ਸਕੂਲਾਂ ‘ਚ ਢਿੱਲ-ਮੱਠ ‘ਤੇ ਸਿੱਖਿਆ ਮੰਤਰੀ ਭੜਕੇ, ਮੋਹਾਲੀ ਦੇ ਜ਼ਿਲਾ ਮੈਨੇਜਰ ਸਮੇਤ 3 ਮੁਅੱਤਲ

0
77
Mohali District Manager Suspend

Mohali District Manager Suspend : ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਨੂੰ ਪੂਰੀਆਂ ਕਿਤਾਬਾਂ ਨਾ ਮਿਲਣ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਗੁੱਸੇ ‘ਚ ਆ ਗਏ। ਮੰਗਲਵਾਰ ਨੂੰ ਜ਼ਿਲ੍ਹਾ ਮੈਨੇਜਰ ਮੁਹਾਲੀ ਡਿਪੂ ਭਗਵਾਨ ਸਿੰਘ, ਡਿਪਟੀ ਮੈਨੇਜਰ ਲਖਨ ਸਿੰਘ ਅਤੇ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ। ਦਰਅਸਲ ਮੰਤਰੀ ਬੈਂਸ ਐਸਏਐਸ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਬੀ ਦਾ ਅਚਨਚੇਤ ਨਿਰੀਖਣ ਕਰਨ ਆਏ ਸਨ।

ਇਸ ਦੌਰਾਨ ਬੈਂਸ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਬੈਂਸ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਅਲਾਟ ਕੀਤੀਆਂ ਕਿਤਾਬਾਂ ਦੇ ਵੇਰਵੇ ਪੇਸ਼ ਕਰਨ ਲਈ ਕਿਹਾ। ਜਾਂਚ ਵਿੱਚ ਸਾਹਮਣੇ ਆਇਆ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ 3500 ਕਿਤਾਬਾਂ ਦੀ ਛਪਾਈ ਨਹੀਂ ਹੋ ਸਕੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਲਾਪਰਵਾਹੀ ਲਈ ਡਿਪਟੀ ਮੈਨੇਜਰ ਮੁਹਾਲੀ ਡਿਪੂ ਭਗਵਾਨ ਸਿੰਘ, ਡਿਪਟੀ ਮੈਨੇਜਰ ਮੁਹਾਲੀ ਡਿਪੂ ਲਖਨ ਸਿੰਘ ਅਤੇ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।

Also Read : SGPC ਦੇ ਇਤਰਾਜ਼ ਤੋਂ ਬਾਅਦ 12ਵੀਂ ਜਮਾਤ ਦੇ ਸਿਲੇਬਸ ‘ਚ ਬਦਲਾਅ, ਰਾਜਨੀਤੀ ਸ਼ਾਸਤਰ ਦੀ ਕਿਤਾਬ ‘ਚੋਂ ਹਟਾਇਆ ਗਿਆ ‘ਖਾਲਿਸਤਾਨ’

Also Read : SGPC ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ ਨੇ 12 ਸਾਲਾਂ ਬਾਅਦ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼

Also Read : ਅੰਮ੍ਰਿਤਸਰ ਦੇ ਰੈਸਟੋਰੈਂਟ ‘ਤੇ ਪੁਲਿਸ ਦਾ ਛਾਪਾ, 266 ਬੋਤਲਾਂ ਸ਼ਰਾਬ ਬਰਾਮਦ

Connect With Us : Twitter Facebook
SHARE