- ਸੈਨਿਕ ਸਕੂਲ ਦੀ ਸ਼ਾਨ ਮੁੜ ਬਹਾਲ ਕਰਨ ਵਿੱਚ ਸੂਬਾ ਸਰਕਾਰ ਕੋਈ ਕਸਰ ਨਹੀਂ ਛੱਡੇਗੀ: ਫੌਜਾ ਸਿੰਘ
ਇੰਡੀਆ ਨਿਊਜ਼, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੈਨਿਕ ਸਕੂਲ ਕਪੂਰਥਲਾ ਦੀ ਸਾਰ ਲਵੇਗੀ। ਇਹ ਖੁਲਾਸਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਇਸ ਵੱਕਾਰੀ ਸੰਸਥਾ ਨੂੰ ਪਿਛਲੇ ਸਮੇਂ ਵਿੱਚ ਅਣਗੌਲਿਆ ਰੱਖਿਆ ਗਿਆ ਪਰ ਹੁਣ ਸੂਬਾ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ l ਜਿਸ ਮੰਤਵ ਲਈ ਸੰਸਥਾ ਬਣੀ ਸੀ, ਉਸ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿੱਜੀ ਤੌਰ ਉਤੇ ਸੈਨਿਕ ਸਕੂਲ ਦੀ ਕਾਇਆ ਕਲਪ ਕਰਨ ਅਤੇ ਇਸ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਦਿਲਚਸਪੀ ਲੈ ਰਹੇ ਹਨ।
ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼
ਫੌਜਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਵਿਭਾਗ ਇਸ ਸੰਬੰਧੀ ਬਾਕਾਇਦਾ ਨਿਰਦੇਸ਼ ਦਿੱਤੇ ਗਏ ਹਨl ਤਾਂ ਜੋ ਇਹ ਸੰਸਥਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਸਕੇ। ਸੈਨਿਕ ਸਕੂਲ ਨੇ ਮਹਾਨ ਸ਼ਖਸੀਅਤਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ਖਾਸ ਕਰਕੇ ਰੱਖਿਆ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਨੇ ਜਲਦ ਹੀ ਇਸ ਸਕੂਲ ਦੇ ਕੰਮ-ਕਾਜ ਦੀ ਸਮੀਖਿਆ ਲਈ ਮੀਟਿੰਗ ਕੀਤੀ ਸੀ। ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ। ਸਕੂਲ ਦੀ ਇਮਾਰਤ ਦੀ ਢੁਕਵੀਂ ਸਾਂਭ-ਸੰਭਾਲ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣਾ ਸਮੇਂ ਦੀ ਲੋੜ ਹੈ।
ਫੌਜਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਮੁਹੱਈਆ ਕਰਵਾਉਣ ਲਈ ਫੰਡ ਜਾਰੀ ਕਰਨ ਵਾਸਤੇ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਸਥਾ ਦੀ ਸ਼ਾਨ ਮੁੜ ਬਹਾਲ ਕਰਨ ਵਿੱਚ ਕੋਈ ਕਸਰ ਨਹੀਂ ਬਾਕੀ ਛੱਡੇਗੀ।
ਇਹ ਵੀ ਪੜੋ : ਅੰਮ੍ਰਿਤਸਰ ਪੁਲਿਸ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਨੇ ਲਿਆ ਲਾਰੇਂਸ ਦਾ ਰਿਮਾਂਡ
ਇਹ ਵੀ ਪੜੋ : ਸਿਮਰਜੀਤ ਸਿੰਘ ਬੈਂਸ ਨੇ ਅਦਾਲਤ ‘ਚ ਕੀਤਾ ਆਤਮ ਸਮਰਪਣ
ਸਾਡੇ ਨਾਲ ਜੁੜੋ : Twitter Facebook youtube