ਇੰਡੀਆ ਨਿਊਜ਼, ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਲਈ ਬਣਾਈ ਗਈ ਕਮੇਟੀ ਵਿੱਚ ਪੰਜਾਬ ਦੇ ਕਿਸੇ ਵੀ ਨੁਮਾਇੰਦੇ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਰੋਸ ਪ੍ਰਗਟ ਕਰ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਸਰਕਾਰ ਵੀ ਕਿਸਾਨਾਂ ਦੇ ਨਾਲ ਖੜ੍ਹੀ ਹੈ। ਬੁੱਧਵਾਰ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਕਰ ਕੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਗਠਿਤ ਐਮਐਸਪੀ ਕਮੇਟੀ ਵਿੱਚ ਪੰਜਾਬ ਦੇ ਕਿਸੇ ਵੀ ਨੁਮਾਇੰਦੇ ਨੂੰ ਸ਼ਾਮਲ ਨਾ ਕਰਨ ਲਈ ਕੇਂਦਰ ਸਰਕਾਰ ਦੀ ਨਿੰਦਾ ਕਰਦੇ ਹਨ।
ਕੇਂਦਰ ਸਰਕਾਰ ਵੱਲੋਂ ਕਿਸਾਨ ਵੀਰਾਂ ਨਾਲ ਵਾਅਦੇ ਮੁਤਾਬਕ MSP ‘ਤੇ ਬਣਾਈ ਗਈ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ‘ਤੇ ਨਿੰਦਾ ਕਰਦਾ ਹਾਂ..
ਪੰਜਾਬ ਦਾ ਕਿਸਾਨ ਪਹਿਲਾਂ ਹੀ ਫ਼ਸਲੀ ਚੱਕਰ ਅਤੇ ਕਰਜ਼ੇ ‘ਚ ਡੁੱਬਿਆ ਪਿਆ ਹੈ..MSP ਸਾਡਾ ਕਨੂੰਨੀ ਅਧਿਕਾਰ ਹੈ..ਕੇਂਦਰ ਨੂੰ MSP ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ
— Bhagwant Mann (@BhagwantMann) July 20, 2022
ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਫਸਲੀ ਚੱਕਰ ਅਤੇ ਕਰਜ਼ੇ ਤੋਂ ਬਾਹਰ ਨਹੀਂ ਆ ਰਹੇ ਹਨ। ਕਿਸਾਨਾਂ ਦੇ ਭਵਿੱਖ ਲਈ ਹਰ ਫ਼ਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨਾ ਬਹੁਤ ਜ਼ਰੂਰੀ ਹੈ। ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਕਾਨੂੰਨੀ ਹੱਕ ਹੈ ਅਤੇ ਕਿਸੇ ਵੀ ਕੀਮਤ ‘ਤੇ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐਮਐਸਪੀ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਏ।
ਕਿਸਾਨ ਜਥੇਬੰਦੀਆਂ ਨੇ ਵੀ ਵਿਰੋਧ ਪ੍ਰਗਟਾਇਆ
ਕੇਂਦਰ ਸਰਕਾਰ ਵੱਲੋਂ ਬਣਾਈ ਐਮਐਸਪੀ ਕਮੇਟੀ ਵਿੱਚ ਪੰਜਾਬ ਦੇ ਕਿਸੇ ਵੀ ਨੁਮਾਇੰਦੇ ਨੂੰ ਸ਼ਾਮਲ ਨਾ ਕੀਤੇ ਜਾਣ ’ਤੇ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਆਪਣਾ ਵਿਰੋਧ ਪ੍ਰਗਟ ਕਰ ਚੁੱਕੀਆਂ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਪੰਜਾਬ ਤੋਂ ਹੀ ਸ਼ੁਰੂ ਹੋਇਆ ਸੀ। ਉਸ ਸਮੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਸਮੇਤ ਹੋਰ ਮੰਗਾਂ ਸਨ। ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸੇ ਵੀ ਨੁਮਾਇੰਦੇ ਨੂੰ ਸ਼ਾਮਲ ਨਾ ਕਰਨਾ ਕੇਂਦਰ ਸਰਕਾਰ ਦੀ ਨੀਅਤ ’ਤੇ ਸਵਾਲ ਖੜ੍ਹੇ ਕਰਦਾ ਹੈ।
ਇਹ ਵੀ ਪੜ੍ਹੋ: ਮੰਦਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਵਾਲੇ ਦੋ ਕਾਬੂ
ਇਹ ਵੀ ਪੜ੍ਹੋ: ਸੂਬੇ ਵਿੱਚ ਨਵੀਂ ਖੇਡ ਨੀਤੀ ਬਣੇਗੀ : ਮੀਤ ਹੇਅਰ
ਸਾਡੇ ਨਾਲ ਜੁੜੋ : Twitter Facebook youtube