Martyred Farmer Shubhkaran Singh : ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਕਲਸ ਯਾਤਰਾ ਤੇ ਕੀਤੀ ਫੁੱਲਾਂ ਦੀ ਵਰਖਾ

0
89
Martyred Farmer Shubhkaran Singh
ਸ਼ਹੀਦ ਕਿਸਾਨ ਦੀ ਕਲਸ ਯਾਤਰਾ ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਨੰਬਰਦਾਰ ਸਤਨਾਮ ਸਿੰਘ ਸੱਤਾ ਤੇ ਹੋਰ ਕਿਸਾਨ ਆਗੂ।

India News (ਇੰਡੀਆ ਨਿਊਜ਼), Martyred Farmer Shubhkaran Singh, ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਤੇ ਖਨੋਰੀ ਬਾਰਡਰ ਉੱਤੇ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਦੀ ਕਲਸ ਯਾਤਰਾ ਸ਼ੰਭੂ ਬਾਰਡਰ ਤੋਂ ਬਨੂੜ ਵੱਲ ਤੁਰੀ ਤਾਂ ਕੌਮੀ ਮਾਰਗ ਤੇ ਸਥਿਤ ਪਿੰਡ ਖਲੋਰ, ਬਨੂੜ ਬੈਰੀਅਰ, ਦੈੜੀ,ਸਨੇਟਾ ਤੇ ਹੋਰ ਵੱਖ ਵੱਖ ਥਾਵਾਂ ਤੇ ਲੋਕਾਂ ਨੇ ਪਹੁੰਚ ਕੇ ਇਸ ਕਲਸ ਯਾਤਰਾ ਤੇ ਫੁੱਲਾਂ ਦੀ ਵਰਖਾ ਕੀਤੀ।

ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਕਲਸ ਯਾਤਰਾ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ , ਮਨਜੀਤ ਸਿੰਘ ਘੁਮਾਣਾ, ਦਿਲਬਾਗ ਸਿੰਘ ਗਿੱਲ,ਮਨਜੀਤ ਸਿੰਘ ਰਾਏ, ਅਮਰਜੀਤ ਸਿੰਘ ਮੋੜੀ, ਤੇਜਵੀਰ ਸਿੰਘ ਪੰਜੋਖਰਾ, ਜਸਵੀਰ ਸਿੰਘ ਬਹਿਰਾਮ ਕੇ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਸ਼ੰਬੂ ਬਾਰਡਰ ਤੋਂ ਬਨੂੜ ਨੂੰ ਜਾਂਦੇ ਕੌਮੀ ਮਾਰਗ ਤੇ ਸਥਿਤ ਪਿੰਡ ਖਲੋਰ ਪਹੁੰਚੀ ਤਾਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਖਜਾਨਚੀ ਲੰਬੜਦਾਰ ਸਤਨਾਮ ਸਿੰਘ ਸੱਤਾ ਖਲੋਰ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਨੇ ਕਲਸ ਯਾਤਰਾ ਤੇ ਫੁੱਲਾਂ ਦੀ ਵਰਖਾ ਕੀਤੀ।

ਕੇਂਦਰ ਦੀ ਮੋਦੀ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟ

ਯਾਤਰਾ ਦਾ ਬਨੂੜ ਬੈਰੀਅਰ ਤੇ ਨਿਰਮਲ ਸਿੰਘ ਸੇਖਣਮਾਜਰਾ ਬੰਟੀ ਦੀ ਅਗਵਾਈ ਹੇਠ, ਦੈੜੀ ਅਤੇ ਸਨੇਟਾ ਪਹੁੰਚਣ ਤੇ ਵੀ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਫੁੱਲਾਂ ਦੀ ਵਰਖਾ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟ ਕੀਤਾ।

ਇਸ ਕਲਸ ਯਾਤਰਾ ਵਿੱਚ ਸ਼ਾਮਿਲ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਯਾਤਰਾ ਮੋਹਾਲੀ ਹੁੰਦੀ ਹੋਈ ਚੰਡੀਗੜ੍ਹ ਵਿਖੇ ਪਹੁੰਚੇਗੀ ਜਿੱਥੇ ਭਾਰਤ ਸਰਕਾਰ ਵੱਲੋਂ ਕਤਲ ਕੀਤੇ ਗਏ ਕਿਸਾਨ ਸ਼ੁਭਕਰਨ ਸਿੰਘ ਅਤੇ ਕਿਸਾਨਾਂ ਦੇ ਸ਼ੰਭੂ ਅਤੇ ਖਨੋਰੀ ਬਾਰਡਰ ਤੇ ਕੀਤੇ ਗਏ ਜਬਰ ਨੂੰ ਲੋਕਾਂ ਦੇ ਸਾਹਮਣੇ ਨੰਗਾ ਕਰੇਗੀ।

ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਬਲਕਿ ਦੇਸ਼ ਦੇ ਵਸਨੀਕਾ ਦਾ ਹੈ ਉਹਨਾਂ ਘਰਾਂ ਬੈਠੇ ਲੋਕਾਂ ਤੇ ਫੇਸਬੁੱਕੀ ਅਤੇ ਬੁੱਧੀਜੀਵੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਡਬਲਯੂ ਟੀ ਓ ਦਾ ਹੀ ਪ੍ਰਭਾਵ ਹੈ ਕਿ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਦਾ ਜਿਹਨਾਂ ਦੀਆਂ ਵਿੱਚ ਬੰਦਰਗਾਹ ਏਅਰਪੋਰਟ, ਰੇਲਵੇ ਸਟੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਤੇ ਮੋਦੀ ਦੇ ਚਹੇਤੇ ਕਾਰਪੋਰੇਟ ਘਰਾਣੇ ਅਡਾਨੀ ਅਤੇ ਅੰਬਾਨੀਆਂ ਦਾ ਕਬਜ਼ਾ ਹੋ ਰਿਹਾ ਹੈ।

ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ

ਕਲਸ ਯਾਤਰਾ ਦਾ ਸਵਾਗਤ ਕਰਨ ਲਈ ਇਲਾਕੇ ਦੇ ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਵੱਖ-ਵੱਖ ਥਾਵਾਂ ਤੇ ਪਹੁੰਚੇ ਹੋਏ ਸਨ ਜਿਨਾਂ ਨੇ ਇਸ ਕਲਸ ਯਾਤਰਾ ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਦਾ ਪਿੱਟ ਸਿਆਪਾ ਕੀਤਾ। ਕਿ ਇਲਾਕੇ ਦੇ ਉੱਗੇ ਸਮਾਜ ਸੇਵੀ ਖਜਾਨ ਸਿੰਘ ਹੁਲਕਾ, ਮਲਕੀਤ ਸਿੰਘ ਉੱਪਲਹੇੜੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਿਲਾ ਮੋਹਾਲ ਦੇ ਪ੍ਰਧਾਨ ਜੱਗੀ ਕਰਾਲਾ, ਗੁਰਪ੍ਰੀਤ ਸਿੰਘ ਸੇਖ ਨਿਵਾਜ ਦਾ ਯਾਦਵਿੰਦਰ ਸ਼ਰਮਾ ਤੋਂ ਇਲਾਵਾ ਕਿਸਾਨ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਕਾਰਕੁਨਾਂ ਨੇ ਵੀ ਸਿਰਕਤ ਕੀਤੀ ਅਤੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ :Lal Chand Kataruchak : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ

SHARE