ਮੂੰਗੀ ਖਰੀਦ ਵਿੱਚ ਕਿਸੇ ਤਰਾਂ ਦੀ ਢਿੱਲ ਨਾ ਵਰਤਣ ਦੇ ਆਦੇਸ਼

0
235
Moong Procurement in Punjab update
Moong Procurement in Punjab update
  • ਮਾਰਕਫੈਡ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ

ਦਿਨੇਸ਼ ਮੌਦਗਿਲ, Ludhiana News: ਜ਼ਿਲ੍ਹੇ ਭਰ ਦੇ ਕਿਸਾਨਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫਸਲ ਖਰੀਦ ਕਰਨ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਦਾਣਾ ਮੰਡੀ ਵਿੱਚ ਮੂੰਗੀ ਦੀ ਫਸਲ ਲੈ ਕੇ ਆਏ ਮੁਨਵਰਪੁਰ ਦੇ ਕਿਸਾਨ ਗੁਰਸੇਵਕ ਸਿੰਘ ਨੇ ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਇਸ ਫਸਲ ਦੀ ਖਰੀਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਲੁਧਿਆਣਾ ਪ੍ਰਸ਼ਾਸਨ ਨੇ ਸਾਡੀਆਂ ਫਸਲਾਂ ਦੀ ਖਰੀਦ ਲਈ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਹਨ।

ਪਿੰਡ ਤਾਰੇ ਵਾਲਾ ਦੇ ਇੱਕ ਹੋਰ ਕਿਸਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਫਸਲ ਖਰੀਦਣ ਦੇ ਫੈਸਲੇ ਤੋਂ ਬੇਹੱਦ ਖੁਸ਼ ਹੈ ਕਿਉਂਕਿ ਅੱਜ ਉਹ ਆਪਣੀ ਫ਼ਸਲ ਜਗਰਾਉਂ ਮੰਡੀ ਵਿੱਚ ਤੈਅ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਭਾਅ ’ਤੇ ਵੇਚੀ ਹੈ।

ਇਹ ਵੀ ਪੜੋ : ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਸਰਕਾਰੀ ਵੋਲਵੋ ਬਸ ਸਰਵਿਸ ਸ਼ੁਰੂ

ਡੀਸੀ ਨੇ ਲਿਆ ਮੂੰਗ ਖਰੀਦ ਦਾ ਜਾਇਜਾ

ਇਸ ਦੌਰਾਨ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਮੂੰਗੀ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾ ਕੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡਣ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਵਾਂਗ ਹੀ ਮੂੰਗੀ ਦੀ ਫਸਲ ਦੀ ਖਰੀਦ ਲਈ ਵੀ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਮਾਰਕਫੈਡ ਸੁਨੀਲ ਕੁਮਾਰ ਨੇ ਦੱਸਿਆ ਕਿ ਸਾਰੀਆਂ ਏਜੰਸੀਆਂ ਸਰਕਾਰ ਵੱਲੋਂ ਨਿਰਧਾਰਿਤ ਮੁੱਲ ਅਨੁਸਾਰ ਮੂੰਗੀ ਦੀ ਫ਼ਸਲ ਦੀ ਖਰੀਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਖਰੀਦ ਇੰਸਪੈਕਟਰ ਸਤਨਾਮ ਸਿੰਘ ਮੋਬਾਇਲ ਨੰਬਰ 9517100048, ਬਰਾਂਚ ਮੈਨੇਜਰ ਜਸਵੰਤ ਸਿੰਘ ਮੋਬਾਇਲ ਨੰਬਰ 94634-11439, ਮੈਨੇਜਰ ਸੀ.ਐਮ.ਐਸ ਗੁਰਮੀਤ ਸਿੰਘ ਮੋਬਾਇਲ ਨੰਬਰ 9988000372 ਨਾਲ ਸੰਪਰਕ ਕਰ ਸਕਦੇ ਹਨ।

ਇਹ ਵੀ ਪੜੋ : ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਲੋਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਸ਼ੁਰੂ ਕੀਤੀ

ਸਾਡੇ ਨਾਲ ਜੁੜੋ : Twitter Facebook youtube

SHARE