪਿੰਡ ਦੇ ਵਿੱਚ ਭਾਰਤ ਸੰਕਲਪ ਯਾਤਰਾ ਪਹੁੰਚੇਗੀ। ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਨਾਲ ਜੋੜਿਆ ਜਾਵੇਗਾ।
ਸ਼ਹੀਦਾਂ ਦੀ ਸੋਚ ਦਾ ਮੋਖਟਾ ਉਤਾਰੇ ਸਰਕਾਰ
ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਉੱਪਰ ਬਦਲਾਖੋਰੀ ਦੀ ਭਾਵਨਾ ਦੇ ਨਾਲ ਕਾਰਵਾਈ ਕਰਨ ਦੇ ਦੋਸ਼ ਲਗਾਏ। ਉਹਨਾਂ ਪੰਜਾਬ ਦੇ ਵਿੱਚ ਕੇਬਲ ਆਪਰੇਟਰਾਂ ਦੇ ਉੱਪਰ ਦਰਜ ਕੀਤੇ ਜਾ ਰਹੇ ਪਰਚਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਲੈ ਕੇ ਸੱਤਾ ਦੇ ਵਿੱਚ ਆਈ ਹੈ। ਇਸ ਸਰਕਾਰ ਨੂੰ ਆਪਣੇ ਚਿਹਰੇ ਤੋਂ ਸ਼ਹੀਦਾਂ ਦੀ ਸੋਚ ਦਾ ਮਖੌਟਾ ਉਤਾਰ ਦੇਣਾ ਚਾਹੀਦਾ ਹੈ।
ਤਿੰਨ ਰਾਜਾਂ ਚ ਜਿੱਤ ਤੇ ਪਰਨੀਤ ਨੇ ਦਿੱਤੀ ਵਧਾਈ
MP Patiala ਮਹਾਰਾਣੀ ਪਰਨੀਤ ਕੌਰ ਨੇ ਕਿਹਾ ਕਿ ਤਿੰਨ ਰਾਜਾਂ ਦੇ ਵਿੱਚ ਭਾਜਪਾ ਦੀ ਜਿੱਤ ਦੇ ਲਈ ਅਸੀਂ ਭਾਜਪਾ ਦੇ ਨੇਤਾਵਾਂ ਅਤੇ ਲੀਡਰਸ਼ਿਪ ਨੂੰ ਵਧਾਈ ਦਿੰਦੇ ਹਾਂ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਜਿਸ ਤਰ੍ਹਾਂ ਸਰਕਾਰ ਦੇ ਵੱਲੋਂ ਫਾਸਟ ਵੇ ਦੇ ਉੱਪਰ ਮਾਮਲੇ ਦਰਜ ਕੀਤੇ ਜਾ ਰਹੇ ਹਨ ਅਤੇ ਮੀਡੀਆ ਆਵਾਜ਼ ਨੂੰ ਬੰਦ ਕੀਤਾ ਜਾ ਰਿਹਾ ਹੈ। ਉਹ ਬਹੁਤ ਹੀ ਨਿੰਦਣਯੋਗ ਹੈ।
ਜਦੋਂ ਉਨਾਂ ਤੋਂ ਪਟਿਆਲਾ ਲੋਕ ਸਭਾ ਸੀਟ ਤੋਂ ਕਿਸ ਪਾਰਟੀ ਤੋਂ ਚੋਣ ਲੜਨ ਦੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਇਹ ਤਾਂ ਪਾਰਟੀ ਹੀ ਤੈਅ ਕਰੇਗੀ। ਕਿਸ ਨੂੰ ਆਪਣਾ ਉਮੀਦਵਾਰ ਬਣਾਉਣਾ ਹੈ। ਪਰ ਇੱਕ ਨੇਤਾ ਹਮੇਸ਼ਾ ਕਿਸੇ ਵੀ ਚੋਣ ਦੀ ਤਿਆਰੀ ਦੇ ਲਈ ਹਮੇਸ਼ਾ ਤਿਆਰ ਰਹਿੰਦਾ ਹੈ।
ਇਹ ਵੀ ਪੜ੍ਹੋ :Bharat Sankalp Yatra : ਬੀਜੇਪੀ ਦੇ ਪ੍ਰੋਗਰਾਮ ਚ MP ਪਟਿਆਲਾ ਮਹਾਰਾਣੀ ਪਰਨੀਤ ਕੌਰ ਦੀ ਸ਼ਮੂਲੀਅਤ ਨੇ ਛੇੜੀ ਚਰਚਾ