ਪੰਜਾਬ ‘ਚ ਫਿਰ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਬੱਸ ਸਟੈਂਡ ‘ਤੇ ਲੱਗੇ CCTV ‘ਚ 2 ਸ਼ੱਕੀ ਕੈਦ

0
109
Moga Bus Stand Khalistan Slogan

Moga Bus Stand Khalistan Slogan : ਮੋਗਾ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਸ਼ਰਾਰਤੀ ਅਨਸਰਾਂ ਵੱਲੋਂ ਮੋਗਾ ਦੇ ਬੱਸ ਸਟੈਂਡ ਦੇ ਅੰਦਰ ਲੱਗੇ ਇੱਕ ਕਾਊਂਟਰ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਇਹ ਨਾਅਰੇ ਲਿਖੇ ਹੋਏ ਹਨ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਇਨ੍ਹਾਂ ਨਾਅਰਿਆਂ ਨੂੰ ਹਟਵਾਇਆ। ਜਾਣਕਾਰੀ ਅਨੁਸਾਰ ਬੱਸ ਸਟੈਂਡ ਦੇ ਅੰਦਰ ਸੀ.ਸੀ.ਟੀ.ਵੀ. ਕੈਮਰੇ ‘ਚ ਦੋ ਸ਼ੱਕੀ ਵੀ ਕੈਦ ਹੋ ਗਏ।

Moga Bus Stand Khalistan Slogan

ਫਿਲਹਾਲ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਕੀ ਸੀ.ਸੀ.ਟੀ.ਵੀ ਵਿੱਚ ਦੇਖੇ ਗਏ ਵਿਅਕਤੀਆਂ ਦੁਆਰਾ ਅੰਜਾਮ ਦਿੱਤਾ ਗਿਆ ਹੈ ਪੁਲਿਸ ਵੱਲੋਂ ਕਈ ਹੋਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਘੱਲੂਘਾਰਾ ਹਫ਼ਤੇ ਦੌਰਾਨ ਪੰਜਾਬ ਪੁਲੀਸ ਵੱਲੋਂ ਪੂਰੇ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਤਾਂ ਜੋ ਕੋਈ ਵੀ ਪੰਜਾਬ ਦੀ ਅਮਨ-ਕਾਨੂੰਨ ਨੂੰ ਭੰਗ ਨਾ ਕਰ ਸਕੇ ਪਰ ਸ਼ਰਾਰਤੀ ਅਨਸਰ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਹੇ।

Also Read : ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ‘ਚ ਸੋਗ

Also Read : ਜੂਨ ਦੇ ਦੂਜੇ ਹਫ਼ਤੇ ਪਾਰਾ ਚੜ੍ਹੇਗਾ, ਤੀਜੇ ਹਫ਼ਤੇ ਪ੍ਰੀ ਮਾਨਸੂਨ ਸ਼ੁਰੂ ਹੋਵੇਗਾ

Also Read : ਮੁੱਖ ਮੰਤਰੀ ਭਗਵੰਤ ਮਾਨ ਨੇ Z+ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਜਾਣੋ ਕਾਰਨ

Connect With Us : Twitter Facebook
SHARE