Moga Crime News: AGTF ਪੰਜਾਬ ਅਤੇ ਮੋਗਾ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਇੱਕ 65 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਮੌਤ ਦੇ ਮਾਮਲੇ ਵਿੱਚ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਮੋਗਾ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦੇਵੇਗੀ।
ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਕਤਲ ਦੇ ਮਾਸਟਰਮਾਈਂਡ ਹਨ। ਗੋਪੀ ਡੱਲੇਵਾਲੀਆ ਭਗੌੜਾ ਹੈ ਅਤੇ ਉਸ ਵਿਰੁੱਧ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।
ਬੀਤੀ 16 ਜੁਲਾਈ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ ਚਾਰ ਵਿਅਕਤੀਆਂ ਨੇ ਸੰਤੋਖ ਸਿੰਘ ਨਾਮਕ ਬਜ਼ੁਰਗ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਫ਼ਰਾਰ ਹੋ ਗਏ ਸਨ। ਬਦਮਾਸ਼ਾਂ ਨੇ ਦੋ ਗੋਲੀਆਂ ਚਲਾਈਆਂ ਸਨ। ਜਿਸ ‘ਚ ਇਕ ਗੋਲੀ ਸੰਤੋਖ ਸਿੰਘ ਦੀ ਛਾਤੀ ‘ਚ ਅਤੇ ਇਕ ਪੇਟ ‘ਚ ਲੱਗੀ, ਜਿਸ ਕਾਰਨ ਸੰਤੋਖ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਬਾਕੀ ਫਰਾਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Read Also: ਗਿਆਸਪੁਰਾ ‘ਚ ਫਿਰ ਤੋਂ ਗੈਸ ਲੀਕ ਹੋਣ ਨਾਲ ਦਹਿਸ਼ਤ ਦਾ ਮਾਹੌਲ