ਸੂਬੇ’ ਚ ਮੁਹੱਲਾ ਕਲੀਨਿਕ 15 ਅਗਸਤ ਤੋਂ ਕਾਰਜਸ਼ੀਲ ਹੋਣਗੇ: ਜੌੜਾਮਾਜਰਾ

0
255
Mohalla Clinic in Punjab
Mohalla Clinic in Punjab

ਇੰਡੀਆ ਨਿਊਜ਼, ਚੰਡੀਗੜ੍ਹ (Mohalla Clinic in Punjab) : ਸਿਹਤ ਸੰਭਾਲ ਪ੍ਰਣਾਲੀ ਵਿੱਚ ਮਹੱਤਵਪੂਰਨ ਸੁਧਾਰ ਕਰਨ ਅਤੇ ਸੂਬੇ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਮੁਹੱਲਾ ਕਲੀਨਿਕ ਕਾਰਜਸ਼ੀਲ ਕਰੇਗੀ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਭਰ ਵਿੱਚ ਬਣਾਏ ਇਹ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੁੱਢਲੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ, ਜਿਸ ਨਾਲ ਸਿਹਤ ਸੇਵਾਵਾਂ ਦੀ ਹਰੇਕ ਵਰਗ ਤੱਕ ਪਹੁੰਚ, ਖਰਚਿਆਂ ਨੂੰ ਘਟਾਉਣ, ਰੋਗਾਂ ਦੀ ਪਛਾਣ ਵਿੱਚ ਸੁਧਾਰ ਕਰਨ ਅਤੇ ਕਮਜ਼ੋਰ ਤੇ ਘੱਟ ਗਿਣਤੀ ਵਰਗਾਂ ਲਈ ਰੈਫਰਲ ਲਿੰਕੇਜ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲੇਗੀ।

ਪਹਿਲੇ ਪੜਾਅ ਦੌਰਾਨ 75 ਮੁਹੱਲਾ ਕਲੀਨਿਕ ਕਾਰਜਸ਼ੀਲ ਹੋਣਗੇ

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਆਪਣੇ ਬਿਆਨ ਵਿੱਚ ਦੱਸਿਆ ਸੀ ਕਿ ਪਹਿਲੇ ਪੜਾਅ ਦੌਰਾਨ 75ਵੇਂ ਸੁਤੰਤਰਤਾ ਦਿਵਸ ਮੌਕੇ 15 ਅਗਸਤ, 2022 ਤੱਕ ਸੂਬੇ ਭਰ ਵਿੱਚ 75 ਮੁਹੱਲਾ ਕਲੀਨਿਕ ਕਾਰਜਸ਼ੀਲ ਕਰ ਦਿੱਤੇ ਜਾਣਗੇ। ਇਸ ਵਿੱਤੀ ਸਾਲ ਦੇ ਅੰਤ ਤੱਕ 109 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਮੰਤਰੀ ਨੇ ਅੱਗੇ ਦੱਸਿਆ ਕਿ ਹਰ ਮੁਹੱਲਾ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕਲ ਅਸਿਸਟੈਂਟ ਅਤੇ ਸਵੀਪਰ ਕਮ ਹੈਲਪਰ ਦਾ ਸਟਾਫ਼ ਹੋਵੇਗਾ।

ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੇ ਆਧਾਰ ‘ਤੇ ਸਟਾਫ਼ ਨੂੰ ਸੂਚੀਬੱਧ ਕੀਤਾ ਜਾਵੇਗਾ। ਇਹ ਕਲੀਨਿਕ ਆਮ ਬਿਮਾਰੀਆਂ, ਸੱਟਾਂ ਲਈ ਫਸਟ ਏਡ, ਡਰੈਸਿੰਗ ਅਤੇ ਮਾਮੂਲੀ ਜ਼ਖ਼ਮਾਂ ਦਾ ਇਲਾਜ ਕਰਕੇ ਆਊਟਡੋਰ ਮਰੀਜ਼ਾਂ ਨੂੰ ਦੇਖਭਾਲ ਪ੍ਰਦਾਨ ਕਰਨਗੇ। ਇਹਨਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਸਬੰਧੀ ਸਿੱਖਿਆ, ਜਾਣਕਾਰੀ ਮੁਹੱਈਆ ਕਰਵਾਉਣ ਅਤੇ ਜਾਗਰੂਕਤਾ ‘ਤੇ ਵੀ ਧਿਆਨ ਦਿੱਤਾ ਜਾਵੇਗਾ।

ਇਹ ਵੀ ਪੜੋ : ਬੁੱਢੇ ਨਾਲੇ ਦੀ ਹਾਲਤ ਦੇਖਣ ਪਹੁੰਚੇ ਸੰਤ ਸੀਚੇਵਾਲ

ਇਹ ਵੀ ਪੜੋ : ਅਕਾਲੀ ਦਲ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਕਮਜ਼ੋਰ ਕੀਤਾ: ਭਗਵੰਤ ਮਾਨ

ਸਾਡੇ ਨਾਲ ਜੁੜੋ : Twitter Facebook youtube

SHARE