- ਵਾਤਾਵਰਨ ਪ੍ਰੇਮੀਆਂ ਨੇ ਕੀਤਾ ਜਬਰਦਸਤ ਵਿਰੋਧ, ਮੈਗਾ ਟੈਕਸਟਾਈਲ ਪਾਰਕ ਨਹੀਂ ਬਣਨ ਦਿਆਂਗੇ
ਦਿਨੇਸ਼ ਮੌਦਗਿਲ, Ludhiana News (Mattewara Mega Textile Park) : ਮੱਤੇਵਾੜਾ ਦੇ ਜੰਗਲਾਂ ਨੇੜੇ ਪੰਜਾਬ ਸਰਕਾਰ ਵੱਲੋਂ ਪ੍ਰਸਤਾਵਿਤ ਮੈਗਾ ਟੈਕਸਟਾਈਲ ਪਾਰਕ ਦਾ ਵਾਤਾਵਰਨ ਪ੍ਰੇਮੀਆਂ ਨੇ ਸਖ਼ਤ ਵਿਰੋਧ ਕੀਤਾ। ਜਿਸ ਕਾਰਨ ਅੱਜ ਵਾਤਾਵਰਨ ਪ੍ਰੇਮੀਆਂ ਨੇ ਮੱਤੇਵਾੜਾ ਦੇ ਜੰਗਲਾਂ ਨੇੜੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਧਰਨੇ ਵਿੱਚ ਕਿਸਾਨ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਅਤੇ ਹਰ ਵਰਗ ਦੇ ਲੋਕ ਸ਼ਾਮਲ ਹੋਏ।
ਪੱਕੇ ਮੋਰਚੇ ਦੀ ਧਮਕੀ ਦਿੱਤੀ
ਲੋਕਾਂ ਨੇ ਹੱਥਾਂ ਵਿੱਚ ਬੈਨਰ ਅਤੇ ਪੋਸਟਰ ਫੜੇ ਹੋਏ ਸਨ। ਵਾਤਾਵਰਨ ਪ੍ਰੇਮੀਆਂ ਦੀ ਜਥੇਬੰਦੀ ਐਕਸ਼ਨ ਕਮੇਟੀ ਦੇ ਬੈਨਰ ਹੇਠ ਅੱਜ ਵਿਰੋਧ ਕੀਤਾ। ਇਨ੍ਹਾਂ ਵਾਤਾਵਰਨ ਪ੍ਰੇਮੀਆਂ ਨੇ ਪੰਜਾਬ ਸਰਕਾਰ ਤੋਂ ਜੰਗਲਾਂ ਨੂੰ ਬਚਾਉਣ ਦੀ ਮੰਗ ਵੀ ਕੀਤੀ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਪਾਸ ਕੀਤਾ ਤਾਂ ਦਿੱਲੀ ਦੇ ਕਿਸਾਨ ਅੰਦੋਲਨ ਵਾਂਗ ਇੱਥੇ ਵੀ ਪੱਕਾ ਮੋਰਚਾ ਲਾਇਆ ਜਾਵੇਗਾ।
1000 ਏਕੜ ਦਾ ਹੈ ਪ੍ਰਾਜੈਕਟ
ਕਰੀਬ 1000 ਏਕੜ ਦੇ ਇਸ ਪ੍ਰਾਜੈਕਟ ਖ਼ਿਲਾਫ਼ ਵਾਤਾਵਰਨ ਪ੍ਰੇਮੀ ਇੱਕਜੁੱਟ ਹੋ ਗਏ ਹਨ ਅਤੇ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੇ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪੁੱਜੇ। ਧਰਨੇ ਨੂੰ ਕਾਂਗਰਸ, ਅਕਾਲੀ ਦਲ ਅਤੇ ਕੁਝ ਹੋਰ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਮਿਲਿਆ ਹੈ, ਜਦਕਿ ਹੁਣ ਪੰਜਾਬ ਸਰਕਾਰ ਵੀ ਇਸ ਮੁੱਦੇ ‘ਤੇ ਬੈਠ ਕੇ ਗੱਲ ਕਰਨ ਲਈ ਤਿਆਰ ਹੈ।
ਆਪਣੇ ਬੱਚਿਆਂ ਨਾਲ ਇਸ ਸੁਰੱਖਿਆ ਦਾ ਵਿਰੋਧ ਕਰਨ ਪਹੁੰਚੇ ਸਮਾਜ ਸੇਵੀ ਹਰਜਿੰਦਰ ਸਿੰਘ ਕੁਕਰੇਜਾ ਨੇ ਕਿਹਾ ਕਿ ਅਸੀਂ ਕਿਸੇ ਸਿਆਸੀ ਪਾਰਟੀ ਦਾ ਵਿਰੋਧ ਨਹੀਂ ਕਰ ਰਹੇ ਸਗੋਂ ਜੰਗਲਾਂ ਦੀ ਰਾਖੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਕੁਦਰਤੀ ਸੋਮਿਆਂ ਨੂੰ ਬਚਾਉਣ ਦੀ ਲੋੜ ਹੈ। ਭਾਰਤ ਦੇ ਸਾਬਕਾ ਰਾਜਦੂਤ ਕੇਸੀ ਸਿੰਘ ਨੇ ਵੀ ਪਹੁੰਚ ਕੇ ਇਸ ਪ੍ਰੋਜੈਕਟ ਦਾ ਵਿਰੋਧ ਕੀਤਾ। ਸਾਂਸਦ ਸਿਮਰਨਜੀਤ ਸਿੰਘ ਮਾਨ, ਵਿਧਾਇਕ ਪਰਗਟ ਸਿੰਘ, ਸੁਖਪਾਲ ਖਹਿਰਾ, ਕੈਪਟਨ ਸੰਦੀਪ ਸੰਧੂ ਨੇ ਵੀ ਵਿਰੋਧ ਵਿੱਚ ਹਿੱਸਾ ਲਿਆ ।
ਇਹ ਵੀ ਪੜੋ : ਸੜਕ ਹਾਦਸੇ ਵਿੱਚ 3 ਦੀ ਮੌਤ, 2 ਗੰਭੀਰ