ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ : ਬਿੱਟੂ MP Bittu appeal to the people

0
193
MP Bittu appeal to the people

MP Bittu appeal to the people

ਲੁਧਿਆਣਾ ਦੇ ਸੰਸਦ ਮੈਂਬਰ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਦਿਨੇਸ਼ ਮੋਦਗਿਲ, ਲੁਧਿਆਣਾ:

MP Bittu appeal to the people ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਹ ਲੋਕ ਵੀ ਰਹੇ ਮੌਜੂਦ MP Bittu appeal to the people

ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾਂ ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ ਅਤੇ ਰਜਿੰਦਰਪਾਲ ਕੌਰ ਛੀਨਾ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।

ਅਧਿਕਾਰੀਆਂ ਨੂੰ ਦਿੱਤੇ ਆਦੇਸ਼ MP Bittu appeal to the people

ਬਿੱਟੂ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।

ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।

ਵਿਧਾਇਕ ਨੇ ਮਿਡ ਡੇਅ ਮੀਲ ਦਾ ਮੁੱਦਾ ਉਠਾਇਆ

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਸਰਕਾਰੀ ਸਕੂਲਾਂ ਵਿੱਚ ਮਿਡ ਡੇਅ ਮੀਲ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁਝ ਸਕੂਲਾਂ ਵਿੱਚ ਮਿਡ ਡੇਅ ਮੀਲ ਦੀ ਗੁਣਵੱਤਾ ਸਹੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਨਵਾੜੀ ਸੈਂਟਰਾਂ ਦੀ ਸਹੀ ਚੈਕਿੰਗ ਕੀਤੀ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਹਫ਼ਤਾਵਾਰੀ ਆਧਾਰ ‘ਤੇ ਅਚਨਚੇਤ ਚੈਕਿੰਗ ਕਰਨ।

Also Read : ਮੁੱਖ ਮੰਤਰੀ ਨੇ ‘ਆਪ’ ਵਿਧਾਇਕਾਂ ਨਾਲ ਕੀਤੀ ਵਨ-ਟੂ-ਵਨ ਮੀਟਿੰਗ

Connect With Us : Twitter Facebook youtube

SHARE