Monitoring The Election Process : ਚੋਣ ਪ੍ਰਕ੍ਰਿਆ ਦੀ ਨਾਲੋਂ ਨਾਲ ਨਿਗਰਾਨੀ, ਪੀ ਏ ਐਮ ਐਸ ਐਪ ਸਬੰਧੀ ਸੈਕਟਰ ਸੁਪਰਵਾਈਜਰਾਂ ਨੂੰ ਸਿਖਲਾਈ ਦਿੱਤੀ

0
89
Monitoring The Election Process

India News (ਇੰਡੀਆ ਨਿਊਜ਼), Monitoring The Election Process, ਚੰਡੀਗੜ੍ਹ : ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵੱਲੋਂ ਕੱਲ੍ਹ ਆਨਲਾਈਨ ਵਿਧੀ ਰਾਹੀਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਇਜਰਾਂ ਨੂੰ ਪੋਲ ਡੇਅ ਐਕਟੀਵਿਟੀ ਮੋਨਟਰਿੰਗ ਸਿਸਟਮ (ਪੀ ਏ ਐਮ ਐਸ) ਐਪ ਸਬੰਧੀ ਆਨਲਾਈਨ ਸਿਖਲਾਈ ਦਿੱਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਸੀ ਸਿਬਨ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਤਕਨੀਕੀ ਕਾਰਜਪ੍ਰਣਾਲੀ ਹੈ। ਜਿਸ ਰਾਹੀਂ ਸਾਰੀ ਚੋਣ ਪ੍ਰਕ੍ਰਿਆ ਦੀ ਨਾਲੋਂ ਨਾਲ ਨਿਗਰਾਨੀ ਸੰਭਵ ਹੋ ਸਕੇਗੀ। ਸਥਾਨਕ ਪੱਧਰ ਤੇ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਸਾਰੇ ਸੈਕਟਰ ਸੁਪਰਵਾਈਜਰਾਂ ਨੂੰ ਕਿਹਾ ਕਿ ਇਸ ਸਿਖਲਾਈ ਨਾਲ ਉਹ ਇਸ ਨਵੀਂ ਐਪ ਦੀ ਕਾਰਜ ਪ੍ਰਣਾਲੀ ਬਾਰੇ ਜਾਣ ਸਕਣਗੇ।

ਹਰੇਕ ਪੜਾਅ ਦੀ ਜਾਣਕਾਰੀ ਅਪਲੋਡ ਕੀਤੀ ਜਾਵੇਗੀ

ਉਨ੍ਹਾਂ ਨੇ ਦੱਸਿਆ ਕਿ ਇਸ ਐਪ ਰਾਹੀਂ ਪੋਲਿੰਗ ਪਾਰਟੀਆਂ ਦੀ ਰਵਾਨਗੀ ਤੋਂ ਲੈਕੇ ਮਤਦਾਨ ਤੋਂ ਬਾਅਦ ਈ ਵੀ ਐਮ ਮਸ਼ੀਨਾਂ ਦੇ ਵਾਪਿਸ ਜਮਾਂ ਹੋਣ ਤੱਕ ਸਾਰੀ ਪ੍ਰਕ੍ਰਿਆ ਦੀ ਨਿਗਰਾਨੀ ਕੀਤੀ ਜਾਵੇਗੀ। ਹਰੇਕ ਪੜਾਅ ਦੀ ਜਾਣਕਾਰੀ ਸੁਪਰਵਾਈਜਰ ਵੱਲੋਂ ਅਪਲੋਡ ਕੀਤੀ ਜਾਵੇਗੀ। ਇਸ ਰਾਹੀਂ ਮਤਦਾਨ ਵਾਲੇ ਦਿਨ ਹਰੇਕ ਦੋ ਘੰਟੇ ਬਾਅਦ ਕਿੰਨੇ ਫੀਸਦੀ ਮਤਦਾਨ ਹੋ ਗਿਆ ਅਤੇ ਕਿੰਨੇ ਲੋਕ ਵੋਟ ਪਾ ਚੁੱਕੇ ਹਨ, ਉਸਦੀ ਜਾਣਕਾਰੀ ਵੀ ਨਾਲੋ ਨਾਲ ਚੋਣ ਕਮਿਸ਼ਨ ਕੋਲ ਪਹੁੰਚੇਗੀ।

ਇਹ ਵੀ ਪੜ੍ਹੋ :South Asian Kurash Championship : ਅਮਨਦੀਪ ਸ਼ਰਮਾ ਦੱਖਣੀ ਏਸ਼ਿਆਈ ਜੂਨੀਅਰ ਅਤੇ ਸੀਨੀਅਰ ਕੁਰਸ਼ ਚੈਂਪੀਅਨਸ਼ਿਪ ਵਿੱਚ ਭਾਰਤੀ ਕੁਰਸ਼ ਟੀਮ ਦੇ ਕੋਚ ਹੋਣਗੇ

 

 

SHARE