Mini Bus Fell into Canal : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੋਵਿੰਦਪੁਰਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਮਿੰਨੀ ਬੱਸ ਨਹਿਰ ਵਿੱਚ ਡਿੱਗ ਗਈ। ਬੱਸ ‘ਚ ਡਰਾਈਵਰ-ਕੰਡਕਟਰ ਸਮੇਤ 8 ਸਵਾਰੀਆਂ ਸਵਾਰ ਸਨ, ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਨਹਿਰ ‘ਚੋਂ ਬਾਹਰ ਕੱਢ ਲਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਯੂਥ ਵੈਲਫੇਅਰ ਸੁਸਾਇਟੀ ਦੇ ਵਰਕਰ ਮੌਕੇ ‘ਤੇ ਪਹੁੰਚ ਗਏ।
ਹਾਦਸੇ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਦੂਜੇ ਪਾਸੇ ਲੋਕਾਂ ਅਤੇ ਸਮਾਜ ਸੇਵੀਆਂ ਨੇ ਮਿੰਨੀ ਬੱਸ ਵਿੱਚ ਸਵਾਰ ਲੋਕਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਖਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ। ਪੁਲਿਸ ਨੇ ਹਾਦਸੇ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਯੂਥ ਵੈਲਫੇਅਰ ਸੁਸਾਇਟੀ ਦੇ ਮੁਖੀ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਮਿੰਨੀ ਬੱਸ ਬਠਿੰਡਾ ਤੋਂ ਰਾਮਪੁਰਾ ਜਾ ਰਹੀ ਸੀ, ਜਿਸ ਵਿੱਚ ਡਰਾਈਵਰ-ਕੰਡਕਟਰ ਸਮੇਤ 8 ਸਵਾਰੀਆਂ ਸਵਾਰ ਸਨ।
ਜਿਉਂ ਹੀ ਬੱਸ ਪਿੰਡ ਗੋਵਿੰਦਪੁਰਾ ਨੇੜਿਓਂ ਲੰਘੀ ਤਾਂ ਅਚਾਨਕ ਬੱਸ ਦਾ ਸਟੇਅਰਿੰਗ ਖਾਲੀ ਹੋ ਗਿਆ ਅਤੇ ਬੱਸ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ ਤਾਂ ਮੁਸਾਫਰਾਂ ਨੇ ਮਿੰਨੀ ਬੱਸ ਨੂੰ ਨਹਿਰ ਵਿੱਚ ਡਿੱਗਦੇ ਦੇਖਿਆ। ਬੱਸ ਡਿੱਗਦੇ ਹੀ ਸਵਾਰੀਆਂ ਵਿੱਚ ਹਾਹਾਕਾਰ ਮੱਚ ਗਈ। ਪਿੰਡ ਵਾਸੀਆਂ ਨੇ ਤੁਰੰਤ ਬਚਾਅ ਕਾਰਜ ਚਲਾਉਂਦੇ ਹੋਏ ਬੱਸ ਵਿੱਚ ਸਵਾਰ ਲੋਕਾਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਯਾਤਰੀਆਂ ਵਿੱਚੋਂ ਇੱਕ ਔਰਤ ਦੀ ਬਾਂਹ ਟੁੱਟ ਗਈ ਹੈ, ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
Also Read : ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਪੰਜਾਬ ‘ਚ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ
Also Read : ਡੀਜੀਪੀ ਨੇ ਜਲੰਧਰ ਉਪ ਚੋਣ ਨੂੰ ਲੈ ਕੇ ਸੁਰੱਖਿਆ ਸਖ਼ਤ ਕਰਨ ਦੇ ਦਿੱਤੇ ਨਿਰਦੇਸ਼