MP Ravneet Singh Bittu
ਸ਼ਹਿਰ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਮੁੱਦੇ ਚੁੱਕੇ ਗਏ
ਦਿਨੇਸ਼ ਮੌਦਗਿਲ, ਲੁਧਿਆਣਾ:
MP Ravneet Singh Bittu ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਸਥਾਨਕ ਦਫਤਰ ਨਗਰ ਨਿਗਮ, ਜੋਨ ਡੀ, ਸਰਾਭਾ ਨਗਰ ਵਿਖੇ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਤਹਤਿ ਵਿਕਾਸ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਇੱਕ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਉਨ੍ਹਾਂ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਅਧੀਨ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਮੀਟਿੰਗ ਵਿੱਚ ਵਿਧਾਇਕਾਂ ਨੇ ਲਿਆ ਭਾਗ MP Ravneet Singh Bittu
ਇਸ ਮੀਟਿੰਗ ਵਿੱਚ ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਵਧੀਕ ਕਮਿਸ਼ਨਰ ਨਗਰ ਨਿਗਮ ਅਦਿੱਤਿਆ ਡਾਚਲਵਾਲ ਅਤੇ ਨਗਰ ਨਿਗਮ ਦੇ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ।
ਇਨ੍ਹਾਂ ਪ੍ਰੋਜੈਕਟਾਂ ਵੱਲ ਵਿਸ਼ੇਸ਼ ਜ਼ੋਰ ਦੇਣ ਲਈ ਕਿਹਾ MP Ravneet Singh Bittu
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਬਿੱਟੂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਘੁਮਾਰ ਮੰਡੀ ਰੋਡ ਦਾ ਸੁੰਦਰੀਕਰਨ, ਸੇਫ ਸਿਟੀ ਅਧੀਨ ਵੱਖ-ਵੱਖ ਥਾਵਾਂ ਤੇ ਅਤੇ ਵਧੇਰੀ ਮਾਤਾਰਾ ਵਿੱਚ ਕੈਮਰੇ ਲਗਾਏ ਜਾਣ ਅਤੇ ਵੱਖ-ਵੱਖ ਖੇਡ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਕੂੜੇ ਕਰਕਟ ਦੇ ਕੰਪੈਕਟਰ ਲਗਾਉਣ ਤੋਂ ਇਲਾਵਾ ਹੋਰ ਪ੍ਰੋਜੈਕਟਾਂ ਵੱਲ ਵਿਸ਼ੇਸ਼ ਜ਼ੋਰ ਦੇਣ ਲਈ ਕਿਹਾ।
ਵਿਧਾਇਕਾਂ ਨੇ ਚੁੱਕੇ ਮੁੱਦੇ MP Ravneet Singh Bittu
ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਮਲਹਾਰ ਰੋਡ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਰੋਡ ਤਹਿਤ ਇਸ ਰੋਡ ਨੂੰ ਹੋਰ ਚੌੜਾ ਕੀਤਾ ਜਾਵੇ ਅਤੇ ਰੋਡ ਨੂੰ ਦੋਨਾਂ ਸਾਈਡਾਂ ਤੋਂ ਹੋਰ ਖੋਲ੍ਹਿਆ ਜਾਵੇ ਤਾਂ ਜੋ ਉੱਥੇ ਟ੍ਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਪਾਈ ਜਾ ਸਕੇ। ਇਸ ਮੌਕੇ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਬੁੱਢੇ ਨਾਲੇ ਦੇ ਪਾਣੀ ਦੀ ਨਿਕਾਸੀ ਲਈ ਠੋਸ ਪ੍ਰਬੰਧ ਕੀਤੇ ਜਾਣ ਤਾਂ ਜੋ ਪਾਣੀ ਦਾ ਵਹਾਅ ਠੀਕ ਹੋਵੇ ਅਤੇ ਬੁੱਢੇ ਨਾਲੇ ਦੇ ਅੰਦਰ ਜਮ੍ਹਾਂ ਹੋਈ ਗੰਦਗੀ ਦੀ ਸਫਾਈ ਕਰਵਾਈ ਜਾਵੇ ਅਤੇ ਬੁੱਢੇ ਨਾਲੇ ਦੇ ਨਾਲ-ਨਾਲ ਸਫਾਈ ਅਤੇ ਬੂਟੇ ਲਗਾਏ ਜਾਣ।
ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਆਪਣੇ ਹਲਕੇ ਨਾਲ ਸਬੰਧਤ ਕਈ ਮੁੱਦੇ ਚੁੱਕੇ ਅਤੇ ਕਿਹਾ ਕਿ ਹਲਕਾ ਆਤਮ ਨਗਰ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈl ਜਿੱਥੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ, ਥਾਈਂ-ਥਾਈਂ ਲੱਗੇ ਕੂੜੇ ਦੇ ਅੰਬਾਰ ਸਾਫ ਹਵਾ ਨੂੰ ਦੂਸ਼ਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਤਹਿਤ ਪਹਿਲਾਂ ਕੂੜੇ ਦੇ ਕੰਪੈਕਟਰ ਲਗਾਉਣ ਅਤੇ ਲੋਕਾਂ ਨੂੰ ਸਾਫ-ਸੁਥਰੀ ਹਵਾ ਹਵਾ ਦੇਣ ਅਤੇ ਸੜਕਾਂ ਦੀ ਮੁਰੰਮਤ ‘ਤੇ ਟ੍ਰੈਫਿਕ ਨੂੰ ਸੁਧਾਰਨ ‘ਤੇ ਜ਼ੋਰ ਦਿੱਤਾ ਜਾਵੇ।
Also Read : ਜ਼ਿਲ੍ਹੇ ਵਿੱਚ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕੀਤੀ
Also Read : ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ‘ਤੇ ਰੋਕ
Connect With Us : Twitter Facebook youtube