ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

0
124
MOHALI NEWS

Mohali News : ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ ਮੋਹਾਲੀ ਤੋਂ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਹੈ। ਸਤਕਾਰ ਕੌਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਪਹਿਲੀ ਵਾਰ ਫ਼ਿਰੋਜ਼ਪੁਰ ਦੇਹੌਟ ਤੋਂ ਕਾਂਗਰਸ ਦੀ ਵਿਧਾਇਕ ਬਣੀ। ਉਸ ‘ਤੇ ਅਤੇ ਉਸ ਦੇ ਪਤੀ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਪਿਛਲੇ ਕਈ ਮਹੀਨਿਆਂ ਤੋਂ ਮਾਮਲੇ ਦੀ ਜਾਂਚ ਕਰ ਰਿਹਾ ਸੀ। ਇਸ ਤੋਂ ਪਹਿਲਾਂ ਵੀ ਵਿਜੀਲੈਂਸ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਤੋਂ ਕਈ ਵਾਰ ਪੁੱਛਗਿੱਛ ਕਰ ਚੁੱਕੀ ਹੈ। ਵਿਜੀਲੈਂਸ ਟੀਮ ਨੇ ਉਸ ਦੀ ਰਿਹਾਇਸ਼ ਵੀ ਨਾਪ ਲਈ। ਹਾਲਾਂਕਿ ਗ੍ਰਿਫਤਾਰੀ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਕਾਂਗਰਸੀ ਆਗੂਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਵਿਜੀਲੈਂਸ ਕਈ ਸਾਬਕਾ ਮੰਤਰੀਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਕਈਆਂ ਨੂੰ ਜੇਲ੍ਹ ਵੀ ਜਾਣਾ ਪਿਆ ਹੈ।

SHARE