India News (ਇੰਡੀਆ ਨਿਊਜ਼), Mohali Police, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਅਤੇ ਸਿਹਤਮੰਦ (ਤੰਦਰੁਸਤ) ਪੰਜਾਬ ਬਣਾਉਣ ਦੇ ਯਤਨਾਂ ਦੀ ਨਿਰੰਤਰਤਾ ਵਿੱਚ Mohali Police ਵੱਲੋਂ ਸਪੋਰਟਸ ਕੰਪਲੈਕਸ, ਮੋਹਾਲੀ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ; ‘ਪੰਜਾਬ ਸੇਜ਼ ਨੋ ਟੂ ਡਰੱਗਜ਼ – ਏ ਸਟੈਪ ਟੂਵਰਡਸ ਰੰਗਲਾ ਪੰਜਾਬ’ ਨੂੰ ਵਿਦਿਆਰਥੀਆਂ ਅਤੇ ਮਸ਼ਹੂਰ ਹਸਤੀਆਂ ਦਾ ਭਰਵਾਂ ਹੁੰਗਾਰਾ ਮਿਲਿਆ।
ਗਾਇਕ ਕੰਵਰ ਗਰੇਵਾਲ, ਅਦਾਕਾਰ ਕਰਤਾਰ ਚੀਮਾ, ਗਾਇਕਾ ਸੁਨੰਦਾ ਸ਼ਰਮਾ ਅਤੇ ਅਦਾਕਾਰ ਤੇ ਗਾਇਕ ਗੁਰਨਾਮ ਭੁੱਲਰ ਨੇ ਨਿੱਜੀ ਤੌਰ ਤੇ ਸ਼ਮੂਲੀਅਤ ਕਰਦੇ ਹੋਏ ਵਿਦਿਆਰਥੀਆਂ ਅਤੇ ਸਮਾਜ ਨੂੰ ਨਸ਼ਿਆਂ ਦੇ ਖਤਰੇ ਤੋਂ ਜਾਗਰੂਕ ਕੀਤਾ।
A.D.G.P ਰੂਪਨਗਰ ਰੇਂਜ ਜਸਕਰਨ ਸਿੰਘ ਅਤੇ S.S.P ਡਾ. ਸੰਦੀਪ ਗਰਗ ਨੇ ਵਿਸ਼ੇਸ਼ ਤੌਰ ‘ਤੇ ਵਿਦਿਆਰਥੀਆਂ ਨਾਲ ਨਸ਼ਿਆਂ ਸਬੰਧੀ ਉਨ੍ਹਾਂ ਦੇ ਸਵਾਲਾਂ ਦੇ ਹੱਲ ਲਈ ਸੰਵਾਦ ਰਚਾਇਆ। ਏ.ਡੀ.ਜੀ.ਪੀ ਅਤੇ ਐਸ.ਐਸ.ਪੀ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ, ਜਿਨ੍ਹਾਂ ਨੇ ਇੰਟਰਐਕਟਿਵ ਸੈਸ਼ਨ ਵਿੱਚ ਹਿੱਸਾ ਲਿਆ, ਚ M.L.A ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, D.L.S.A ਦੇ ਸਕੱਤਰ C.J.M ਬਲਜਿੰਦਰ ਸਿੰਘ ਮਾਨ, ADC (G) ਵਿਰਾਜ ਐਸ ਟਿਡਕੇ, ਮਨੋਰੋਗ ਮਾਹਿਰ ਡਾ. ਕੰਵਰ ਗਰੇਵਾਲ, ਕਰਤਾਰ ਚੀਮਾ, ਗੁਰਨਾਮ ਭੁੱਲਰ ਅਤੇ ਸੁਨੰਦਾ ਸ਼ਰਮਾ ਦੇ ਨਾਮ ਸ਼ਾਮਿਲ ਹਨ।
ਨਸ਼ਾ ਤਸਕਰਾਂ ਦੀ 100 ਕਰੋੜ ਤੋਂ ਵੱਧ ਕੀਮਤ ਦੀ ਜਾਇਦਾਦ ਜ਼ਬਤ
ਇੰਟਰਐਕਟਿਵ ਸੈਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਪ੍ਰਮੁੱਖ ਸਵਾਲ ਸਨ ਕਿ ਨਸ਼ਾਖੋਰੀ ਨੂੰ ਕਿਵੇਂ ਰੋਕਿਆ ਜਾਵੇ ਅਤੇ ਇਸ ਤੋਂ ਕਿਵੇਂ ਦੂਰ ਰਿਹਾ ਜਾਵੇ, ਸਪਲਾਇਰਾਂ ਵਿਰੁੱਧ ਕਾਰਵਾਈ, ਸੁਰੱਖਿਆ ਬਲ ਕੌਮਾਂਤਰੀ ਹੱਦਾਂ ਤੇ ਸਪਲਾਈ ਦੀ ਰੋਕਥਾਮ ਕਿਵੇਂ ਕਰਦੇ ਹਨ, ਨਸ਼ਿਆਂ ਵਿੱਚ ਸ਼ਾਮਲ ਹੋਣ ‘ਤੇ ਪੁਲਿਸ ਮੁਲਾਜ਼ਮਾਂ ਵਿਰੁੱਧ ਕੀ ਕਾਰਵਾਈ ਕੀਤੀ ਜਾਂਦੀ ਹੈ ਤੋਂ ਇਲਾਵਾ ਨਸ਼ਾ ਸਪਲਾਈ ਕਰਨ ਵਾਲਿਆਂ ਦੀ ਸੂਚਨਾ ਦੇਣ ਅਤੇ ਨਸ਼ੇ ਦੇ ਆਦੀ ਦੇ ਪੁਨਰਵਾਸ ਆਦਿ ਲਈ ਪੁਲਿਸ ਤੱਕ ਕਿਵੇਂ ਪਹੁੰਚ ਕੀਤੀ ਜਾਵੇ।
A.D.G.P ਰੋਪੜ ਰੇਂਜ ਜਸਕਰਨ ਸਿੰਘ ਨੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਨਸ਼ਾ ਸਪਲਾਈ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਮੱਦਦਗਾਰਾਂ ਅਤੇ ਜੇਕਰ ਕੋਈ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਹੈ, ਉਨ੍ਹਾਂ ਦੇ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੀ 100 ਕਰੋੜ ਤੋਂ ਵੱਧ ਕੀਮਤ ਦੀ ਜਾਇਦਾਦ ਜ਼ਬਤ ਕਰ ਲਈ ਹੈ ਜੋ ਡਰੱਗ ਮਨੀ ਦੀ ਮਦਦ ਨਾਲ ਇਕੱਠੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਖਾਸ ਕਰਕੇ ਡਰੋਨ ਰਾਹੀਂ ਸਰਹੱਦ ਪਾਰ ਤਸਕਰੀ ਨੂੰ ਰੋਕਣ ਲਈ ਵਧੇਰੇ ਸਰਗਰਮ ਹਨ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਮਾੜੀ ਆਦਤ ਨੂੰ ਨਾਂਹ ਕਹਿਣਾ ਸਿੱਖਣ, ਮੈਨੂੰ ਕੀ ਵਾਲਾ ਰਵਈਆ ਬਦਲਣ, ਕਿਉਂਕਿ ਜੇਕਰ ਮਾੜੇ ਅਨਸਰਾਂ ਵਿਰੁੱਧ ਮੁੱਢਲੇ ਪੜਾਅ ‘ਤੇ ਹੀ ਆਵਾਜ਼ ਨਾ ਉਠਾਈ ਗਈ ਤਾਂ ਨਸ਼ਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੱਕ ਵੀ ਪਹੁੰਚ ਸਕਦਾ ਹੈ। ਉਨ੍ਹਾਂ ਸਮਾਜ ਨੂੰ ਮਾੜੇ ਅਨਸਰਾਂ ਦੇ ਚੁੰਗਲ ਤੋਂ ਬਚਾਉਣ ਲਈ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਉਨ੍ਹਾਂ ਦੇ ਗਲਤ ਕੰਮਾਂ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ।
ਨਸ਼ਿਆਂ ਸਬੰਧੀ ਸੂਚਨਾ ਦੇਣ ਲਈ ਹੈਲਪ ਲਾਈਨ ਵ੍ਹਟਸਐਪ ਨੰਬਰ
ਐਸ ਐਸ ਪੀ ਡਾ. ਸੰਦੀਪ ਗਰਗ ਨੇ ਨਸ਼ਿਆਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਹੈਲਪ ਲਾਈਨ ਵ੍ਹਟਸਐਪ ਨੰਬਰ 8054100112 ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਸ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਅਪਣਾ ਰਹੀ ਹੈ। ਪੁਲਿਸ ਮੁਲਾਜ਼ਮਾਂ ਸਮੇਤ ਨਸ਼ਿਆਂ ਦੇ ਫੈਲਾਅ ਜਾਂ ਸਪਲਾਈ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਹਰੇਕ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਪਿਛਲੇ ਸਮੇਂ ਵਿੱਚ ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਹਨ ਜਿਨ੍ਹਾਂ ਚ ਪੁਲਿਸ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ।
ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਮਾਨ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਤੋਂ ਦੂਰ ਰਹਿਣ ਲਈ ਚੰਗੀਆਂ ਕਿਤਾਬਾਂ ਪੜ੍ਹਨ ਦੀ ਆਦਤ ਪਾਉਣ।
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਮਾਨਦਾਰ ਯਤਨਾਂ ਨਾਲ ਪੰਜਾਬ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਲੋਕਾਂ ਨੂੰ, ਖਾਸ ਕਰਕੇ ਸਾਫਟ ਟਾਰਗੇਟ, ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਪ੍ਰਤੀ ਜਾਗਰੂਕ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ :Pipe Band Competition : ਪਾਈਪ ਬੈਂਡ ਵਿੱਚ ਮਹਾਰਾਜਾ ਅੱਗਰਸੈਨ ਪਬਲਿਕ ਸਕੂਲ, ਨਵੀਂ ਦਿੱਲੀ ਜੇਤੂ