ਸਿੱਖਿਆ ਮੰਤਰੀ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਦਿੱਤੇ

0
230
Minister of Education
Minister of Education

7 ਕਲਰਕ, 4 ਐੱਸ.ਐੱਲ.ਏ., 9 ਸੇਵਾਦਾਰ ਅਤੇ 3 ਚੌਕੀਦਾਰ

ਇੰਡੀਆ ਨਿਊਜ਼, ਚੰਡੀਗੜ੍ਹ

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ਉੱਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਵਿੱਚ 7 ਕਲਰਕ, 4 ਐੱਸ.ਐੱਲ.ਏ., 9 ਸੇਵਾਦਾਰ ਅਤੇ 3 ਚੌਕੀਦਾਰ ਸ਼ਾਮਲ ਹਨ।

 

Minister of Education
Minister of Education

ਅੱਜ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦੇਣ ਸਮੇਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਵਿਭਾਗ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।

Minister of Education
Minister of Education

ਆਪ ਸਭ ਨੂੰ ਵਿਭਾਗ ਵਿੱਚ ਕਾਰਜ ਕਰਨ ਦਾ ਇਹ ਮੌਕਾ ਆਪ ਦੇ ਪਰਿਵਾਰ ਦੀ ਵਿਛੜੀ ਹੋਈ ਸ਼ਖਸ਼ੀਅਤ ਕਾਰਨ ਵਿਭਾਗੀ ਨੇਮਾਂ ਅਨੁਸਾਰ ਬਹੁਤ ਘੱਟ ਸਮੇਂ ਦੇ ਅੰਦਰ ਹੀ ਮਿਲਿਆ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਵਿਭਾਗ ਵੱਲ ਵਿਸ਼ੇਸ਼ ਤਵੱਜੋਂ : ਮੀਤ ਹੇਅਰ

 

Minister of Education
Minister of Education

ਵਿੱਛੜੇ ਪਰਿਵਾਰਕ ਮੈਂਬਰ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਵਿਭਾਗ ਵੱਲੋਂ ਘੱਟ ਸਮੇਂ ਅੰਦਰ ਇਹ ਨਿਯੁਕਤੀ ਪੱਤਰ ਦੇ ਕੇ ਪਰਿਵਾਰਾਂ ਨੂੰ ਮੱਦਦ ਦੇਣ ਦੀ ਨਿਮਾਣੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਉੱਜਵਲ ਭਵਿੱਖ ਅਤੇ ਤੰਦਰੁਸਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

Minister of Education
Minister of Education

ਇਸ ਮੌਕੇ ਤਰਸ ਦੇ ਆਧਾਰ ਉੱਤੇ ਨੌਕਰੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਨਾਲ ਆਏ ਸਰਪ੍ਰਸਤਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਪੰਜਾਬ ਸਰਕਾਰ ਦਾ ਬਹੁਤ ਹੀ ਘੱਟ ਸਮੇਂ ਵਿੱਚ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਧੰਨਵਾਦ ਕੀਤਾ।

ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ), ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਮਨਿੰਦਰ ਸਿੰਘ ਸਰਕਾਰੀਆ ਤੇ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਗੁਰਜੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜੋ : ਪੰਜਾਬ ‘ਚ ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ, ਮੁੱਖ ਮੰਤਰੀ ਨੇ ਕੱਢੀ ਸਾਈਕਲ ਰੈਲੀ

ਇਹ ਵੀ ਪੜੋ : ਪੰਜਾਬ ਨੇ ਡੀਐਸਆਰ ਤਕਨੀਕ ਤਹਿਤ 30 ਲੱਖ ਏਕੜ ਝੋਨਾ ਲਿਆਉਣ ਦਾ ਟੀਚਾ ਰੱਖਿਆ

ਸਾਡੇ ਨਾਲ ਜੁੜੋ : Twitter Facebook youtube

SHARE