- ‘ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ’
ਚੰਡੀਗੜ੍ਹ, PUNJAB NEWS (Meeting of Punjab and Haryana on Sutlej Yamna Link Canal issue) : ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਪੰਜਾਬ ਦੇ ਪਾਣੀਆਂ ਦੀ ਰਾਖੀ ਵਿੱਚ ਲਏ ਗਏ ਬੇਬਾਕੀ ਨਾਲ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ
ਇਹ ਗੱਲ ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਹੀ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ਵਿੱਚ ਲਏ ਗਏ ਬੇਬਾਕੀ ਨਾਲ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ। ਉਨ੍ਹਾਂ ਕਿਹਾ ਕਿ ਅੱਜ ਉਹ ਪਾਰਟੀਆਂ ਸਾਡੀ ਸਰਕਾਰ ਨੂੰ ਸਲਾਹ ਦੇ ਰਹੀਆਂ ਹਨ ਜਿਨ੍ਹਾਂ ਵੱਲੋਂ ਇਹ ਨਹਿਰ ਦਾ ਮੁੱਢ ਬੰਨ੍ਹ ਕੇ ਕੰਡੇ ਬੀਜੇ ਗਏ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਸੂਬਾ ਸਰਕਾਰ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਲੜਾਈ ਲੜੇਗੀ।
ਇਹ ਵੀ ਪੜ੍ਹੋ: ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ
ਇਹ ਵੀ ਪੜ੍ਹੋ: ਬੀਐਸਐਫ ਨੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ
ਸਾਡੇ ਨਾਲ ਜੁੜੋ : Twitter Facebook youtube