- ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, PUNJAB NEWS (Meeting with the common front of rural and farm labor organizations) : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਵਿੱਤ ਮੰਤਰੀ ਨੇ ਇਹ ਭਰੋਸਾ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਨੁਮਾਇੰਦਿਆਂ ਨਾਲ ਆਪਣੇ ਦਫ਼ਤਰ ਵਿਖੇ ਖੁਸ਼ਗਵਾਰ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਦਿੱਤਾ। ਇਨ੍ਹਾਂ ਜਥੇਬੰਦੀਆਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਲਈ ਇਹ ਮੀਟਿੰਗ ਬੁਲਾਈ ਗਈ ਸੀ।
ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਬਰਦਾਸ਼ਤ ਨਹੀਂ
ਮੋਰਚੇ ਵੱਲੋਂ ਆਪਣੇ ਮੰਗ ਪੱਤਰ ਵਿੱਚ ਉਠਾਈਆਂ ਗਈਆਂ ਮੰਗਾਂ ’ਤੇ ਤਰਤੀਬਵਾਰ ਚਰਚਾ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਇੰਨ੍ਹਾਂ ਮਸਲਿਆਂ ਦੇ ਜਲਦੀ ਨਿਪਟਾਰੇ ਲਈ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਪੇਂਡੂ ਅਤੇ ਖੇਤ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਰਿਪੋਰਟ ਮੰਗੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਆਮ ਲੋਕਾਂ ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕਰੇਗੀ।
ਜਾਇਜ਼ ਮੰਗਾਂ ਦੇ ਹੱਲ ਲਈ ਮੁਹਿੰਮ ਦੇ ਆਧਾਰ ‘ਤੇ ਕੰਮ ਕਰ ਰਹੀ ਸਰਕਾਰ
ਮੋਰਚੇ ਨੂੰ ਇਹ ਭਰੋਸਾ ਦਿਵਾਉਂਦੇ ਹੋਏ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੁਹਿੰਮ ਦੇ ਆਧਾਰ ‘ਤੇ ਕੰਮ ਕਰ ਰਹੀ ਹੈ, ਹਰਪਾਲ ਸਿੰਘ ਚੀਮਾ ਨੇ ਮੋਰਚੇ ਨਾਲ ਅਗਲੀ ਮੀਟਿੰਗ 29 ਸਤੰਬਰ ਨੂੰ ਤੈਅ ਕੀਤੀ ਤਾਂ ਜੋ ਉਨ੍ਹਾਂ ਦੇ ਮੁੱਦਿਆਂ ‘ਤੇ ਅੱਗੇ ਵਿਚਾਰ ਵਟਾਂਦਰਾਂ ਇਨ੍ਹਾਂ ਦਾ ਹੱਲ ਕੱਢਿਆ ਜਾ ਸਕੇ।
ਇਹ ਵੀ ਪੜ੍ਹੋ: BMW ਪੰਜਾਬ ਵਿੱਚ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰੇਗੀ
ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਨੇ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਕੀਤੀ ਮੰਗ
ਸਾਡੇ ਨਾਲ ਜੁੜੋ : Twitter Facebook youtube